ਪੰਜਾਬ ਵਿਚ ਜਿਲ੍ਹਾ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ 17 ਦਿਨ ਪਹਿਲਾਂ ਵਿਆਹ ਕਰਵਾ ਕੇ ਸਹੁਰੇ ਘਰ ਗਈ 15 ਸਾਲ ਦੀ ਲੜਕੀ ਨੂੰ ਬੀਤੀ ਰਾਤ ਉਸ ਦੇ ਪਤੀ ਨੇ ਕਥਿਤ ਤੌਰ ਉਤੇ ਫਾਹਾ ਲਗਾ ਦਿੱਤਾ। ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲੜਕੀ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਪੁੱਤਰ ਗੁਰਲਾਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਭਿੱਖੀਵਿੰਡ ਨੇ ਦੱਸਿਆ ਕਿ ਕਲਸੀ ਸੀਮਿੰਟ ਦੀ ਦੁਕਾਨ ਉਤੇ ਕੰਮ ਕਰਦਾ ਹੈ। ਉਸ ਦੀਆਂ ਦੋ ਧੀਆਂ ਅਤੇ ਇੱਕ ਲੜਕਾ ਹੈ।
ਜਿਨ੍ਹਾਂ ਵਿੱਚੋਂ ਉਸ ਦੀ ਧੀ ਸਿਮਰਨਜੀਤ ਕੌਰ ਉਮਰ 15 ਸਾਲ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਅਕਾਸ਼ਦੀਪ ਸਿੰਘ ਨਾਲ ਵਿਆਹ ਕਰਵਾ ਲਿਆ ਅਤੇ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਭਿੱਖੀਵਿੰਡ ਵਿਖੇ ਪੂਰਨ ਸਿੱਖੀ ਰੀਤ ਰਿਵਾਜ ਨਾਲ ਵਿਆਹ ਦੀ ਰਸਮ ਅਦਾ ਕੀਤੀ ਗਈ। ਅੱਗੇ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਕਰੀਬ 11:46 ਵਜੇ ਉਨ੍ਹਾਂ ਨੂੰ ਪਿੰਡ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਮੌ-ਤ ਹੋ ਗਈ ਹੈ। ਜਦੋਂ ਉਹ ਲੜਕੀ ਦੇ ਸਹੁਰੇ ਘਰ ਪਹੁੰਚੇ ਤਾਂ ਦੇਖਿਆ ਕਿ ਲੜਕੀ ਦੇ ਗਲ ਉਤੇ ਚੋਟ ਦਾ ਨਿਸ਼ਾਨ ਸੀ। ਉਸ ਨੂੰ ਸ਼ੱ-ਕ ਹੈ ਕਿ ਉਸ ਦੀ ਧੀ ਦਾ ਕ-ਤ-ਲ ਕੀਤਾ ਗਿਆ ਹੈ।
ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦੇ ਦਿੱਤੀ ਹੈ, ਸੂਚਨਾ ਮਿਲਦੇ ਹੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਸਰੀਰ ਨੂੰ ਕਬਜ਼ੇ ਵਿਚ ਲੈ ਲਿਆ। ਦੂਜੇ ਪਾਸੇ ਥਾਣਾ ਭਿੱਖੀਵਿੰਡ ਦੇ ਇੰਨਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਅਤੇ ਲੜਕੀ ਵਿੱਚ ਝਗੜਾ ਹੋਇਆ ਸੀ। ਜਿਸ ਉਤੇ ਲੜਕੇ ਨੇ ਗੁੱਸੇ ਵਿਚ ਆ ਕੇ ਪਤਨੀ ਦਾ ਗਲ ਦਬਾ ਕੇ ਕ-ਤ-ਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਨੂੰ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।