ਬੱਕਰੀ ਦੇ ਗੁੰਮ ਹੋਣ ਨੂੰ ਲੈ ਕੇ, ਦੋ ਧਿਰਾਂ ਵਿਚ ਹੋ ਗਿਆ, ਇਹ ਦੁਖਦ ਕਾਰਾ

Punjab

ਪੰਜਾਬ ਦੇ ਜਿਲ੍ਹਾ ਸੰਗਰੂਰ ਵਿੱਚ ਬੱਕਰੀ ਗੁਆਚ ਜਾਣ ਦੇ ਮਾਮਲੇ ਵਿੱਚ ਦੋ ਧਿਰਾਂ ਵਿੱਚ ਝ-ੜ-ਪ ਹੋ ਗਈ। ਇਸ ਦੌਰਾਨ ਇੱਕ ਵਿਅਕਤੀ ਦੀ ਮੌ-ਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਦੂਸਰੀ ਧਿਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਮ੍ਰਿਤਕ ਦੇਹ ਨੂੰ ਥਾਣੇ ਅੱਗੇ ਰੱਖ ਕੇ ਧਰਨੇ ਉਤੇ ਬੈਠ ਗਈ। ਇਹ ਘਟਨਾ ਜਿਲ੍ਹਾ ਸੰਗਰੂਰ ਦੇ ਪਿੰਡ ਗੁੱਜਰਾਂ ਵਿਚ ਹੋਈ ਹੈ। ਇਸ ਪਿੰਡ ਦੇ ਰਹਿਣ ਵਾਲੇ ਦਮਨਜੀਤ ਸਿੰਘ ਨੇ ਬੱਕਰੀਆਂ ਪਾਲੀਆਂ ਹੋਈਆਂ ਹਨ।

ਦਮਨਜੀਤ ਰੋਜ਼ਾਨਾ ਪਿੰਡ ਦੇ ਖੇਤਾਂ ਵਿੱਚ ਆਪਣੀਆਂ ਬੱਕਰੀਆਂ ਨੂੰ ਚਰਾਉਣ ਲਈ ਜਾਂਦਾ ਸੀ। 7 ਫਰਵਰੀ ਨੂੰ ਦਮਨਜੀਤ ਸਿੰਘ ਨੇ ਕਿਸੇ ਕੰਮ ਦੇ ਕਾਰਨ ਪਿੰਡ ਤੋਂ ਬਾਹਰ ਜਾਣਾ ਸੀ, ਇਸ ਲਈ ਉਸ ਨੇ ਪਿੰਡ ਨੰਗਲਾ ਦੇ ਰਹਿਣ ਵਾਲੇ ਆਪਣੇ ਰਿਸ਼ਤੇਦਾਰ ਬੂਟਾ ਸਿੰਘ ਨੂੰ ਕਿਹਾ ਕਿ ਉਹ ਉਸ ਦੀਆਂ ਬੱਕਰੀਆਂ ਨੂੰ ਚਾਰ ਲਿਆਵੇ। ਇਸੇ ਪਿੰਡ ਦੇ ਰਹਿਣ ਵਾਲੇ ਨਰੰਗ ਸਿੰਘ ਨੇ ਵੀ ਬੱਕਰੀਆਂ ਪਾਲੀਆਂ ਹੋਈਆਂ ਹਨ। ਜਦੋਂ ਬੂਟਾ ਸਿੰਘ ਬੱਕਰੀਆਂ ਚਰਾਉਣ ਗਿਆ ਤਾਂ ਇੱਕ ਬੱਕਰੀ ਗੁੰਮ ਹੋ ਗਈ।

ਸ਼ਾਮ ਨੂੰ ਦਮਨਜੀਤ ਜਦੋਂ ਪਿੰਡ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਕ ਬੱਕਰੀ ਗੁੰਮ ਹੈ। ਇਸ ਤੋਂ ਬਾਅਦ ਉਹ ਆਪਣੇ ਲੜਕੇ ਹੰਸਾ ਸਿੰਘ ਅਤੇ ਰਿਸ਼ਤੇਦਾਰ ਬੂਟਾ ਸਿੰਘ ਨਾਲ ਬੱਕਰੀ ਲੱਭਣ ਦੇ ਲਈ ਨਿਕਲਿਆ। ਇਸ ਦੌਰਾਨ ਉਨ੍ਹਾਂ ਦਾ ਨਰੰਗ ਸਿੰਘ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਝਗੜਾ ਹੋ ਗਿਆ, ਜੋ ਜਲਦੀ ਹੀ ਕੁੱ-ਟ ਮਾ-ਰ ਵਿੱਚ ਬਦਲ ਗਿਆ। ਦੋਵਾਂ ਧਿਰਾਂ ਵਿੱਚ ਹੋਈ ਝ-ੜ-ਪ ਵਿੱਚ ਬੂਟਾ ਸਿੰਘ ਅਤੇ ਹੰਸਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿਚ ਪਹੁੰਚਾਇਆ ਗਿਆ, ਜਿੱਥੇ ਬੂਟਾ ਸਿੰਘ ਦੀ ਮੌ-ਤ ਹੋ ਗਈ।

ਇਸ ਮਾਮਲੇ ਵਿਚ ਬੂਟਾ ਸਿੰਘ ਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ਉਤੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਛਾਜਲੀ ਦੀ ਪੁਲਿਸ ਨੇ ਨਰੰਗ ਸਿੰਘ ਦੇ ਪੁੱਤਰ ਮੱਘਰ ਸਿੰਘ ਸਮੇਤ 4 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 6 ਲੋਕਾਂ ਖਿਲਾਫ IPC ਦੀ ਧਾਰਾ 302, 365, 341, 342, 323, 148, 149 ਤਹਿਤ ਕੇਸ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿੱਚ ਸਰਬਜੀਤ ਸਿੰਘ ਵਾਸੀ ਮੋੜਾ, ਗੁਰਪ੍ਰੀਤ ਸਿੰਘ ਵਾਸੀ ਬੰਗਰੋਲ, ਗੁਰਦਾਸ ਸਿੰਘ ਵਾਸੀ ਸ਼ੇਰੋਂ ਸ਼ਾਮਲ ਹਨ।

ਬੂਟਾ ਸਿੰਘ ਦੀ ਮੌ-ਤ ਨਾਲ ਪਿੰਡ ਦੇ ਦਲਿਤ ਭਾਈਚਾਰੇ ਵਿੱਚ ਰੋਸ ਹੈ। ਵੀਰਵਾਰ ਸਵੇਰੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੇ ਬੂਟਾ ਸਿੰਘ ਦੀ ਦੇਹ ਨੂੰ ਛਾਜਲੀ ਥਾਣੇ ਅੱਗੇ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ਉਤੇ ਬੈਠੇ ਲੋਕਾਂ ਨੇ ਕਹਿਣਾ ਸੀ ਕਿ ਬੂਟਾ ਸਿੰਘ ਦਲਿਤ ਭਾਈਚਾਰੇ ਨਾਲ ਸਬੰਧਤ ਹੈ, ਇਸ ਲਈ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੇਸ ਵਿੱਚ ਐਸਸੀ/ਐਸਟੀ ਐਕਟ ਵੀ ਜੋੜਿਆ ਜਾਵੇ।

ਦੂਜੇ ਪਾਸੇ ਇਸ ਧਰਨੇ ਦੀ ਸੂਚਨਾ ਮਿਲਦੇ ਸਾਰ ਹੀ ਸੰਗਰੂਰ ਦੇ ਐਸ. ਪੀ. ਪਲਵਿੰਦਰ ਸਿੰਘ ਚੀਮਾ ਅਤੇ ਦਿੜ੍ਹਬਾ ਦੇ ਡੀ. ਐਸ. ਪੀ. ਪ੍ਰਿਥਵੀ ਸਿੰਘ ਚਾਹਲ ਮੌਕੇ ਉਤੇ ਪਹੁੰਚੇ। ਦੋਵਾਂ ਨੇ ਧਰਨੇ ਉਤੇ ਬੈਠੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਐੱਸ. ਪੀ. ਦੇ ਭਰੋਸੇ ਉਤੇ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।

Leave a Reply

Your email address will not be published. Required fields are marked *