ਪਿਓ ਦਾ ਸਿਵਾ ਅਜੇ ਠੰਡਾ ਵੀ ਨਹੀਂ ਹੋਇਆ ਸੀ, ਦਰਦਨਾਕ ਸੜਕ ਹਾਦਸੇ ਨੇ ਖੋਹ ਲਿਆ ਪੁੱਤਰ

Punjab

ਇਹ ਮੰਦਭਾਗਾ ਸਮਾਚਾਰ ਪੰਜਾਬ ਦੇ ਜਿਲ੍ਹਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ। ਫਰੀਦਕੋਟ ਤੋਂ ਫ਼ਿਰੋਜ਼ਪੁਰ ਮੁੱਖ ਮਾਰਗ ‘ਤੇ ਪਿੰਡ ਗੋਲੇਵਾਲਾ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਕੇ ਉਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਰਾਹਗੀਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਸਰਬਜੀਤ ਕੌਰ ਉਮਰ 45 ਸਾਲ ਪਤਨੀ ਚੰਦ ਸਿੰਘ, ਸੰਤ ਪ੍ਰੀਤ ਸਿੰਘ ਉਮਰ 12 ਸਾਲ ਗੁਰਕੀਰਤ ਸਿੰਘ ਉਮਰ 22 ਸਾਲ ਵਾਸੀ ਪਿੰਡ ਝਾੜੀਵਾਲਾ ਜ਼ਿਲ੍ਹਾ ਫਰੀਦਕੋਟ ਦੀ ਮੌਤ ਹੋ ਗਈ।

ਮ੍ਰਿਤਕ ਸਰਬਜੀਤ ਕੌਰ

ਇਸ ਟੱਕਰ ਦੌਰਾਨ ਕਾਰ ਡਰਾਈਵਰ ਜ਼ਖ਼ਮੀ

ਰਾਹਗੀਰਾਂ ਨੇ ਦੱਸਿਆ ਹੈ ਕਿ ਹਾਦਸੇ ਵਿਚ ਕਾਰ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸ ਦੇ ਇਲਾਜ ਲਈ ਰਾਹਗੀਰਾਂ ਵੱਲੋਂ ਫਿਰੋਜ਼ਪੁਰ ਭੇਜ ਦਿੱਤਾ ਗਿਆ। ਗੋਲੋਵਾਲਾ ਦੀ ਪੁਲਿਸ ਨੇ ਪਹੁੰਚ ਕੇ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਚੰਦ ਸਿੰਘ ਨੇ ਦੱਸਿਆ ਕਿ ਸੰਤ ਸਿੰਘ ਉਸ ਦਾ ਭਤੀਜਾ ਹੈ। ਉਸ ਦੇ ਪਿਤਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਅਤੇ ਸ਼ੁੱਕਰਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ।

ਮ੍ਰਿਤਕ ਨੌਜਵਾਨ ਦੀ ਪੁਰਾਣੀ ਤਸਵੀਰ

ਉਨ੍ਹਾਂ ਨੇ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਪੁੱਤਰ ਸੰਤ ਸਿੰਘ ਦੇ ਢਿੱਡ ਵਿੱਚ ਤੇਜ਼ ਦਰਦ ਹੋ ਰਿਹਾ ਸੀ ਅਤੇ ਉਹ ਦਰਦ ਦੇ ਕਾਰਨ ਤੜਫ ਰਿਹਾ ਸੀ। ਇਸ ਕਰਕੇ ਸਰਬਜੀਤ ਕੌਰ ਪਤਨੀ ਚੰਦ ਸਿੰਘ ਅਤੇ ਗੁਰਕੀਰਤ ਗੋਲੇਵਾਲਾ ਉਸ ਨੂੰ ਦਵਾਈ ਦਿਵਾਉਣ ਜਾ ਰਹੇ ਸਨ। ਇਸ ਦੌਰਾਨ ਦੂਜੇ ਪਾਸਿਓਂ ਆ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿਚ ਦੋਵੇਂ ਲੜਕਿਆਂ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਉਸ ਦੀ ਪਤਨੀ ਦੀ ਹਸਪਤਾਲ ਵਿਚ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *