ਪੰਜਾਬ ਸੂਬੇ ਦੇ ਜਿਲ੍ਹਾ ਫ਼ਿਰੋਜ਼ਪੁਰ ਵਿੱਚ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਸਲ ਕਾਰਨ, ਸਹੁਰੇ ਪਰਿਵਾਰ ਵਾਲੇ ਉਸ ਦੀ ਭੈਣ ਦੀ ਕੁੱਟਮਾਰ ਕਰਦੇ ਸਨ। ਇਸ ਗੱਲ ਤੋਂ ਦੁਖੀ ਹੋ ਕੇ ਉਸ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਮਾਮਲੇ ਵਿਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਐਤਵਾਰ ਨੂੰ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਤੇ ਦੋਸ਼ੀ ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਨੂੰ ਅੱਗੇ ਸ਼ੁਰੂ ਕਰ ਦਿੱਤਾ ਹੈ। ਇਸ ਮ੍ਰਿਤਕ ਨੌਜਵਾਨ ਦਾ ਨਾਮ ਲਖਵੀਰ ਸਿੰਘ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਪਿੰਡ ਦੋਧਰ ਦੇ ਰਹਿਣ ਵਾਲੇ ਰਘਬੀਰ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸਦੇ ਤਾਏ ਦੀ ਲੜਕੀ ਮਨਦੀਪ ਕੌਰ ਦਾ ਵਿਆਹ ਫਰੀਦਕੋਟ ਦੇ ਗੁਰਮੀਤ ਸਿੰਘ ਨਾਲ ਹੋਇਆ ਸੀ। ਸਹੁਰੇ ਪਰਿਵਾਰ ਵਾਲੇ ਅਕਸਰ ਮਨਦੀਪ ਕੌਰ ਨਾਲ ਲੜਦੇ ਝਗੜਦੇ ਰਹਿੰਦੇ ਸਨ। ਭਰਾ ਲਖਵੀਰ ਸਿੰਘ ਉਮਰ 18 ਸਾਲ ਆਪਣੀ ਭੈਣ ਨੂੰ ਸਹੁਰੇ ਘਰ ਤੋਂ ਲੈ ਕੇ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਹਮਦ ਵਾਲਾ ਉਤਾੜ ਆ ਗਿਆ। ਇਸ ਤੋਂ ਬਾਅਦ ਦੋਸ਼ੀ ਪਿੰਡ ਹਮਾਦ ਵਾਲਾ ਉਤਾੜ ਵੀ ਪਹੁੰਚ ਗਏ। ਲਖਵੀਰ ਸਿੰਘ ਨਾਲ ਧੱਕਾ-ਮੁੱਕੀ ਅਤੇ ਗਾਲ੍ਹੀ ਗਲੋਚ ਕਰਨ ਤੋਂ ਬਾਅਦ ਦੋਸ਼ੀ ਮਨਦੀਪ ਕੌਰ ਨੂੰ ਆਪਣੇ ਨਾਲ ਲੈ ਗਏ।
ਲਖਵੀਰ ਸਿੰਘ ਨੇ ਮਨਦੀਪ ਕੌਰ ਦੇ ਸਹੁਰੇ ਪਰਿਵਾਰ ਨੂੰ ਫੋਨ ਕਰਕੇ ਕਿਹਾ ਕਿ ਤੁਸੀਂ ਮੇਰੀ ਭੈਣ ਨਾਲ ਕੁੱਟ ਮਾਰ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹੋ। ਮੈਂ ਤੁਹਾਡੇ ਇਸ ਕੰਮ ਤੋਂ ਦੁਖੀ ਹੋ ਗਿਆ ਹਾਂ। ਮੈਂ ਨਹਿਰ ਵਿੱਚ ਛਾਲ ਮਾਰ ਕੇ ਜਾਨ ਦੇ ਦਿਆਂਗਾ। ਇਸ ਤੋਂ ਪਿੱਛੋਂ ਭਰਾ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸ ਦਾ ਮ੍ਰਿਤਕ ਸਰੀਰ ਝੋਕ ਹਰੀਹਰ ਨੇੜੇ ਨਹਿਰ ਵਿੱਚੋਂ ਮਿਲਿਆ ਹੈ। ਥਾਣਾ ਮੱਲਾਂਵਾਲਾ ਦੀ ਪੁਲੀਸ ਨੇ ਰਘਬੀਰ ਦੇ ਬਿਆਨਾਂ ਤੇ ਦੋਸ਼ੀ ਪਤੀ ਗੁਰਮੀਤ ਸਿੰਘ, ਪਵਨਦੀਪ ਸਿੰਘ, ਜੀਤਾ, ਰਣਜੀਤ ਸਿੰਘ ਅਤੇ ਲਾਭ ਸਿੰਘ ਵਾਸੀ ਪੱਖੀ ਕਲਾਂ ਜ਼ਿਲ੍ਹਾ ਫਰੀਦਕੋਟ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।