ਹਰ ਇਕ ਪਰਿਵਾਰ ਵੱਲੋਂ ਵਿਦੇਸ਼ ਗਏ ਆਪਣੇ ਧੀਆਂ ਪੁੱਤਰਾਂ ਦੀ ਸੁੱਖ ਸ਼ਾਂਤੀ ਵਾਸਤੇ ਹਰ ਵਕਤ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਪਰ ਕਈ ਵਾਰ ਉਨ੍ਹਾਂ ਦੇ ਘਰ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਦੀਆਂ ਖ਼ਬਰਾਂ ਆ ਜਾਂਦੀਆਂ ਹਨ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਵਿਦੇਸ਼ ਤੋਂ ਇਕ ਹੋਰ ਦੁਖ ਭਰੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਪਰਿਵਾਰ ਵਿੱਚ ਸੋਗ ਛਾ ਗਿਆ ਹੈ। ਰੋਜ਼ੀ ਰੋਟੀ ਵਾਸਤੇ ਵਿਦੇਸ਼ ਗਏ ਨੌਜਵਾਨ ਦੀ ਮੌ ਤ ਹੋ ਗਈ ਹੈ।
ਕ੍ਰਿਸਮਸ ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ (ਬਹੁਤ ਬਰਫੀਲੇ) ਹਾਈਵੇਅ ਉਤੇ ਇੱਕ ਬੱਸ ਪਲਟ ਗਈ, ਜਿਸ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਅਤੇ ਦਰਜਨਾਂ ਹੋਰ ਜ਼ ਖ ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਬੱਸ ਹਾਦਸੇ ਦੇ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਜਾਨ ਜਾਣ ਦੀ ਮੰਦਭਾਗੀ ਖ਼ਬਰ ਵੀ ਸਾਹਮਣੇ ਆਈ ਹੈ। ਵੈਨਕੂਵਰ ਤੋਂ ਲਗਭਗ 170 ਮੀਲ ਉੱਤਰ ਪੂਰਬ ਵਿਚ ਮੈਰਿਟ ਦੇ ਪੂਰਬ ਵਿਚ ਹਾਈਵੇਅ 97 ਸੀ ਉਤੇ ਸਥਾਨਕ ਸਮੇਂ ਅਨੁਸਾਰ ਸ਼ਾਮ 6 ਵਜੇ ਦੇ ਕਰੀਬ ਬੱਸ ਹਾਦਸਾ ਗ੍ਰਸਤ ਹੋ ਗਈ। ਇਸ ਹਾਦਸੇ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਜਾਨ ਚਲੀ ਗਈ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦੇ ਕਰਨਜੋਤ ਸਿੰਘ ਸੋਢੀ ਉਮਰ 41 ਸਾਲ ਦੀ ਹਾਦਸੇ ਵਿੱਚ ਮੌ ਤ ਹੋ ਗਈ ਹੈ। ਮ੍ਰਿਤਕ ਚਾਰ ਕੁ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਤੇ ਕੈਨੇਡਾ ਗਿਆ ਸੀ ਅਤੇ ਸ਼ੈੱਫ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਨੂੰ ਛੱਡ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਤੁਹਾਨੂੰ ਦੱਸ ਦੇਈਏ ਕਿ ਹਾਦਸਾਗ੍ਰਸਤ ਬੱਸ ਵਿਚ 50 ਤੋਂ ਜਿਆਦਾ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।