ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਮਮਦੋਟ ਦੇ ਪਿੰਡ ਗਾਮੇ ਵਾਲਾ ਵਿੱਚ ਪੁਰਾਣੀ ਰੰਜਿਸ਼ ਦੇ ਕਾਰਨ ਦੋ ਗੁੱਟਾਂ ਵਿੱਚ ਲੜਾਈ ਝਗੜਾ ਹੋ ਗਿਆ। ਗੋਲੀ ਚੱਲਣ ਦੇ ਕਾਰਨ ਇੱਕ ਧੜੇ ਦੇ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਵਿਆਕਤੀ ਨੂੰ ਫਿਰੋਜ਼ਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਵੀ ਕਾਫੀ ਨਾਜ਼ੁਕ ਬਣੀ ਹੋਈ ਹੈ। ਸੂਚਨਾ ਮਿਲਣ ਤੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਮੰਗਲਵਾਰ ਦੇਰ ਸ਼ਾਮ ਨੂੰ ਵਾਪਰੀ ਹੈ।
ਪੁਲਿਸ ਦੇ ਦੱਸਣ ਅਨੁਸਾਰ ਪੁਰਾਣੀ ਰੰਜਿਸ਼ ਕਾਰਨ ਅੱਜ ਸ਼ਾਮ ਦੋ ਧੜਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਣ ਤੋਂ ਬਾਅਦ ਝਗੜਾ ਹੋ ਗਿਆ। ਦੋਵਾਂ ਧੜਿਆਂ ਦੇ ਕੋਲ ਹਥਿਆਰ ਸਨ। ਦੋਵਾਂ ਗੁੱਟਾਂ ਵਿਚਾਲੇ ਆਹਮੋ-ਸਾਹਮਣੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਸੁਖਵਿੰਦਰ ਸਿੰਘ ਉਰਫ਼ ਛਿੰਦਰ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ। ਜਦੋਂ ਕਿ ਦੂਜੇ ਧੜੇ ਦਾ ਯੂਸਫ ਨਾਮ ਦਾ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਫਿਰੋਜ਼ਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਨੇ 15 ਫਰਵਰੀ ਨੂੰ ਵਿਦੇਸ਼ ਜਾਣਾ ਸੀ ਅਤੇ ਉਸ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ। ਸੁਖਵਿੰਦਰ ਸਿੰਘ ਦੋਵਾਂ ਧੜਿਆਂ ਨੂੰ ਸਮਝਾਉਣ ਦੇ ਲਈ ਗਿਆ ਸੀ। ਗੋਲੀ ਛਾਤੀ ਵਿੱਚ ਲੱਗੀ ਅਤੇ ਉਸ ਦੀ ਮੌ ਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਵੀ ਦੋਵਾਂ ਧੜਿਆਂ ਵਿਚ ਲੜਾਈ ਝਗੜਾ ਹੋਇਆ ਸੀ ਪਰ ਅੱਜ ਦੋਵੇਂ ਧੜੇ ਹਥਿਆਰਾਂ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਵਾਲੀ ਥਾਂ ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।