ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖ ਕੇ ਆਪਣੀ ਆਰਥਿਕ ਸਥਿਤੀ ਨੂੰ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਦੇ ਵੱਲ ਰੁਖ ਕਰ ਰਹੇ ਹਨ। ਵਿਦੇਸ਼ ਦੀ ਧਰਤੀ ਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਰਾਤ ਸਖਤ ਮਿਹਨਤ ਕਰਦੇ ਹਨ ਤਾਂ ਕਿ ਆਪਣੀ ਇਸ ਮਿਹਨਤ ਮਜ਼ਦੂਰੀ ਦੇ ਨਾਲ ਉਹ ਆਪਣੇ ਪਰਿਵਾਰ ਦਾ ਵਧੀਆ ਪਾਲਣ ਪੋਸ਼ਣ ਕਰ ਸਕਣ। ਪਰ ਕਦੇ-ਕਦੇ ਵਿਦੇਸ਼ੀ ਧਰਤੀ ਉਤੇ ਉਨ੍ਹਾਂ ਨੌਜਵਾਨਾਂ ਦੇ ਨਾਲ ਆਪਣੇ ਕੰਮਕਾਰ ਕਰਦਿਆਂ ਹੋਇਆਂ ਕੁਝ ਅਜਿਹੇ ਹਾਦਸੇ ਵੀ ਵਾਪਰ ਜਾਂਦੇ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਨਾਲ ਝਿੰਜੋੜ ਕੇ ਰੱਖ ਦਿੰਦੇ ਹਨ। ਹੁਣ ਵਿਦੇਸ਼ ਦੀ ਧਰਤੀ ਤੋਂ ਇਕ ਹੋਰ ਬਹੁਤ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ।
ਇਹ ਦੁਖਦਾਈ ਖ਼ਬਰ ਪੰਜਾਬ ਦੇ ਤਰਨਤਾਰਨ, ਖਡੂਰ ਸਾਹਿਬ ਤੋਂ ਹੈ। ਇਥੋਂ ਦੇ ਪਿੰਡ ਧੂੰਦਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਅਜਮੇਰ ਸਿੰਘ ਦੀ ਦੁਬਈ ਦੇ ਜੱਬਲ ਅਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਜਮੇਰ ਸਿੰਘ ਢਾਈ ਸਾਲ ਪਹਿਲਾਂ ਦੁਬਈ ਗਿਆ ਸੀ, ਉੱਥੇ ਡਰਾਈਵਰ ਸੀ। ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਅਜਮੇਰ ਸਿੰਘ ਢਾਈ ਸਾਲ ਪਹਿਲਾਂ ਡਰਾਈਵਰ ਦੀ ਨੌਕਰੀ ਕਰਨ ਲਈ ਦੁਬਈ ਗਿਆ ਸੀ। 15 ਅਗਸਤ ਦੀ ਰਾਤ ਨੂੰ ਜਬਲਅਲੀ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਸਾਲਾ ਧੀ ਚੰਨਾਥ ਕੌਰ ਦੇ ਪਿਤਾ ਅਜਮੇਰ ਸਿੰਘ ਦੀ ਮੌਤ ਹੋ ਗਈ ਸੀ। ਇਸ ਦੌਰਾਨ ਅਜਮੇਰ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਪਿੰਡ ਧੂੰਦਾ ਦੇ ਸਰਪੰਚ ਸਵਰਨ ਸਿੰਘ, ਸਾਬਕਾ ਸਰਪੰਚ ਕਰਤਾਰ ਸਿੰਘ, ਨੰਬਰਦਾਰ ਸੰਤੋਖ ਸਿੰਘ, ਪੂਰਨ ਸਿੰਘ, ਬਲਦੇਵ ਸਿੰਘ, ਗੁਰਮੇਜ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐਮ.ਡੀ ਡਾ.ਐਸ.ਪੀ.ਸਿੰਘ ਓਬਰਾਏ ਨੂੰ ਅਪੀਲ ਕੀਤੀ ਹੈ ਕਿ ਅਜਮੇਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਧੁੰਨਾ ਦਾ ਕਹਿਣਾ ਹੈ ਕਿ ਅਜਮੇਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ, ਪੰਜਾਬ ਲਿਆਉਣ ਦੇ ਲਈ ਕਾਗਜ਼ੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।