ਮੁੰਡੇ ਦਾ ਗੋਲੀ ਮਾਰ ਕੇ ਕਤਲ, ਮੌਕੇ ਤੇ ਪਹੁੰਚੀ ਪੁਲਿਸ, ਇਸ ਇਲਾਕੇ ਵਿਚ 24 ਘੰਟੇ ‘ਚ ਗੋਲੀਬਾਰੀ ਦੀ ਦੂਜੀ ਘਟਨਾ

Punjab

ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਿੱਚ 24 ਘੰਟਿਆਂ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਸਾਹਮਣੇ ਹੈ। ਦੂਜੀ ਵਾਰ ਛੇਹਰਟਾ ਥਾਣੇ ਨੇੜੇ ਰੇਲਵੇ ਲਾਈਨਾਂ ਕੋਲ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਜ਼ਖਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਨੌਜਵਾਨਾਂ ਦੇ ਨਾਲ ਕਾਰ ਵਿੱਚ ਬੈਠੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਮ੍ਰਿਤਕ ਦੀ ਪੁਰਾਣੀ ਤਸਵੀਰ

ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੇ ਰੂਪ ਵਜੋਂ ਹੋਈ ਹੈ। ਪੇਸ਼ੇ ਤੋਂ ਕਿਸਾਨ ਗੋਪੀ ਛੇਹਰਟਾ ਸਮਾਨ ਲੈਣ ਆਇਆ ਹੋਇਆ ਸੀ। ਇਹ ਘਟਨਾ ਉਸ ਦੇ ਘਰ ਵਾਪਸ ਆਉਂਦੇ ਸਮੇਂ ਵਾਪਰੀ ਹੈ। ਪੁਲਸ ਦਾ ਕਹਿਣਾ ਹੈ ਕਿ ਕਾਰ ‘ਚ ਜਾਂਦੇ ਸਮੇਂ ਉਸ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਕਿਸੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਮਾਰਨ ਤੋਂ ਬਾਅਦ ਦੋਸ਼ੀ ਉਥੋਂ ਫ਼ਰਾਰ ਹੋ ਗਏ। ਪੁਲੀਸ ਨੇ ਮ੍ਰਿਤਕ ਦੇ ਨਾਲ ਕਾਰ ਵਿੱਚ ਬੈਠੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਵੱਧ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਜਾ ਰਹੀ ਹੈ।

ਕਤਲ ਤੋਂ ਬਾਅਦ ਕਾਰ ਵਿਚ ਬਿਠਾਇਆ ਗਿਆ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਲੜਕੇ ਨੂੰ ਕਾਰ ਵਿੱਚ ਨਹੀਂ ਮਾਰਿਆ ਗਿਆ। ਉਸ ਨੂੰ ਬਾਹਰ ਗੋਲੀ ਮਾਰ ਦਿੱਤੀ ਗਈ ਅਤੇ ਜ਼ਖਮੀ ਹਾਲਤ ਵਿਚ ਕਾਰ ਵਿਚ ਬੈਠਾ ਦਿੱਤਾ ਗਿਆ। ਗੋਲੀ ਲੱਗਣ ਤੋਂ ਬਾਅਦ ਜਦੋਂ ਗੋਪੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਦਾ ਸਰੀਰ ਠੰਡਾ ਹੋ ਚੁਕਿਆ ਸੀ। ਇੰਨਾ ਹੀ ਨਹੀਂ ਜਦੋਂ ਸਾਰੇ ਮੌਕੇ ‘ਤੇ ਪਹੁੰਚੇ ਤਾਂ ਕਾਰ ਸਟਾਰਟ ਸੀ। ਪੁਲਿਸ ਨੇ ਇਸ ਮਾਮਲੇ ਵਿਚ ਅਜੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਸੀਸੀਟੀਵੀ ਦੀ ਜਾਂਚ ਕਰ ਰਹੀ ਪੁਲਿਸ

ਪੁਲਿਸ ਨੇ ਮੌਤ ਦੇ ਕਾਰਨਾਂ ਅਤੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਨੌਜਵਾਨਾਂ ਤੋਂ ਵੀ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ।

Leave a Reply

Your email address will not be published. Required fields are marked *