ਘਰੇਲੂ ਕਲੇਸ਼ ‘ਚ ਵਿਅਕਤੀ ਨੇ ਕਰ ਦਿੱਤਾ ਖੌਫਨਾਕ ਕਾਰਨਾਮਾ, ਆਪਣੀ ਧੀ ਅਤੇ ਪਤਨੀ ਤੇ ਕੀਤਾ ਦਰਦਨਾਕ ਕਹਿਰ

Punjab

ਪੰਜਾਬ ਵਿਚ ਬਠਿੰਡਾ ਦੇ ਤਲਬੰਡੀ ਸਾਬੋ ਅਧੀਨ ਪੈਂਦੇ ਪਿੰਡ ਤਿਓਨਾ ਪੁਜਾਰੀਆ ਵਿਚ ਘਰੇਲੂ ਕਲੇਸ਼ ਕਾਰਨ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 6 ਸਾਲਾ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਉਮਰ 32 ਸਾਲ ਅਤੇ ਉਸ ਦੀ ਬੇਟੀ ਸੁਖਪ੍ਰੀਤ ਕੌਰ ਉਮਰ 6 ਸਾਲ ਵਜੋਂ ਹੋਈ ਹੈ। ਮੌਕੇ ਉਤੇ ਪਹੁੰਚੇ ਡੀਐਸਪੀ ਜਤਿਨ ਬਾਂਸਲ ਨੇ ਦੱਸਿਆ ਕਿ ਪੁਲੀਸ ਜਾਂਚ ਪੜਤਾਲ ਕਰ ਰਹੀ ਹੈ। ਵਾਰਦਾਤ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਸਕੂਲ ਜਾਂਦੀ ਧੀ ਤੇ ਵੀ ਵਾਰ

ਪੁਲਿਸ ਦੇ ਦੱਸਣ ਅਨੁਸਾਰ ਪਿੰਡ ਤਿਓਨਾ ਪੁਜਾਰੀਆ ਦੇ ਅਮਰਜੀਤ ਸਿੰਘ ਦਾ ਆਪਣੀ ਪਤਨੀ ਜਸਵੀਰ ਕੌਰ ਨਾਲ ਕਾਫੀ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਮੰਗਲਵਾਰ ਨੂੰ ਜਸਵੀਰ ਕੌਰ ਆਪਣੇ ਘਰ ਕੱਪੜੇ ਧੋ ਰਹੀ ਸੀ ਅਤੇ ਉਸ ਦੀ ਛੇ ਸਾਲਾ ਬੇਟੀ ਸੁਖਪ੍ਰੀਤ ਕੌਰ ਸਕੂਲ ਜਾਣ ਲਈ ਤਿਆਰ ਸੀ। ਜਦੋਂ ਸੁਖਪ੍ਰੀਤ ਸਕੂਲ ਜਾਣ ਲਈ ਘਰੋਂ ਨਿਕਲਣ ਲੱਗਾ ਤਾਂ ਦੋਸ਼ ਹੈ ਕਿ ਅਮਰਜੀਤ ਨੇ ਮਾਂ ਅਤੇ ਧੀ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਜਸਬੀਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਲੜਕੀ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਜਾਇਆ ਗਿਆ ਜਿੱਥੇ ਪਹੁੰਚ ਕੇ ਉਸ ਦੀ ਵੀ ਮੌਤ ਹੋ ਗਈ।

ਪੁੱਤਰ ਨੇ ਭੱਜ ਕੇ ਆਪਣੀ ਜਾਨ ਬਚਾਈ

ਕੁਝ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਅਮਰਜੀਤ ਨਸ਼ੇ ਦਾ ਆਦੀ ਹੈ ਜੋ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਆਪਣੀ ਬੇਟੀ ਅਤੇ ਪਤਨੀ ਨੂੰ ਮਾਰਨ ਤੋਂ ਬਾਅਦ ਅਮਰਜੀਤ ਸਿੰਘ ਨੇ ਆਪਣੇ 10 ਸਾਲਾ ਲੜਕੇ ਲਖਵਿੰਦਰ ਸਿੰਘ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਤਰ੍ਹਾਂ ਉਸ ਨੇ ਭੱਜ ਕੇ ਆਪਣੀ ਜਾਨ ਬਚਾ ਲਈ। ਦੋਹਰੇ ਕਤਲ ਦੀ ਸੂਚਨਾ ਮਿਲਦਿਆਂ ਸਾਰ ਹੀ ਮੌਕੇ ਤੇ ਪਹੁੰਚੇ ਡੀਐਸਪੀ ਜਤਿਨ ਬਾਂਸਲ ਨੇ ਦੱਸਿਆ ਕਿ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ। ਫਿਲਹਾਲ ਇਸ ਘਟਨਾ ਪਿੱਛੇ ਘਰੇਲੂ ਕਲੇਸ਼ ਹੀ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *