ਖੇਤ ਵਿਚ ਗਏ ਵਿਆਕਤੀ ਨਾਲ ਹੋ ਗਿਆ ਦੁਖਦ ਕੰਮ, ਦੱਸੀ ਜਾ ਰਹੀ ਇਹ ਗੱਲ

Punjab

ਜਿਲ੍ਹਾ ਪਠਾਨਕੋਟ (ਪੰਜਾਬ) ਤੋਂ ਇਹ ਦੁੱਖਦ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਿਲ੍ਹਾ ਪਠਾਨਕੋਟ ਦੇ ਅੰਦਰ ਪੈਂਦੇ ਪਿੰਡ ਗੋਵਿੰਦਸਰ ਦੇ ਵਿੱਚ ਮਹੌਲ ਉਸ ਸਮੇਂ ਗਮਗੀਨ ਬਣ ਗਿਆ ਜਦੋਂ ਬੀਤੀ ਰਾਤ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਦਾ ਮ੍ਰਿਤਕ ਸਰੀਰ ਖੇਤ ਦੇ ਵਿੱਚੋਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਵਾਲੀ ਥਾਂ ਉਤੋਂ ਫਰਾਰ ਹੋ ਗਿਆ। ਇਸ ਸਬੰਧ ਵਿਚ ਪਰਿਵਾਰ ਦੱਸਣ ਅਨੁਸਾਰ ਇਹ ਕ-ਤ-ਲ ਜ਼ਮੀਨ ਦੇ ਰੌਲੇ ਕਾਰਨ ਹੋਇਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਏ ਮ੍ਰਿਤਕ ਨਰਿੰਦਰ ਕੁਮਾਰ ਦੇ ਭਤੀਜੇ ਪਵਨ ਕੁਮਾਰ ਨੇ ਦੱਸਿਆ ਹੈ ਕਿ ਜ਼ਮੀਨ ਨੂੰ ਲੈ ਕੇ ਉਨ੍ਹਾਂ ਦਾ ਪਿੰਡ ਦੇ ਹੀ ਇੱਕ ਪਰਿਵਾਰ ਨਾਲ ਵਿਵਾਦ ਚੱਲਿਆ ਆ ਰਿਹਾ ਸੀ।

ਜਿਸ ਤੋਂ ਬਾਅਦ ਬੀਤੀ ਰਾਤ ਨੂੰ ਜਦੋਂ ਮ੍ਰਿਤਕ ਨਰਿੰਦਰ ਕੁਮਾਰ ਆਪਣੇ ਖੇਤਾਂ ਦੇ ਵਿਚ ਗਿਆ ਤਾਂ ਉਥੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਿਛੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦੇ ਵਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਸਬੰਧੀ ਗੱਲਬਾਤ ਕਰਦੇ ਹੋਏ ਡੀ. ਐਸ. ਪੀ. ਸੁਮੀਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ ਨੂੰ ਇਹ ਸੂਚਨਾ ਮਿਲੀ ਸੀ ਕਿ ਨਰਿੰਦਰ ਕੁਮਾਰ ਜੋ ਕਿ ਘਰ ਤੋਂ ਆਪਣੇ ਖੇਤ ਵਿਚ ਗਿਆ ਸੀ, ਉਸ ਦੀ ਮ੍ਰਿਤਕ ਦੇਹ ਖੇਤ ਵਿਚ ਮੋਟਰ ਉਤੇ ਪਈ ਹੈ।

ਅੱਗੇ ਉਨ੍ਹਾਂ ਕਿਹਾ ਤੁਰੰਤ ਹੀ ਉਨ੍ਹਾਂ ਦੀ ਪੁਲਿਸ ਟੀਮ ਵਲੋਂ ਮੌਕੇ ਵਾਲੀ ਥਾਂ ਉਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵਲੋਂ ਮ੍ਰਿਤਕ ਦੇ ਸਿਰ ਵਿਚ ਕਿਸੇ ਚੀਜ ਨਾਲ ਵਾਰ ਕਰਕੇ ਸੱ-ਟ ਮਾਰੀ ਗਈ ਹੈ। ਜਿਸ ਦੇ ਕਾਰਨ ਮੁੱਢਲੀ ਜਾਂਚ ਵਿਚ ਇਹ ਕ-ਤ-ਲ ਦਾ ਮਾਮਲਾ ਲੱਗ ਰਿਹਾ ਹੈ। ਪੁਲਿਸ ਵਲੋਂ ਪਰਿਵਾਰ ਦੇ ਮੈਂਬਰਾਂ ਵਲੋਂ ਦਿੱਤੇ ਬਿਆਨਾਂ ਦੇ ਆਧਾਰ ਉਤੇ ਮਾਮਲੇ ਨੂੰ ਦਰਜ ਕਰਕੇ ਦੋਸ਼ੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *