ਵਿਦਿਆਰਥੀਆਂ ਵਲੋਂ ਜਲੰਧਰ ਦੀ ਲਵਲੀ ਯੂਨੀਵਰਸਿਟੀ ‘ਚ ਹੰਗਾਮਾ, ਹੋਸਟਲ ‘ਚ ਕੀਤੀ ਵਿਦਿਆਰਥੀ ਨੇ ਖੁਦਕੁਸ਼ੀ, ਤੇ ਰੋਸ ਪ੍ਰਦਰਸ਼ਨ

Punjab

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਸਕੈਂਡਲ ਦਾ ਵਿਵਾਦ ਅਜੇ ਰੁਕਿਆ ਨਹੀਂ ਸੀ ਕਿ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਕੇਰਲ ਦੇ ਵਿਦਿਆਰਥੀ ਈਜਿਨ ਸ.ਦਲੀਪ ਕੁਮਾਰ ਦੇ ਕਮਰੇ ‘ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ।

ਇਸ ਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਯੂਨੀਵਰਸਿਟੀ ਦੇ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਮਰਨ ਵਾਲਾ ਵਿਦਿਆਰਥੀ ਤਾਂ ਬਚ ਸਕਦਾ ਸੀ ਪਰ ਐਂਬੂਲੈਂਸ ਦੇਰੀ ਨਾਲ ਯੂਨੀਵਰਸਿਟੀ ਪਹੁੰਚੀ।

ਇਸ ਦੇ ਨਾਲ ਹੀ ਵਿਦਿਆਰਥੀ ਇਹ ਮੰਗ ਵੀ ਕਰ ਰਹੇ ਸਨ ਕਿ ਮ੍ਰਿਤਕ ਦੇ ਕਮਰੇ ਵਿੱਚੋਂ ਮਿਲੇ ਸੁਸਾਈਡ ਨੋਟ ਨੂੰ ਜਨਤਕ ਕੀਤਾ ਜਾਵੇ। ਵਿਦਿਆਰਥੀ ਵੀ ਵਾਂਟ ਜਸਟਿਸ ਦੇ ਨਾਅਰੇ ਲਗਾ ਰਹੇ ਸਨ। ਪੁਲਿਸ ਰਾਤ ਭਰ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੀ ਰਹੀ।

ਵਿਦਿਆਰਥੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਣ ਨਹੀਂ ਦੇ ਰਹੇ ਸੀ

ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ। ਪੁਲੀਸ ਨੇ ਵਿਦਿਆਰਥੀ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਪਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਲਿਜਾਣਾ ਚਾਹਿਆ ਪਰ ਵਿਦਿਆਰਥੀਆਂ ਨੇ ਐਂਬੂਲੈਂਸ ਦਾ ਰਸਤਾ ਰੋਕ ਦਿੱਤਾ। ਪੁਲਿਸ ਨੂੰ ਲਾਸ਼ ਯੂਨੀਵਰਸਿਟੀ ਤੋਂ ਬਾਹਰ ਨਹੀਂ ਲਿਜਾਣ ਦਿੱਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਐਂਬੂਲੈਂਸ ਨੂੰ ਕਿਸੇ ਦੂਜੇ ਰਸਤੇ ਰਾਹੀਂ ਬਾਹਰ ਕੱਢਿਆ ਗਿਆ। ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

ਪੁਲਿਸ ਅਧਿਕਾਰੀ ਵਿਦਿਆਰਥੀਆਂ ਦੇ ਬਿਆਨ ਦਰਜ ਕਰਨ ਲਈ ਕਹਿ ਰਹੇ ਸਨ। ਜੋ ਵੀ ਦੋਸ਼ੀ ਹੋਵੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਪਰ ਵਿਦਿਆਰਥੀ ਮੰਨ ਨਹੀਂ ਰਹੇ ਸਨ। ਵਿਦਿਆਰਥੀ ਕਹਿ ਰਹੇ ਸਨ ਕਿ ਸੁਸਾਈਡ ਨੋਟ ਵਿੱਚ ਜਿਨ੍ਹਾਂ ਦੇ ਨਾਂ ਲਿਖੇ ਗਏ ਹਨ, ਜਿਨ੍ਹਾਂ ਨੂੰ ਖੁਦਕੁਸ਼ੀ ਲਈ ਦੋਸ਼ੀ ਮੰਨਿਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਤੋਂ ਬਾਅਦ ਹੀ ਉਹ ਪ੍ਰਦਰਸ਼ਨ ਬੰਦ ਕਰਨਗੇ। ਦੱਸ ਦੇਈਏ ਕਿ ਦਲੀਪ ਕੁਮਾਰ ਬੀ.ਕਾਮ ਦਾ ਵਿਦਿਆਰਥੀ ਸੀ। ਉਸ ਨੇ ਮੰਗਲਵਾਰ ਰਾਤ ਨੂੰ ਹੀ ਹੋਸਟਲ ਦੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Leave a Reply

Your email address will not be published. Required fields are marked *