ਬਿਊਟੀ ਪਾਰਲਰ ‘ਚ ਲੱਗੀ ਕੁੜੀ ਦਾ ਬੇਰਹਿਮੀ ਨਾਲ ਕਤਲ, ਦੋਸਤ ਬਣਿਆ ਕਾਤਲ, ਇਸ ਤਰ੍ਹਾਂ ਦਿੱਤਾ ਵਾਰਦਾਤ ਨੂੰ ਅੰਜਾਮ

Punjab

ਪੰਜਾਬ ਵਿਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੋਧਾਂ ਵਿਚ ਬੇਰਹਿਮੀ ਨਾਲ ਕਤਲ ਕਰਨ ਦੀ ਵਾਰਦਾਤ ਹੋਈ ਹੈ। ਜੋਧਾਂ ਇਲਾਕੇ ਵਿਚ ਇਕ ਬਿਊਟੀ ਪਾਰਲਰ ‘ਚ ਦਾਖਲ ਹੋ ਕੇ ਇਕ ਨੌਜਵਾਨ ਨੇ ਆਪਣੀ ਸਾਬਕਾ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਹੈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਜੋਧਾਂ ਪੁਲਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੇ ਮ੍ਰਿਤਕ ਰਵਿੰਦਰ ਕੌਰ ਉਰਫ਼ ਰੂਬੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਨੇ ਦੋਸ਼ੀ ਸੁਖਦੀਪ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਰਵਿੰਦਰ ਕੌਰ ਕਰਤਾਰ ਕੰਪਲੈਕਸ ‘ਚ ਬਣੇ ਬਿਊਟੀ ਪਾਰਲਰ ‘ਚ ਕੰਮ ਕਰਦੀ ਸੀ। ਉਹ ਸ਼ੁੱਕਰਵਾਰ ਨੂੰ ਵੀ ਕੰਮ ‘ਤੇ ਗਈ ਸੀ। ਸ਼ਾਮ ਕਰੀਬ 4.30 ਵਜੇ ਜਦੋਂ ਉਹ ਪਾਰਲਰ ਵਿੱਚ ਕੰਮ ਕਰ ਰਹੀ ਸੀ ਤਾਂ ਦੋਸ਼ੀ ਸੁਖਦੀਪ ਪਾਰਲਰ ਵਿੱਚ ਦਾਖ਼ਲ ਹੋ ਗਿਆ। ਉਸ ਨੇ ਆਉਂਦਿਆਂ ਹੀ ਰਵਿੰਦਰ ‘ਤੇ ਇਕ ਤੋਂ ਬਾਅਦ ਇਕ ਚਾਕੂਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਸ ਦੀ ਗਰਦਨ, ਪੇਟ ਅਤੇ ਚਿਹਰੇ ‘ਤੇ ਗੰਭੀਰ ਜ਼ਖਮ ਹੋਏ। ਇਸ ਦੌਰਾਨ ਪਾਰਲਰ ਦਾ ਸਟਾਫ ਅੰਦਰ ਛੁਪ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਹੈ। ਜਿਸ ਦੇ ਆਧਾਰ ‘ਤੇ ਦੋਸ਼ੀ ਨੂੰ ਨਾਮਜ਼ਦ ਕਰ ਕੇ ਭਾਲ ਕੀਤੀ ਜਾ ਰਹੀ ਹੈ।

ਕਾਰਨ: ਪੁਲਿਸ ਸ਼ਿਕਾਇਤ ਤੋਂ ਨਾਰਾਜ਼ ਸੀ

ਮੁਢਲੀ ਜਾਂਚ ਵਿਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੋਸ਼ੀ ਸੁਖਦੀਪ ਰਵਿੰਦਰ ਦਾ ਜਾਣਕਾਰ ਸੀ। ਕੁਝ ਮਹੀਨੇ ਪਹਿਲਾਂ ਹੀ ਉਹ ਦੋਸਤ ਬਣੇ ਸਨ ਅਤੇ ਅਕਸਰ ਫੋਨ ‘ਤੇ ਗੱਲ ਕਰਦੇ ਸਨ। ਪਰ ਪਿਛਲੇ ਕੁਝ ਦਿਨਾਂ ਤੋਂ ਰਵਿੰਦਰ ਸੁਖਦੀਪ ਨਾਲ ਗੱਲ ਨਹੀਂ ਕਰ ਰਹੀ ਸੀ। ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਵਿਵਾਦ ਚੱਲ ਰਿਹਾ ਸੀ। ਉਸ ਤੋਂ ਪ੍ਰੇਸ਼ਾਨ ਹੋਕੇ ਰਵਿੰਦਰ ਨੇ ਉਸ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਜਦੋਂ ਦੋਸ਼ੀ ਨੇ ਉਸ ਨੂੰ ਹੋਰ ਤੰਗ ਕੀਤਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਕਰ ਦਿੱਤੀ। ਇਸ ਤੋਂ ਨਾਰਾਜ਼ ਹੋ ਕੇ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Leave a Reply

Your email address will not be published. Required fields are marked *