ਕੈਨੇਡਾ ਵਿਚ ਲਾਪਤਾ ਹੋਏ ਪੰਜਾਬੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਸ ਹਾਲਤ ਵਿਚ ਮਿਲੀ ਮ੍ਰਿਤਕ ਦੇਹ

Punjab

ਪੰਜਾਬ ਦੇ ਬਹੁਤ ਸਾਰੇ ਪੰਜਾਬੀ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖਦੇ ਹੋਏ ਆਪਣੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਦੇ ਵੱਲ ਰੁਖ ਕਰ ਰਹੇ ਹਨ। ਵਿਦੇਸ਼ ਦੀ ਧਰਤੀ ਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਰਾਤ ਸਖਤ ਮਿਹਨਤ ਕਰਦੇ ਹਨ ਤਾਂ ਕਿ ਆਪਣੀ ਇਸ ਮਿਹਨਤ ਮਜ਼ਦੂਰੀ ਦੇ ਨਾਲ ਉਹ ਆਪਣੇ ਪਰਿਵਾਰ ਦਾ ਚੰਗਾ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ। ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਉਨ੍ਹਾਂ ਨੌਜਵਾਨਾਂ ਦੇ ਨਾਲ ਕੰਮਕਾਰ ਕਰਦੇ ਹੋਏ ਜਾਂ ਸ਼ਫਰ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਝਿੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਵਿਦੇਸ਼ ਦੀ ਧਰਤੀ ਤੋਂ ਇਕ ਹੋਰ ਦੁੱਖਦਾਈ ਖ਼ਬਰ ਲੋਹੀਆਂ ਖਾਸ ਤੋਂ ਸਾਹਮਣੇ ਆਈ ਹੈ। ਇਥੇ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਮਾਰਕੀਟ ਕਮੇਟੀ ਲੋਹੀਆਂ ਖਾਸ ਦੇ ਵਾਈਸ ਚੇਅਰਮੈਨ ਜਸਵੰਤ ਸਿੰਘ ਜੋਸਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਕੈਲਗਰੀ ਕੈਨੇਡਾ ਵਿੱਚ ਰਹਿ ਰਹੇ ਪੁੱਤਰ ਜਸਕਰਨ ਸਿੰਘ ਉਮਰ 22 ਸਾਲ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕਈ ਦਿਨਾਂ ਤੋਂ ਕੈਨੇਡਾ ਦੇ ਸ਼ਹਿਰ ਕੈਲਗਰੀ ਤੋਂ ਲਾਪਤਾ ਚੱਲ ਰਿਹਾ ਸੀ। ਇਸ ਸਬੰਧੀ ਕੈਨੇਡੀਅਨ ਪੁਲਿਸ ਨੂੰ ਸੂਚਨਾ ਨੂੰ ਦਿੱਤੀ ਗਈ ਸੀ।

ਅੱਜ ਸਵੇਰੇ ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਇੱਕ ਗੱਡੀ ਦੇ ਵਿੱਚ ਮਿਲੀ ਤਾਂ ਪਿੰਡ ਸਿੱਧੂਪੁਰ ਵਿੱਚ ਜੋਸਨ ਪਰਿਵਾਰ ਦੇ ਘਰ ਵਿਚ ਦੁਖ ਦਾ ਮਾਤਮ ਛਾ ਗਿਆ ਅਤੇ ਕਿ ਲੋਹੀਆਂ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿੱਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ, ਹਲਕਾ ਇੰਚਾਰਜ ਰਤਨ ਸਿੰਘ ਕੱਕੜ ਕਲਾਂ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਸਮੇਤ ਹੋਰ ਕਈ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Leave a Reply

Your email address will not be published. Required fields are marked *