ਕਿਸਾਨ ਉਤੇ ਪਸ਼ੂਆਂ ਨੂੰ ਚਾਰਾ ਪਾਉਂਦੇ ਸਮੇਂ ਕੀਤੇ ਫਾਇਰ, ਗਈ ਜਾਨ, ਦੋਸ਼ੀ ਫਰਾਰ, ਪੁਲਿਸ ਖੰਗਾਲ ਰਹੀ CCTV ਫੁਟੇਜ

Punjab

ਇਹ ਬੁਰੀ ਖਬਰ ਪੰਜਾਬ ਦੇ ਜਿਲ੍ਹਾ ਲੁਧਿਆਣਾ (ਜਗਰਾਓਂ) ਤੋਂ ਪ੍ਰਾਪਤ ਹੋਈ ਹੈ। ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਬਾਰਦੇ ਕੇ ਵਿੱਚ ਦੋ ਵਿਅਕਤੀਆਂ ਨੇ ਇਕ ਕਿਸਾਨ ਨੂੰ ਉਸ ਦੇ ਘਰ ਵਿੱਚ ਵੜ ਕੇ ਗੋ-ਲੀ ਮਾਰ ਦਿੱਤੀ ਹੈ। ਜ਼ਖਮੀ ਹੋਏ ਵਿਅਕਤੀ ਨੂੰ ਤੁਰੰਤ ਹੀ ਕਲਿਆਣੀ ਹਸਪਤਾਲ ਵਿਚ ਲਿਜਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਉਸ ਨੇ ਆਪਣਾ ਦਮ ਤੋੜ ਦਿੱਤਾ। ਸੂਤਰਾਂ ਦੇ ਦੱਸਣ ਅਨੁਸਾਰ ਪਤਾ ਲੱਗਿਆ ਹੈ ਕਿ ਮਰਨ ਵਾਲੇ ਇਸ ਵਿਅਕਤੀ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ।

ਇਸ ਮ੍ਰਿਤਕ ਵਿਅਕਤੀ ਦੀ ਪਹਿਚਾਣ ਪਰਮਜੀਤ ਸਿੰਘ ਉਮਰ 45 ਸਾਲ ਦੇ ਰੂਪ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਉਹ ਆਪਣੇ ਪਸ਼ੂਆਂ ਲਈ ਚਾਰਾ ਪਾ ਰਿਹਾ ਸੀ। ਇਸ ਦੌਰਾਨ ਹੀ ਦੋ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਉਸ ਉਤੇ ਤੇਜੀ ਨਾਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀਆਂ। ਪਰਿਵਾਰ ਦੇ ਮੈਂਬਰਾਂ ਨੂੰ ਇਕੱਠਿਆਂ ਹੁੰਦਿਆਂ ਦੇਖ ਕੇ ਹਮਲਾ ਕਰਨ ਵਾਲੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਵਿਚ ਜ਼ਖਮੀ ਹੋਏ ਪਰਮਜੀਤ ਨੂੰ ਲੋਕਾਂ ਦੀ ਮਦਦ ਦੇ ਨਾਲ ਹਸਪਤਾਲ ਤੱਕ ਪਹੁੰਚਦਾ ਕੀਤਾ ਗਿਆ।

ਇਸ ਘਟਨਾ ਦੇ ਤੁਰੰਤ ਬਾਅਦ ਦਿਹਾਤੀ ਪੁਲਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ਉਤੇ ਪਹੁੰਚ ਗਏ। ਪੁਲਿਸ ਇਲਾਕੇ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਫੁਟੇਜ ਦੀ ਜਾਂਚ ਕਰ ਰਹੀ ਹੈ। ਤਾਂ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ। ਮਰਨ ਵਾਲੇ ਵਿਅਕਤੀ ਦਾ ਕੁਝ ਜ਼ਮੀਨੀ ਵਿਵਾਦ ਵੀ ਦੱਸਿਆ ਜਾ ਰਿਹਾ ਹੈ। ਇਸ ਕਾਰਨ ਪੁਲਸ ਕਈ ਥਿਊਰੀਆਂ ਦੇ ਉਤੇ ਕੰਮ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸਫੇਦ ਰੰਗ ਦੀ ਆਈ-10 ਕਾਰ ਵਿਚ ਸਵਾਰ ਹੋ ਕੇ ਆਏ ਸਨ। ਗੱਡੀ ਦਾ ਨੰਬਰ ਦਿੱਲੀ ਦਾ ਸੀ। ਪੁਲੀਸ ਵਾਰਦਾਤ ਲਈ ਵਰਤੇ ਇਸ ਵਾਹਨ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।

Leave a Reply

Your email address will not be published. Required fields are marked *