ਝੜਪ ਪਿਛੋਂ ਇਲਾਜ ਲਈ ਹਸਪਤਾਲ ਆਏ ਨੌਜਵਾਨ ਦੀ ਲਈ ਜਾਨ , ਪੁਲਿਸ ਸਾਹਮਣੇ ਚੱਲੀ ਤਲਵਾਰ, ਵਾਰਦਾਤ ਕਰਕੇ ਹਮਲਾਵਰ ਹੋਏ ਫਰਾਰ

Punjab

ਪੰਜਾਬ ਵਿਚ ਜਿਲ੍ਹਾ ਲੁਧਿਆਣਾ ਸ਼ਹਿਰ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਝਗੜੇ ਤੋਂ ਬਾਅਦ ਉਹ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ। ਇਸ ਦੌਰਾਨ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਐਮਰਜੈਂਸੀ ਦੇ ਸ਼ੀਸ਼ੇ ਵੀ ਟੁੱਟ ਗਏ। ਮ੍ਰਿਤਕ ਦੇ ਸਾਥੀ ਤੇ ਵੀ ਹਮਲਾ ਕੀਤਾ ਗਿਆ। ਜਿਸ ਕਾਰਨ ਉਸ ਦੀ ਉਂਗਲੀ ਕੱਟ ਦਿੱਤੀ ਗਈ। ਇਸ ਘਟਨਾ ਨਾਲ ਹਸਪਤਾਲ ਵਿਚ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਪੁਲਿਸ ਚੌਕੀ ਵੀ ਹੈ ਪਰ ਕਾਤਲਾਂ ਵਿੱਚ ਪੁਲਿਸ ਦਾ ਕੋਈ ਡਰ ਨਹੀਂ ਸੀ। ਪੁਲੀਸ ਮੁਲਾਜ਼ਮ ਤਮਾਸ਼ਾ ਦੇਖਦੇ ਰਹੇ।

ਮ੍ਰਿਤਕ ਨੌਜਵਾਨ ਦੀ ਪੁਰਾਣੀ ਤਸਵੀਰ

ਇਸ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਵਨ ਕੁਮਾਰ ਉਮਰ 15 ਸਾਲ ਵਜੋਂ ਹੋਈ ਹੈ। ਸ਼ਵਨ ਆਪਣੇ ਭਰਾ ਸੁਮਿਤ ਦੇ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ EWS ਕਲੋਨੀ ਥਾਣਾ ਡਿਵੀਜ਼ਨ ਨੰਬਰ 7 ਦੇ ਖੇਤਰ ਵਿੱਚ ਸ਼ਾਵਨ ਅਤੇ ਸੁਮਿਤ ਦੀ ਕੁਝ ਲੋਕਾਂ ਨਾਲ ਝੜਪ ਹੋ ਗਈ ਸੀ। ਜਿਸ ਕਾਰਨ ਉਹ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਇਆ ਸੀ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਹਮਲਾਵਰ ਜਿਵੇਂ ਹੀ ਹਸਪਤਾਲ ਵਿਚ ਦਾਖਲ ਹੋਏ ਤਾਂ ਉਨ੍ਹਾਂ ਨੇ ਜ਼ਬਰਦਸਤ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀਆਂ ਉਂਗਲਾਂ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨੌਜਵਾਨ ਦੀ ਗਰਦਨ ਤੇ ਵੀ ਇਕ ਵਾਰ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲੀਸ ਨੇ ਨੌਜਵਾਨ ਨੂੰ ਪ੍ਰਾਈਵੇਟ ਹਸਪਤਾਲ ਲਿਜਾਣ ਲਈ ਐਂਬੂਲੈਂਸ ਦਾ ਵੀ ਪ੍ਰਬੰਧ ਨਹੀਂ ਕੀਤਾ।

ਹਮਲਾਵਰਾਂ ਨੇ ਹਸਪਤਾਲ ਦੇ ਸਟਾਫ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਮ੍ਰਿਤਕ ਦੇ ਭਰਾ ਸੁਮਿਤ ਨੇ ਦੱਸਿਆ ਕਿ ਉਸ ਦਾ ਵਾਰਡ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਸ ਦਾ ਛੋਟਾ ਭਰਾ ਹਸਪਤਾਲ ਦੇ ਗੇਟ ਤੇ ਖੜ੍ਹਾ ਸੀ। ਇਸ ਵਿੱਚ 5 ਤੋਂ 7 ਹਮਲਾਵਰਾਂ ਨੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਸ਼ਵਨ ਵੀ ਐਮਰਜੈਂਸੀ ਚ ਆ ਗਿਆ। ਉਸ ਨੂੰ ਦੇਖ ਕੇ ਹਮਲਾਵਰ ਭੜਕ ਗਏ। ਹਮਲਾਵਰਾਂ ਨੇ ਤਲਵਾਰਾਂ ਅਤੇ ਦਾਤ ਨਾਲ ਵਾਰ ਕੀਤੇ।

ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਤਲਵਾਰਾਂ ਨਾਲ ਸਵਨ ਤੇ ਕਈ ਵਾਰ ਕੀਤੇ। ਪੁਲਸ ਦੇ ਸਾਹਮਣੇ ਹਮਲਾਵਰ ਉਸ ਦੇ ਭਰਾ ਨੂੰ ਗੰਭੀਰ ਜ਼ਖਮੀ ਕਰਕੇ ਛੱਡ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਚੋਂ ਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਬਿੰਦਰ ਵਜੋਂ ਹੋਈ ਹੈ। ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਨਰਦੇਵ ਸਿੰਘ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਈ

ਇਹ ਪੂਰੀ ਘਟਨਾ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਲੋਕਾਂ ਮੁਤਾਬਕ ਐਮਰਜੈਂਸੀ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਕੁਝ ਲੋਕਾਂ ਨੇ ਹਮਲਾਵਰਾਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਡਾਕਟਰ ਦੇ ਕੈਬਿਨ ਅਤੇ ਮਰੀਜ਼ਾਂ ਨੇ ਬਾਥਰੂਮ ਵਿੱਚ ਲੁਕਾ ਕੇ ਆਪਣਾ ਬਚਾਅ ਕੀਤਾ। ਦੱਸ ਦੇਈਏ ਕਿ ਵੀਡੀਓ ਚ ਦੋਸ਼ੀ ਮਾਰਨ ਤੋਂ ਬਾਅਦ ਮ੍ਰਿਤਕ ਦੇ ਭਰਾ ਨੂੰ ਇਹ ਕਹਿ ਕੇ ਚਲਾ ਗਿਆ ਹੈ ਕਿ ਅਸੀਂ ਉਸ ਨੂੰ ਮਾਰ ਦਿੱਤਾ ਹੈ ਅਤੇ ਧਮਕੀ ਦਿੰਦੇ ਹੋਏ ਫਰਾਰ ਹੋ ਗਏ।

Leave a Reply

Your email address will not be published. Required fields are marked *