ਇਹ ਖਬਰ ਪੰਜਾਬ ਦੇ ਤਰਨਤਾਰਨ ਤੋਂ ਪ੍ਰਾਪਤ ਹੋਈ ਹੈ। ਤਰਨਤਾਰਨ ਵਿਚ ਪੈਂਦੇ ਪਿੰਡ ਜੱਟਾਂ ਵਿੱਚ ਪਤੀ ਪਤਨੀ ਦੇ ਝਗੜੇ ਨੂੰ ਸੁਲਝਾਉਣ ਗਏ ਬਲਜਿੰਦਰ ਸਿੰਘ ਉਮਰ 36 ਸਾਲ ਦਾ ਘਰ ਵਿੱਚ ਵੜ ਕੇ ਤਿੱਖੀ ਚੀਜ ਨਾਲ ਹਮਲਾ ਕਰਕੇ ਕ-ਤ-ਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ ਹਨ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਾਇਆ ਗਿਆ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਜੱਟਾਂ ਦੀ ਵਸਨੀਕ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਬਲਜਿੰਦਰ ਸਿੰਘ ਸਮੇਤ ਘਰ ਵਿੱਚ ਮੌਜੂਦ ਸੀ।
ਰਾਤ ਨੂੰ ਤਕਰੀਬਨ 7 ਵਜੇ ਗੁਆਂਢ ਵਿੱਚ ਰਹਿੰਦੇ ਸਰਬਜੀਤ ਸਿੰਘ ਅਤੇ ਉਸ ਦੀ ਪਤਨੀ ਦਾ ਝਗੜਾ ਚੱਲ ਰਿਹਾ ਸੀ। ਰੌਲਾ ਸੁਣ ਕੇ ਪਤੀ ਉਸ ਨੂੰ ਆਪਣੇ ਨਾਲ ਲੈ ਕੇ ਸਰਬਜੀਤ ਸਿੰਘ ਦੇ ਘਰ ਗਿਆ ਅਤੇ ਮਾਮਲਾ ਸ਼ਾਂਤ ਕਰਵਾਉਣ ਲੱਗੇ। ਇਸ ਦੌਰਾਨ ਸਰਬਜੀਤ ਸਿੰਘ ਨੇ ਬਲਜਿੰਦਰ ਸਿੰਘ ਨੂੰ ਹੀ ਬੁਰਾ ਭਲਾ ਕਹਿਣਾ ਸ਼ੁਰੂ ਕਰ ਦਿੱਤਾ। ਇਸ ਕਾਰਨ ਉਹ ਦੋਵੇਂ ਆਪਣੇ ਘਰ ਵਾਪਸ ਆ ਗਏ। ਉਸ ਸਮੇਂ ਤੋਂ ਕਰੀਬ ਅੱਧੇ ਘੰਟੇ ਬਾਅਦ ਸਰਬਜੀਤ ਸਿੰਘ ਆਪਣੇ ਭਰਾ ਸਤਨਾਮ ਸਿੰਘ, ਹਰਜੀਤ ਸਿੰਘ, ਭਤੀਜੇ ਕਾਰਜਦੀਪ ਸਿੰਘ, ਰਣਦੀਪ ਸਿੰਘ, ਰਣਜੀਤ ਸਿੰਘ ਅਤੇ ਸੁਖਵਿੰਦਰ ਕੌਰ ਸੁੱਖੀ ਦੇ ਨਾਲ ਉਨ੍ਹਾਂ ਦੇ ਘਰ ਆ ਵੜੇ।
ਇਨ੍ਹਾਂ ਲੋਕਾਂ ਦੇ ਕੋਲ ਚਾ-ਕੂ, ਬੇਸਬਾਲ ਅਤੇ ਡੰਡੇ ਸਨ। ਪਹਿਲਾਂ ਬਲਜਿੰਦਰ ਸਿੰਘ ਉਤੇ ਡੰਡਿਆਂ ਨਾਲ ਹਮਲਾ ਕੀਤਾ, ਫਿਰ ਚਾ-ਕੂ ਨਾਲ ਹਮਲਾ ਕੀਤਾ। ਬਲਜਿੰਦਰ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਕੇ ਸਾਰੇ ਦੋਸ਼ੀ ਫ਼ਰਾਰ ਹੋ ਗਏ। ਪ੍ਰਭਜੋਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਤੀ ਬਲਜਿੰਦਰ ਸਿੰਘ ਨੂੰ ਪੱਟੀ ਮੋੜ (ਰਸੂਲਪੁਰ ਨਹਰਾਂ) ਸਥਿਤ ਬਾਬਾ ਬਸਤਾ ਸਿੰਘ, ਬਾਬਾ ਕਰਤਾਰ ਸਿੰਘ ਚੈਰੀਟੇਬਲ ਹਸਪਤਾਲ ਦੇ ਵਿਚ ਲੈ ਗਈ। ਜਿੱਥੇ ਡਾਕਟਰਾਂ ਨੇ ਮੁਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਬਾਰੇ ਪਤਾ ਲੱਗਦਿਆਂ ਹੀ ਥਾਣਾ ਸਰਹਾਲੀ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਅਤੇ ਏ.ਐਸ.ਆਈ ਮੁਖਤਾਰ ਸਿੰਘ ਘਟਨਾ ਵਾਲੀ ਥਾਂ ਉੱਤੇ ਪਹੁੰਚ ਗਏ। ਬਲਜਿੰਦਰ ਸਿੰਘ ਦੀ ਦੇਹ ਦਾ ਸਿਵਲ ਹਸਪਤਾਲ ਤੋਂ ਪੋਸਟ ਮਾਰਟਮ ਕਰਵਾਇਆ ਗਿਆ।
ਇਸ ਮਾਮਲੇ ਤੇ ਐਸਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਕੌਰ ਦੇ ਬਿਆਨਾਂ ਉਤੇ ਦੋਸ਼ੀ ਸਰਬਜੀਤ ਸਿੰਘ, ਉਸ ਦੇ ਦੋ ਭਰਾਵਾਂ ਸਤਨਾਮ ਸਿੰਘ, ਹਰਜੀਤ ਸਿੰਘ, ਤਿੰਨ ਭਤੀਜੇ ਕਾਰਜਦੀਪ ਸਿੰਘ, ਰਣਦੀਪ ਸਿੰਘ (ਪੁੱਤਰ ਸਤਨਾਮ ਸਿੰਘ) ਰਣਜੀਤ ਸਿੰਘ ਪੁੱਤਰ ਹਰਜੀਤ ਸਿੰਘ, ਸੁਖਵਿੰਦਰ ਕੌਰ ਸੁੱਖੀ ਪਤਨੀ ਹਰਜੀਤ ਸਿੰਘ ਖ਼ਿਲਾਫ਼ ਪੁਲੀਸ ਨੇ ਕ-ਤ-ਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਭਜੋਤ ਕੌਰ ਨੇ ਇਲਜ਼ਾਮ ਲਾਇਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਪੁਲਿਸ ਵਲੋਂ ਢਿੱਲ ਦਿੱਤੀ ਜਾ ਰਹੀ ਹੈ ਇਸ ਕਾਰਨ ਉਹ ਸ਼ਰੇਆਮ ਘੁੰਮ ਰਹੇ ਹਨ, ਜਿਸ ਨਾਲ ਉਸ ਦੇ ਪਰਿਵਾਰ ਨੂੰ ਨੁਕਸਾਨ ਹੋ ਸਕਦਾ ਹੈ।
ਪ੍ਰਭਜੋਤ ਕੌਰ ਦਾ ਵਿਆਹ 2008 ਵਿੱਚ ਬਲਜਿੰਦਰ ਸਿੰਘ ਨਾਲ ਹੋਇਆ ਸੀ। ਉਹ ਰਾਜ ਮਿਸਤਰੀ ਵਜੋਂ ਕੰਮ ਕਰਦਾ ਸੀ। ਕਰੀਬ ਛੇ ਮਹੀਨਿਆਂ ਤੋਂ ਬਲਜਿੰਦਰ ਸਿੰਘ ਨੇ ਆਪਣੇ ਘਰ ਵਿੱਚ ਨਵਾਂ ਮਕਾਨ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਸੀ। ਹੁਣ ਉਸ ਦੇ ਕ-ਤ-ਲ ਤੋਂ ਬਾਅਦ ਮਕਾਨ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਹੀ ਅਟਕ ਗਿਆ ਹੈ।