ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਸਿਵਲ ਹਸਪਤਾਲ ਦੀ ਅਣਗਹਿਲੀ ਕਾਰਨ ਹਾ-ਦ-ਸੇ ਤੋਂ ਬਾਅਦ ਮੋਰਚਰੀ ਵਿਚ ਰੱਖੀ ਦੇਹ ਨੂੰ ਰੇਲਵੇ ਲਾਈਨਾਂ ਤੋਂ ਮਿਲੀ ਲਵਾਰਿਸ ਦੇਹ ਦੱਸ ਕੇ ਸਸਕਾਰ ਕਰ ਦਿੱਤਾ ਗਿਆ। ਪੋਸਟ ਮਾਰਟਮ ਲਈ ਪਹੁੰਚੇ ਪਰਿਵਾਰਕ ਮੈਂਬਰਾਂ ਨੂੰ ਜਦੋਂ ਮ੍ਰਿਤਕ ਦੇਹ ਨਾ ਮਿਲੀ ਤਾਂ ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਸਿਵਲ ਹਸਪਤਾਲ ਪ੍ਰਸ਼ਾਸਨ ਆਪਣੀ ਗਲਤੀ ਤੋਂ ਬਾਅਦ ਮੋਨ (ਚੁੱਪ) ਹੋ ਗਿਆ ਹੈ।ਇਹ ਘਟਨਾ ਗੁਰਦਾਸਪੁਰ ਦੇ ਬਟਾਲਾ ਦੇ ਸਿਵਲ ਹਸਪਤਾਲ ਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਪਿੰਡ ਘਸੀਟਪੁਰ ਦੇ ਸੁਖਵਿੰਦਰ ਸਿੰਘ ਦੀ ਸ਼ਨੀਵਾਰ ਸ਼ਾਮ ਨੂੰ ਸੜਕ ਹਾਦਸੇ ਵਿੱਚ ਮੌ ਤ ਹੋ ਗਈ ਸੀ। ਸ਼ਨੀਵਾਰ ਦੇਰ ਸ਼ਾਮ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਤਾਂ ਜੋ ਐਤਵਾਰ ਨੂੰ ਪੋਸਟ ਮਾਰਟਮ ਕਰਵਾਇਆ ਜਾ ਸਕੇ ਪਰ ਜਦੋਂ ਐਤਵਾਰ ਸਵੇਰੇ ਪਰਿਵਾਰਕ ਮੈਂਬਰ ਅਤੇ ਪੁਲਸ ਪੋਸਟ ਮਾਰਟਮ ਦੀ ਕਾਰਵਾਈ ਲਈ ਪਹੁੰਚੇ ਤਾਂ ਮੋਰਚਰੀ ਵਿਚ ਦੇਹ ਨਹੀਂ ਸੀ।
72 ਘੰਟੇ ਪਹਿਲਾਂ ਸਿਵਲ ਹਸਪਤਾਲ ਵਿੱਚ ਰੇਲਵੇ ਪੁਲਿਸ ਵੱਲੋਂ ਲਾ ਵਾ ਰਿ ਸ ਦੇਹ ਰੱਖੀ ਗਈ ਸੀ। ਇਹ ਮ੍ਰਿਤਕ ਦੇਹ ਰੇਲਵੇ ਪੁਲਿਸ ਨੂੰ ਰੇਲਵੇ ਲਾਈਨਾਂ ਤੋਂ ਮਿਲੀ ਸੀ। ਸ਼ਨਾਖਤ ਲਈ ਉਸ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿੱਚ ਰੱਖਿਆ ਗਿਆ ਸੀ। ਉਸ ਨੂੰ ਐਤਵਾਰ ਦੀ ਸਵੇਰੇ ਸਸਕਾਰ ਦੇ ਲਈ ਲਿਜਾਇਆ ਜਾਣਾ ਸੀ, ਪਰ ਸਿਵਲ ਹਸਪਤਾਲ ਦੇ ਕਰਮਚਾਰੀ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੀ ਦੇਹ ਨੂੰ ਸਸਕਾਰ ਲਈ ਭੇਜ ਦਿੱਤਾ।
ਜਦੋਂ ਸਵੇਰੇ ਪਰਿਵਾਰਕ ਮੈਂਬਰ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਲਈ ਪਹੁੰਚੇ ਤਾਂ ਇਹ ਸਾਰਾ ਮਾਮਲਾ ਸਾਹਮਣੇ ਆਇਆ। ਪਰਿਵਾਰ ਮ੍ਰਿਤਕ ਦੇਹ ਦੇਣ ਦੀ ਗੱਲ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਹਸਪਤਾਲ ਪ੍ਰਸ਼ਾਸਨ ਚੁੱਪ ਧਾਰੀ ਬੈਠਾ ਹੈ। ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰਨ ਦੀ ਮੰਗ ਕੀਤੀ ਹੈ।