ਪੰਜਾਬ ਵਿਚੋਂ ਬਹੁਤੇ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖਦੇ ਹੋਏ ਆਪਣੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਅਤੇ ਚੰਗਾ ਭਵਿੱਖ ਬਣਾਉਣ ਦੇ ਲਈ ਵਿਦੇਸ਼ ਦੀ ਧਰਤੀ ਵੱਲ ਰੁਖ ਕਰ ਰਹੇ ਹਨ। ਵਿਦੇਸ਼ੀ ਧਰਤੀ ਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਰਾਤ ਸਖਤ ਮਿਹਨਤ ਕਰਦੇ ਹਨ ਤਾਂ ਕਿ ਉਹ ਆਪਣੀ ਇਸ ਮਿਹਨਤ ਮਜ਼ਦੂਰੀ ਦੇ ਨਾਲ ਆਪਣੇ ਪਰਿਵਾਰ ਦਾ ਚੰਗਾ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ। ਪਰ ਕਈ ਵਾਰ ਵਿਦੇਸ਼ੀ ਧਰਤੀ ਉਤੇ ਉਨ੍ਹਾਂ ਨੌਜਵਾਨਾਂ ਦੇ ਨਾਲ ਕੰਮਕਾਰ ਕਰਦੇ ਹੋਏ ਜਾਂ ਸ਼ਫਰ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਝਿੰਜੋੜ ਦਿੰਦੀਆਂ ਹਨ।
ਇਹ ਦੁੱਖ ਭਰੀ ਖਬਰ ਵੀ ਵਿਦੇਸ਼ ਦੀ ਧਰਤੀ ਕੈਨੇਡਾ ਤੋਂ ਸਾਹਮਣੇ ਆਈ ਹੈ। ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭਰੋ ਹਾਰਨੀ ਦੇ ਇੱਕ ਪਰਿਵਾਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ ਜਦੋਂ ਉਨ੍ਹਾਂ ਦੇ ਇਕ-ਲੌਤੇ ਪੁੱਤ ਦੀ ਕੈਨੇਡਾ ਵਿੱਚ ਸ਼ੱਕੀ ਹਾਲ ਵਿੱਚ ਮੌ-ਤ ਹੋ ਜਾਣ ਦੀ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਉੱਤੇ ਦੁੱਖ ਦਾ ਪਹਾੜ ਟੁੱਟ ਗਿਆ। ਇਸ ਦੁਖਦ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਮ੍ਰਿਤਕ ਨੌਜਵਾਨ ਗੁਰਪ੍ਰਤਾਪ ਸਿੰਘ ਦੇ ਪਿਤਾ ਏ. ਐਸ. ਆਈ. ਅਮਰੀਕ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਕਰੀਬ ਪੰਜ ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਕੈਨੇਡਾ ਵਿਚ ਗਿਆ ਸੀ।
ਉਹ ਇਸ ਸਮੇਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਦੇ ਵਿੱਚ ਰਹਿ ਰਿਹਾ ਸੀ। ਬੀਤੇ ਮੰਗਲਵਾਰ ਨੂੰ ਉਸ ਨੂੰ ਆਪਣੇ ਪੁੱਤਰ ਦੀ ਮੌ-ਤ ਦਾ ਪਤਾ NRI ਥਾਣਾ ਗੁਰਦਾਸਪੁਰ ਤੋਂ ਲੱਗਿਆ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਕਦੇ ਕਦੇ ਗੁਰਪ੍ਰਤਾਪ ਸਿੰਘ ਦਾ ਫੋਨ ਆਉਂਦਾ ਸੀ। ਗੁਰਪ੍ਰਤਾਪ ਸਿੰਘ ਦੀ ਇੱਕ ਮਹੀਨੇ ਤੋਂ ਕਿਸੇ ਵੀ ਪਰਿਵਾਰਕ ਮੈਂਬਰ ਦੇ ਨਾਲ ਕੋਈ ਗੱਲਬਾਤ ਨਹੀਂ ਹੋਈ ਸੀ। ਅਮਰੀਕ ਸਿੰਘ ਨੇ ਦੱਸਿਆ ਕਿ ਅਜੇ ਤੱਕ ਗੁਰਪ੍ਰਤਾਪ ਸਿੰਘ ਦੀ ਮੌ-ਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਵਲੋਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਦੀ ਮੰਗ ਕੀਤੀ ਗਈ ਹੈ।