ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਇਕ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਸਾਡੇ ਦੇਸ਼ ਵਿਚ ਨਾਬਾਲਗਾਂ ਨੂੰ ਡਰਾਈਵਰੀ ਕਰਨ ਤੋਂ ਰੋਕਣ ਦੇ ਲਈ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਪਰ ਇਨ੍ਹਾਂ ਉਪਰਾਲਿਆਂ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਨਿਆਣੀ ਉਮਰ ਦੇ ਵਾਹਨ ਚਾਲਕ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀ ਜਿੰਦਗੀ ਗੁਆ ਰਹੇ ਹਨ। ਇਸ ਤਰ੍ਹਾਂ ਹੀ ਸੋਮਵਾਰ ਨੂੰ ਸੜਕ ਹਾਦਸੇ ਵਿਚ ਇਕ ਲੜਕੀ ਦੀ ਮੌ-ਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਵੇਰਕਾ ਬਾਈਪਾਸ ਦੇ ਨੇੜੇ ਸੋਮਵਾਰ ਦੀ ਦੁਪਹਿਰ ਨੂੰ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਉਤੇ ਜਾ ਰਹੀ ਇਕ ਪੜ੍ਹਨ ਵਾਲੀ ਲੜਕੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਹੈ।
ਉਸ ਦੀ ਘਟਨਾ ਵਾਲੀ ਥਾਂ ਉਤੇ ਹੀ ਮੌ-ਤ ਹੋ ਗਈ। ਮੌਕੇ ਉਤੇ ਮੌਜੂਦ ਸਥਾਨਕ ਲੋਕਾਂ ਨੇ ਡਰਾਈਵਰ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਲੜਕੀ ਨੇ ਸੇਫਟੀ ਲਈ ਹੈਲਮੇਟ ਪਾਇਆ ਹੁੰਦਾ ਤਾਂ ਉਸ ਦੀ ਜਾਨ ਬਚ ਸਕਦੀ ਸੀ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਹੈ ਕਿ ਪ੍ਰਦੀਪ ਕੌਰ ਉਮਰ 17 ਸਾਲ ਪੁੱਤਰੀ ਸੁਖਚੈਨ ਸਿੰਘ ਵਾਸੀ ਪਿੰਡ ਡੇਅਰੀਵਾਲ ਐਕਟਿਵਾ ਉਤੇ ਸਵਾਰ ਹੋ ਕੇ ਮੀਰਾ ਕੋਟ ਚੌਕ ਸਥਿਤ ਸੀਨੀਅਰ ਸੈਕੰਡਰੀ ਸਕੂਲ ਦੇ ਵਿਚ ਪੜ੍ਹਨ ਜਾਂਦੀ ਸੀ।
ਸੋਮਵਾਰ ਨੂੰ ਵੀ ਉਹ ਰੋਜ਼ਾਨਾ ਦੀ ਤਰ੍ਹਾਂ ਪੜ੍ਹਾਈ ਕਰਨ ਤੋਂ ਬਾਅਦ ਵਾਪਸ ਆ ਰਹੀ ਸੀ ਜਦੋਂ ਉਹ ਮਜੀਠਾ ਰੋਡ ਤੇ ਵੇਰਕਾ ਬਾਈਪਾਸ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਪ੍ਰਦੀਪ ਕੌਰ ਦੀ ਮੌਕੇ ਉਤੇ ਹੀ ਮੌ-ਤ ਹੋ ਗਈ। ਦੋਸ਼ੀ ਟਰੱਕ ਡਰਾਈਵਰ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿਚ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।