ਇਹ ਖਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ। ਇਥੇ ਯੂ.ਬੀ.ਡੀ.ਸੀ 4 ਮਜ਼ਦੂਰ ਜ਼ਖਮੀ ਹੋ ਗਏ, ਜਦੋਂਕਿ ਡੀਫੈਂਸ ਡਰੇਨ ‘ਤੇ ਕੰਮ ਕਰ ਰਹੇ ਮਜ਼ਦੂਰਾਂ ‘ਤੇ ਜ਼ਮੀਨ ਡਿੱਗਣ ਕਾਰਨ 1 ਮਜ਼ਦੂਰ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਯੂ.ਬੀ.ਡੀ.ਸੀ. ਕਲਸੀਆਂ ਖੁਰਦ ਦੀ ਡਿਫੈਂਸ ਸ ਡਰੇਨ ਵਿਖੇ ਗਰਿੱਫ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੌਰਾਨ ਮਿੱਟੀ ਡਿੱਗਣ ਕਾਰਨ 5 ਮਜ਼ਦੂਰ ਜ਼ਮੀਨ ਹੇਠਾਂ ਦੱਬ ਗਏ। ਮਿੱਟੀ ‘ਚੋਂ 4 ਮਜ਼ਦੂਰਾਂ ਨੂੰ ਕੱਢਿਆ ਗਿਆ, ਜਿਨ੍ਹਾਂ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇੱਕ ਮਜ਼ਦੂਰ ਚੰਨਣ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਡੱਲ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਜਦੋਂ ਉਕਤ ਮਜ਼ਦੂਰ ਨੂੰ ਖਾਲੜਾ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧੀ ਮੀਡੀਆ ਕਰਮੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਰੋਜ਼ਾਨਾ ਦੀ ਤਰ੍ਹਾਂ ਯੂ.ਪੀ.ਡੀ.ਸੀ. ਨਾਲੇ ਵਿੱਚ ਕੰਮ ਚੱਲ ਰਿਹਾ ਸੀ। ਇਸ ਦੌਰਾਨ ਕਰੀਬ 22 ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਮਿੱਟੀ ਡਿੱਗਣ ਕਾਰਨ 5 ਮਜ਼ਦੂਰ ਮਿੱਟੀ ਹੇਠਾਂ ਦੱਬ ਗਏ, ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਕਾਫੀ ਦੇਰ ਤੱਕ ਮਿੱਟੀ ਵਿੱਚ ਦੱਬੇ ਰਹਿਣ ਕਾਰਨ ਮਜ਼ਦੂਰ ਚੰਨਣ ਸਿੰਘ ਦੀ ਮੌਤ ਹੋ ਗਈ।
ਮ੍ਰਿਤਕ ਮਜ਼ਦੂਰ ਪਿੰਡ ਡੱਲ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਹੈ ਜੋ ਕਿ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ। ਜ਼ਖ਼ਮੀਆਂ ਦੀ ਪਛਾਣ ਹਰਚੰਦ ਸਿੰਘ ਪੁੱਤਰ ਬਲਵਿੰਦਰ ਸਿੰਘ, ਸ਼ੇਰ ਸਿੰਘ ਪੁੱਤਰ ਜੱਸਾ ਸਿੰਘ, ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਲੜਕੇ ਅਤੇ ਇੱਕ ਲੜਕੀ ਛੱਡ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸੀ.ਆਰ.ਪੀ.ਸੀ. ਦੀ ਧਾਰਾ 174 ਦੇ ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।