ਪਰਾਲੀ ਨੂੰ ਅੱਗ ਲਗਾਉਣ ਦੇ ਧੂੰਏਂ ਕਾਰਨ ਵਾਪਰਿਆ ਵੱਡਾ ਹਾਦਸਾ, 2 ਲੋਕਾਂ ਦੀ ਗਈ ਜਾਨ

Punjab

ਪੰਜਾਬ ਵਿਚ ਜਿਲ੍ਹਾ ਹੁਸ਼ਿਆਰਪੁਰ, ਸਾਹਕੋਟ ਦੇ ਪਿੰਡ ਮੀਰਪੁਰ ਸੈਦਾਂ ‘ਚ ਪਰਾਲੀ ਨੂੰ ਅੱਗ ਲੱਗਣ ਦੌਰਾਨ ਵੱਡਾ ਹਾਦਸਾ ਵਾਪਰ ਗਿਆ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲਦੇ ਧੂੰਏਂ ਦੌਰਾਨ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਦੋਵੇਂ ਚਾਲਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਹਰਦੇਵ ਸਿੰਘ ਦੀ ਤਸਵੀਰ

ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਸਮੇਂ ਹਰਦੇਵ ਸਿੰਘ ਉਮਰ 58 ਸਾਲ ਵਾਸੀ ਪਿੰਡ ਨਿਮਾਜੀਪੁਰ ਆਪਣੀ ਐਕਟਿਵਾ ‘ਤੇ ਸ਼ਾਹਕੋਟ ਤੋਂ ਆਪਣੇ ਪਿੰਡ ਜਾ ਰਿਹਾ ਸੀ ਅਤੇ ਗੁਰਜੋਤ ਸਿੰਘ ਉਮਰ 15 ਸਿਲ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਹੇਰਾਂ ਆਪਣੇ ਪਲੈਟੀਨੇ ਮੋਟਰਸਾਈਕਲ ‘ਤੇ ਮਲਸੀਆਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਹੇਰਾਂ ਜਾ ਰਿਹਾ ਸੀ।

ਜਦੋਂ ਉਹ ਪਿੰਡ ਮੀਰਪੁਰ ਸੈਦਾਂ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਵਾਹਨਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਬਜ਼ੁਰਗ ਹਰਦੇਵ ਸਿੰਘ ਅਤੇ ਨੌਜਵਾਨ ਗੁਰਜੋਤ ਸਿੰਘ ਆਪਣੇ ਵਾਹਨਾਂ ਤੋਂ ਸੜਕ ਉਤੇ ਡਿੱਗ ਗਏ ਅਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ.ਐੱਚ.ਓ. ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਅਤੇ ਮਲਸੀਆਂ ਚੌਕੀ ਦੇ ਮੁਖੀ ਨਿਰਮਲ ਸਿੰਘ ਨੇ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਗੁਰਜੋਤ ਸਿੰਘ ਦੀ ਤਸਵੀਰ

ਐਸ.ਐਚ.ਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਹੈ ਕਿ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਨਕੋਦਰ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਇਹ ਹਾਦਸਾ ਇੱਕ ਕਿਸਾਨ ਵੱਲੋਂ ਆਪਣੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਲਾਈ ਅੱਗ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਵਾਪਰਿਆ ਹੈ। ਅੱਗ ਦੇ ਧੂੰਏਂ ਨਾਲ ਦੋ ਕੀਮਤੀ ਜਾਨਾਂ ਚਲੀਆਂ ਗਈਆਂ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Leave a Reply

Your email address will not be published. Required fields are marked *