ਵਿਦੇਸ਼ ਤੋਂ ਆਏ ਦੋਸਤ ਅਤੇ ਪੁਲਿਸ ਮੁਲਾਜ਼ਮ ਨਾਲ ਹਾਦਸਾ, ਤੜਕੇ 2 ਵਜੇ ਹੋਇਆ ਇਹ ਕੰਮ, ਪਰਿਵਾਰ ਵਿਚ ਛਾਇਆ ਸੋਗ

Punjab

ਕਪੂਰਥਲਾ ਸ਼ਹਿਰ (ਪੰਜਾਬ) ਦੇ ਰਮਣੀਕ ਚੌਕ ਦੇ ਨੇੜੇ ਦੇਰ ਰਾਤ ਨੂੰ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਡਰਾਈਵਰ ਪੁਲੀਸ ਮੁਲਾਜ਼ਮ ਆਕਾਸ਼ਦੀਪ ਉਮਰ 27 ਸਾਲ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਕਾਰ ਵਿਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਾਦਸੇ ਵਿਚ ਜਖਮੀ ਹੋਣ ਵਾਲਾ ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤਿਆ ਸੀ। ਉਸ ਦਾ ਲੁਧਿਆਣਾ ਦੇ DMC ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਅਕਾਸ਼ਦੀਪ 2019 ਵਿੱਚ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ। ਉਹ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਮਾਨ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਦੇ ਗੰਨਮੈਨ ਵਜੋਂ ਵੀ ਕੰਮ ਕਰ ਚੁੱਕਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਅਕਾਸ਼ਦੀਪ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਕੋਕਲ ਪੁਰ, ਥਾਣਾ ਸਦਰ ਕਲੋਨੀ ਬੀਤੀ ਰਾਤ ਸਵੇਰੇ 2 ਵਜੇ ਦੇ ਕਰੀਬ ਆਪਣੀ ਕ੍ਰੇਟਾ ਕਾਰ ਵਿਚ ਦੋਸਤ ਯੁੱਧਵੀਰ ਨਾਲ ਕਿਤੋਂ ਆ ਰਿਹਾ ਸੀ। ਉਸ ਦੀ ਕਾਰ ਬੇਕਾਬੂ ਹੋ ਕੇ ਰਮਨੀਕ ਚੌਕ ਨੇੜੇ ਦਰੱਖਤ ਨਾਲ ਜਾ ਟਕਰਾ ਗਈ। ਹਾਦਸੇ ਵਿਚ ਕਾਰ ਪਲਟ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਡਰਾਈਵਰ ਆਕਾਸ਼ਦੀਪ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਉਸ ਦੇ ਸਾਥੀ ਯੁੱਧਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ। ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣੇ ਦੇ DMC ਹਸਪਤਾਲ ਰੈਫਰ ਕਰ ਦਿੱਤਾ। ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਕਾਸ਼ਦੀਪ ਦਾ ਦੋਸਤ ਯੁੱਧਵੀਰ ਕੱਲ੍ਹ ਹੀ ਦੁਪਹਿਰ ਟਾਇਮ ਵਿਦੇਸ਼ ਤੋਂ ਵਾਪਸ ਆਇਆ ਸੀ। ਜੋ ਕਿ ਰਾਤ ਸਮੇਂ ਵਾਪਰੇ ਇਸ ਭਿਆਨਕ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੀ.ਸੀ.ਆਰ ਟੀਮ ਅਤੇ ਥਾਣਾ ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *