ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਆਏ ਦਿਨ ਨਿੱਤ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ। ਆਪਸੀ ਦੁਸ਼ਮਣੀ ਦੇ ਕਾਰਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਦੇ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਨਾਲ ਕਾਫੀ ਝੜਪ ਕੀਤੀ। ਇਸ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ। ਝੜਪ ਦੇਖ ਕੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਨੌਜਵਾਨ ਦਾ ਕਤਲ ਕਰਕੇ ਬਦਮਾਸ਼ ਮੌਕੇ ਵਾਲੀ ਥਾਂ ਤੋਂ ਫਰਾਰ ਹੋ ਗਏ। ਇਹ ਘਟਨਾ ਭਾਮੀਆਂ ਕਲਾਂ ਇਲਾਕੇ ਦੀ ਦੱਸੀ ਜਾ ਰਹੀ ਹੈ। ਪੁਰਾਣੀ ਰੰਜਿਸ਼ ਦੇ ਕਾਰਨ ਕੁਝ ਨੌਜਵਾਨਾਂ ਦਾ ਇੱਕ ਵਿਅਕਤੀ ਨਾਲ ਝਗੜਾ ਹੋ ਗਿਆ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਬਦਮਾਸ਼ਾਂ ਨੇ ਇਕੱਲੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿਚ ਬਦਮਾਸ਼ ਲਹੂ ਲੁਹਾਣ ਹੋਏ ਨੌਜਵਾਨ ਨੂੰ ਸੜਕ ‘ਤੇ ਹੀ ਸੁੱਟ ਕੇ ਭੱਜ ਗਏ। ਮ੍ਰਿਤਕ ਦੀ ਪਛਾਣ ਪਾਰਸ ਖੱਤਰੀ ਨਾਮ ਦੇ ਰੂਪ ਵਜੋਂ ਹੋਈ ਹੈ।
ਪਾਰਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਅੱਜ ਬਦਮਾਸ਼ਾਂ ਨੇ ਮੌਕਾ ਦੇਖ ਕੇ ਉਸ ਉਤੇ ਹਮਲਾ ਕਰ ਦਿੱਤਾ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਪਾਰਸ ਖੱਤਰੀ ਹੈ। ਪਾਰਸ ਦੇਰ ਰਾਤ ਪਿੰਡ ਭਾਮੀਆਂ ਜਾ ਰਿਹਾ ਸੀ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹਮਲਾਵਰਾਂ ਵਿੱਚ ਸੰਦੀਪ ਨਾਂ ਦਾ ਨੌਜਵਾਨ ਵੀ ਸ਼ਾਮਲ ਸੀ। ਥਾਣਾ ਜਮਾਲਪੁਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲੀਸ ਵਲੋਂ ਦੋਸ਼ੀਆਂ ਦੀ ਪਛਾਣ ਕਰਨ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।