ਪੰਜਾਬ ਵਿਚ ਜਿਲ੍ਹਾ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੇ ਵਿਚ ਸ਼ਨੀਵਾਰ ਨੂੰ ਤੜਕੇ ਪਾਰਕਿੰਗ ਦੇ ਕਰਿੰਦੇ ਦਾ ਕ-ਤ-ਲ ਕਰ ਦਿੱਤਾ ਗਿਆ। ਦੋ ਦਿਨਾਂ ਵਿੱਚ ਇਹ ਦੂਜੀ ਵਾਰ-ਦਾਤ ਹੋਈ ਹੈ। ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਸਰੀਰ ਨੂੰ ਭੀੜ ਭੜੱਕੇ ਵਾਲੇ ਏਰੀਏ ਬਾਲਟਰਨ ਪਾਰਕ ਦੇ ਵਿਚ ਸੁੱਟ ਦਿੱਤਾ, ਜਦੋਂ ਲੋਕਾਂ ਵਲੋਂ ਪਾਰਕ ਵਿਚ ਬਲੱਡ ਨਾਲ ਭਿੱਜੀ ਦੇਹ ਨੂੰ ਦੇਖਿਆ ਗਿਆ ਤਾਂ ਤੁਰੰਤ ਹੀ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਨੇ ਮੌਕੇ ਉਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਸਤਨਾਮ ਉਰਫ ਸੱਤਾ ਘੁੰਮਣ ਵਾਸੀ ਬੈਂਕ ਕਲੋਨੀ ਵੇਰਕਾ ਮਿਲਕ ਪਲਾਂਟ ਜਲੰਧਰ ਦਾ ਰਹਿਣ ਵਾਲਾ ਸੀ ਅਤੇ ਮਕਸੂਦਾਂ ਸਬਜ਼ੀ ਮੰਡੀ ਵਿਚ ਪਾਰਕਿੰਗ ਦੇ ਕਰਿੰਦੇ ਵਜੋਂ ਕੰਮ ਕਰਦਾ ਸੀ। ਉਸ ਦਾ ਹਾਲ ਹੀ ਵਿੱਚ ਮੰਡੀ ਵਿੱਚ ਇੱਕ ਵਪਾਰੀ ਨਾਲ ਚੌਕੀਦਾਰੀ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਦੋਵਾਂ ਧਿਰਾਂ ਨੇ ਇੱਕ ਦੂਜੇ ਨੂੰ ਦੇਖ ਲੈਣ ਦੀਆਂ ਧਮਕੀਆਂ ਦਿੱਤੀਆਂ ਸਨ। ਤੇਜ਼ ਧਾਰ ਚੀਜ ਨਾਲ ਵਾਰ ਕਰਕੇ ਉਸ ਦਾ ਕ-ਤ-ਲ ਕਰ ਦਿੱਤਾ ਗਿਆ ਸੀ। ਇਹ ਘਟਨਾ ਮੰਡੀ ਖੁੱਲ੍ਹਣ ਤੋਂ ਪਹਿਲਾਂ ਤੜਕੇ 3 ਤੋਂ 4 ਵਜੇ ਦੇ ਦਰਮਿਆਨ ਕੀਤੀ ਗਈ ਹੈ।
ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਹੈ ਅਤੇ ਮੰਡੀ ਦੇ ਨੇੜਲੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਦੀ ਦੋ ਦਿਨ ਪਹਿਲਾਂ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ। ਪੁਲੀਸ ਵਲੋਂ ਉਸ ਝਗੜੇ ਵਿੱਚ ਸ਼ਾਮਲ ਵਿਅਕਤੀਆਂ ਤੋਂ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਸ ਖ਼ਬਰ ਦੇ ਲਿਖੇ ਜਾਣ ਤੱਕ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰ ਲਿਆ ਗਿਆ ਹੈ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।