ਸਹੁਰੇ ਨੇ 28 ਸਾਲਾ ਨੂੰਹ ਨਾਲ ਕੀਤਾ ਦਰਦਨਾਕ ਕਾਰਾ, ਪੇਕਿਆਂ ਦੇ ਬਿਆਨ ਤੇ ਹੋਵੇਗੀ ਕਾਰਵਾਈ, ਪੜ੍ਹੋ ਖ਼ਬਰ

Punjab

ਪੰਜਾਬ ਵਿਚ ਮਲੋਟ, ਸ਼੍ਰੀ ਮੁਕਤਸਰ ਸਾਹਿਬ, ਦੇ ਸੰਦੀਪ ਨਗਰ ਵਿੱਚ ਇੱਕ ਵਿਅਕਤੀ ਨੇ ਆਪਣੀ 28 ਸਾਲ ਦੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਆਪਣੀ ਨੂੰਹ ਅਮਨਦੀਪ ਕੌਰ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ। ਕਤਲ ਤੋਂ ਬਾਅਦ ਉਹ ਖੁਦ ਥਾਣੇ ਪਹੁੰਚਿਆ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲੀਸ ਵਲੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ਤੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕਾ ਦੀ ਤਸਵੀਰ

ਸੰਦੀਪ ਨਗਰ ਵਾਸੀ ਗੁਰਦਾਸ ਸਿੰਘ ਉਮਰ 55 ਸਾਲ ਨੂੰ ਆਪਣੀ ਨੂੰਹ ਅਮਨਦੀਪ ਕੌਰ ਦੇ ਚਰਿੱਤਰ ਤੇ ਸ਼ੱਕ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਨੂੰ ਲੈ ਕੇ ਘਰ ਵਿਚ ਕਲੇਸ਼ ਰਹਿੰਦਾ ਸੀ। ਮੰਗਲਵਾਰ ਨੂੰ ਅਮਨਦੀਪ ਕੌਰ ਦਾ ਪਤੀ ਸੁੱਚਾ ਸਿੰਘ ਆਪਣੇ ਕੰਮ ਤੇ ਗਿਆ ਹੋਇਆ ਸੀ। ਦੁਪਹਿਰ ਕਰੀਬ 12.30 ਵਜੇ ਗੁਰਦਾਸ ਸਿੰਘ ਦੀ ਪਤਨੀ ਕਰਿਆਨੇ ਦੀ ਦੁਕਾਨ ਤੇ ਕੁਝ ਸਾਮਾਨ ਲੈਣ ਗਈ ਹੋਈ ਸੀ। ਉਸ ਵਕਤ ਘਰ ਵਿੱਚ ਸਹੁਰਾ ਗੁਰਦਾਸ ਸਿੰਘ ਅਤੇ ਉਸ ਦੀ ਨੂੰਹ ਅਮਨਦੀਪ ਕੌਰ ਹੀ ਸਨ। ਗੁਰਦਾਸ ਸਿੰਘ ਨੇ ਕਮਰੇ ਵਿੱਚ ਬੈੱਡ ਤੇ ਬੈਠੀ ਆਪਣੀ ਨੂੰਹ ਦਾ ਗਲਾ ਘੁੱਟ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੂੰ ਮਾਰਨ ਤੋਂ ਬਾਅਦ ਗੁਰਦਾਸ ਸਿੰਘ ਥਾਣੇ ਪਹੁੰਚਿਆ ਅਤੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈ ਕੇ ਦੋਸ਼ੀ ਦੀ ਪਤਨੀ ਜਦੋਂ ਘਰ ਆਈ ਤਾਂ ਉਸ ਨੇ ਅਮਨਦੀਪ ਕੌਰ ਨੂੰ ਬੈਡ ਤੇ ਮ੍ਰਿਤਕ ਹਾਲਤ ਵਿਚ ਦੇਖਿਆ। ਉਸ ਨੇ ਆਪਣੇ ਲੜਕੇ ਸੁੱਚਾ ਸਿੰਘ ਨੂੰ ਸੂਚਿਤ ਕਰ ਕੇ ਕਤਲ ਦੀ ਘਟਨਾ ਦੀ ਜਾਣਕਾਰੀ ਦਿੱਤੀ।

ਇਸ ਮਾਮਲੇ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਚੰਦਰ ਸ਼ੇਖਰ ਤੋਂ ਇਲਾਵਾ ਡੀਐਸਪੀ ਬਲਕਾਰ ਸਿੰਘ ਸੰਧੂ ਵੀ ਮੌਕੇ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀਐਸਪੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕਾ ਦੇ ਪੇਕਿਆਂ ਤੋਂ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਗੁਰਦਾਸ ਸਿੰਘ ਨੂੰ ਆਪਣੀ ਪਤਨੀ ਨੂੰਹ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ। ਇਸ ਕਾਰਨ ਉਸ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।

Leave a Reply

Your email address will not be published. Required fields are marked *