ਪੰਜਾਬ ਵਿਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੀਤੇ ਦਿਨੀਂ ਉਸ ਸਮੇਂ ਦੁਖਦ ਹਾਦਸਾ ਵਾਪਰ ਗਿਆ ਜਦੋਂ 12ਵੀਂ ਵਿਚ ਪੜ੍ਹਨ ਵਾਲਾ ਲੜਕਾ ਆਪਣਾ ਰੋਲ ਨੰਬਰ ਲੈ ਕੇ ਆਪਣੇ ਦੋਸਤ ਨਾਲ ਮੋਟਰਸਾਈਕਲ ਉਤੇ ਵਾਪਸ ਪਿੰਡ ਜਾ ਰਿਹਾ ਸੀ। ਉਸ ਨੂੰ ਇੱਕ ਪ੍ਰਾਈਵੇਟ ਸ-ਕੂ-ਲ ਦੀ ਤੇਜ਼ ਸਪੀਡ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਘਟਨਾ ਵਾਲੀ ਥਾਂ ਮੌਕੇ ਉਤੇ ਹੀ ਮੌ-ਤ ਹੋ ਗਈ। ਉਸ ਦਾ ਸਾਥੀ ਸੁਖਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਨੇ ਪਠਾਨਕੋਟ ਤੋਂ ਅੰਮ੍ਰਿਤਸਰ ਕੌਮੀ ਮਾਰਗ ਉਤੇ ਬਾਬਰੀ ਬਾਈਪਾਸ ਤੇ ਜਾਮ ਲਾ ਦਿੱਤਾ।
ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਸ-ਕੂ-ਲੀ ਵੈਨ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ, ਪਰ ਮ੍ਰਿਤਕ ਦੇ ਵਾਰਸ ਸ-ਕੂ-ਲ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਉਤੇ ਅੜੇ ਹੋਏ ਸਨ, ਜਿਸ ਕਾਰਨ ਦੇਰ ਸ਼ਾਮ ਤੱਕ ਧਰਨਾ ਜਾਰੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ 18 ਸਾਲ ਦਾ ਲੜਕਾ ਗੁਰਮੀਤ ਸਿੰਘ ਪਿੰਡ ਕਾਲਾ ਨੰਗਲ ਦੇ ਸਰਕਾਰੀ ਸ-ਕੂ-ਲ ਵਿਚ ਆਪਣੇ ਇਕ ਹੀ ਉਮਰ ਦੇ ਦੋਸਤ ਨਾਲ ਮੋਟਰਸਾਈਕਲ ਉਤੇ ਰੋਲ ਨੰਬਰ ਲੈਣ ਗਿਆ ਸੀ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਇਕ ਤੇਜ਼ ਰਫਤਾਰ ਪ੍ਰਾਈਵੇਟ ਸ-ਕੂ-ਲ ਵੈਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮੀਤ ਸਿੰਘ ਨੇ ਮੌਕੇ ਉਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਮੌਕੇ ਉਤੇ ਮੌਜੂਦ ਡਰਾਈਵਰ ਅਤੇ ਸ-ਕੂ-ਲ ਪ੍ਰਬੰਧਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਨੇ ਬਾਈਪਾਸ ਉਤੇ ਜਾਮ ਲਗਾ ਕੇ ਧਰਨਾ ਦਿੱਤਾ। ਦੂਜੇ ਪਾਸੇ ਥਾਣਾ ਸਿਟੀ ਦੇ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉਤੇ ਵੈਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਨੌਜਵਾਨਾਂ ਨੇ ਸ-ਕੂ-ਲ ਪ੍ਰਬੰਧਕਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਕਾਨੂੰਨ ਅਨੁਸਾਰ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਧਰਨਾ ਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਲਦ ਹੀ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ।