ਇਹ ਮੰਦਭਾਗੀ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਵਿਚ ਵਾਪਰੇ ਇਕ ਭਿਆ-ਨਕ ਹਾਦਸੇ ਵਿੱਚ ਪੰਜਾਬ ਦੇ (ਤਰਨਤਾਰਨ) ਸ੍ਰੀ ਖੰਡੂਰ ਸਾਹਿਬ ਦੇ ਪਿੰਡ ਕੰਗ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਕੰਗ ਦੀ ਮੌ-ਤ ਹੋ ਗਈ ਹੈ। ਜੋ ਕਿ ਆਪਣੀ ਬੇਟੀ ਨੂੰ ਮਿਲਣ ਦੇ ਲਈ ਮੈਲਬੌਰਨ (ਆਸਟ੍ਰੇਲੀਆ) ਵਿਖੇ ਗਏ ਹੋਏ ਸਨ। ਇਸ ਸੜਕ ਹਾਦਸੇ ਦੇ ਵਿਚ ਮ੍ਰਿਤਕਾਂ ਦੀ ਪਹਿਚਾਣ ਕਿਸ਼ਨ ਸਿੰਘ ਵਾਸੀ ਤਰਨਤਾਰਨ, ਭੁਪਿੰਦਰ ਕੁਮਾਰ ਵਾਸੀ ਜਲੰਧਰ, ਹਰਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਵਾਸੀ ਤਰਨਤਾਰਨ ਦੇ ਰੂਪ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਲਜਿੰਦਰ ਸਿੰਘ ਆਪਣੇ ਚਾਰ ਸਾਥੀਆਂ ਸਮੇਤ ਸੈਪਰਟਨ ਦੇ ਇਲਾਕੇ ਜਾ ਰਹੇ ਸਨ। ਇਨ੍ਹਾਂ ਦੀ ਕਾਰ ਤੇਜ ਰਫਤਾਰ ਆ ਰਹੇ ਕਿਸੇ ਵਾਹਨ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰ ਗਿਆ। ਆਸਟ੍ਰੇਲੀਆ ਵਿੱਚ ਬਲਜਿੰਦਰ ਸਿੰਘ ਕੰਗ ਦੀ ਮੌ-ਤ ਹੋ ਜਾਣ ਤੋਂ ਬਾਅਦ ਸ੍ਰੀ ਖੰਡੂਰ ਸਾਹਿਬ ਦੇ ਪਿੰਡ ਕੰਗ ਵਿਚ ਸੋਗ ਦਾ ਮਹੌਲ ਬਣਿਆ ਹੋਇਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਬਲਜਿੰਦਰ ਸਿੰਘ ਕੰਗ ਕਰੀਬ 1 ਮਹੀਨਾ ਪਹਿਲਾਂ ਹੀ ਆਸਟ੍ਰੇਲੀਆ ਦੇ ਮੈਲਬੌਰਨ ਵਿਖੇ ਆਪਣੀ ਬੇਟੀ ਜਸ਼ਨਪ੍ਰੀਤ ਕੌਰ ਨੂੰ ਮਿਲਣ ਦੇ ਲਈ ਗਏ ਸਨ।
ਉਨ੍ਹਾਂ ਦੱਸਿਆ ਕਿ ਉਥੇ ਉਹ ਆਪਣੇ ਚਾਰ ਦੋਸਤ ਨਾਲ ਕਾਰ ਵਿਚ ਕਿਤੇ ਜਾ ਰਹੇ ਸਨ ਤਾਂ ਇਹ ਰਸਤੇ ਵਿਚ ਇਹ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਬਲਜਿੰਦਰ ਸਿੰਘ ਕੰਗ ਸਮੇਤ ਚਾਰ ਸਾਥੀਆਂ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸਾ ਗ੍ਰਸਤ ਕਾਰ ਦੇ ਡਰਾਈਵਰ ਨੇ ਦੂਜੇ ਦਿਨ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋਡ਼ ਦਿੱਤਾ। ਫਿਲਹਾਲ ਪਰਿਵਾਰਕ ਮੈਂਬਰਾਂ ਵਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕੀ ਬਲਜਿੰਦਰ ਸਿੰਘ ਕੰਗ ਦੀ ਮਿ੍ਤਕ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਕੰਗ ਵਿਚ ਅੰਤਿਮ ਸੰਸਕਾਰ ਕੀਤਾ ਜਾ ਸਕੇ।