ਇਹ ਖਬਰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ, ਬਟਾਲਾ ਤੋਂ ਪ੍ਰਾਪਤ ਹੋਈ ਹੈ। ਇਥੇ ਕਾਹਨੂੰਵਾਨ ਰੋਡ ਉਤੇ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸ਼ੱ-ਕੀ ਹਾਲ ਵਿੱਚ ਮਿਲੀ ਹੈ। ਇਸ ਸਬੰਧੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਘਟਨਾ ਵਾਲੀ ਜਗ੍ਹਾ ਪਹੁੰਚ ਕੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿਚ ਭੇਜ ਦਿੱਤਾ ਹੈ। ਮ੍ਰਿਤਕ ਦੀ ਸ਼ਨਾਖਤ ਪ੍ਰਕਾਸ਼ ਸਿੰਘ ਉਮਰ 28 ਸਾਲ ਵਾਸੀ ਪਿੰਡ ਝੜਿਆਵਾਲ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੀ ਮਾਤਾ ਸੁਖਵੰਤ ਕੌਰ ਵੀ ਮੌਕੇ ਉਤੇ ਪਹੁੰਚ ਗਈ। ਪੁੱਤਰ ਦੀ ਦੇਹ ਦੇਖ ਕੇ ਉਸ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਫਿਲਹਾਲ ਨੌਜਵਾਨ ਦੀ ਮੌ-ਤ ਕਿਵੇਂ ਹੋਈ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਮ੍ਰਿਤਕ ਪ੍ਰਕਾਸ਼ ਸਿੰਘ ਦੋ ਭਰਾ ਹਨ। ਮ੍ਰਿਤਕ ਵੱਡਾ ਭਰਾ ਸੀ ਅਤੇ ਉਸ ਦਾ ਵਿਆਹ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌ-ਤ ਨਸ਼ੇ ਦੀ ਓਵਰ ਡੋ-ਜ਼ ਕਾਰਨ ਹੋਈ ਹੋ ਸਕਦੀ ਹੈ। ਬਾਕੀ ਦੀ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਮਾਮਲੇ ਸਬੰਧੀ ਪਹੁੰਚੇ ਥਾਣਾ ਸਿਵਲ ਲਾਈਨ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਦੀਆ/ਕਾਹਨੂੰਵਾਨ ਸੜਕ ਦੇ ਕਿਨਾਰੇ ਇੱਕ ਕਾਰ ਖੜ੍ਹੀ ਹੈ, ਜਿਸ ਵਿੱਚ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਪਿਆ ਹੈ।
ਮੌਕੇ ਉਤੇ ਪਹੁੰਚੀ ਪੁਲਸ ਵਲੋਂ ਦੇਖਿਆ ਗਿਆ ਕਿ ਇਕ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ, ਜਿਸ ਵਿਚ ਇਕ ਨੌਜਵਾਨ, ਜਿਸ ਦੀ ਪਹਿਚਾਣ ਪ੍ਰਕਾਸ਼ ਸਿੰਘ ਨਾਮ ਦੇ ਵਜੋਂ ਹੋਈ ਹੈ। ਉਸ ਦੀ ਮੌ-ਤ ਹੋ ਚੁੱਕੀ ਸੀ। ਉਨ੍ਹਾਂ ਨੇ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਅਜੇ ਤੱਕ ਮੌ-ਤ ਦੇ ਅਸਲ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੋਸਟ ਮਾਰਟਮ ਤੋਂ ਬਾਅਦ ਜਦੋਂ ਰਿਪੋਰਟ ਆਵੇਗੀ ਤਾਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।