ਪੰਜਾਬ ਦੇ ਬਹੁਤ ਸਾਰੇ ਪੰਜਾਬੀ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖਦੇ ਹੋਏ ਆਪਣੇ ਆਰਥਿਕ ਹਾਲ ਨੂੰ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਦੇ ਵੱਲ ਰੁਖ ਕਰ ਰਹੇ ਹਨ। ਵਿਦੇਸ਼ ਦੀ ਧਰਤੀ ਉਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਰਾਤ ਸਖਤ ਮਿਹਨਤ ਕਰਦੇ ਹਨ ਤਾਂ ਕਿ ਆਪਣੀ ਇਸ ਮਿਹਨਤ ਮਜ਼ਦੂਰੀ ਦੇ ਨਾਲ ਆਪਣੇ ਪਰਿਵਾਰ ਦਾ ਚੰਗਾ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ। ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਉਨ੍ਹਾਂ ਨੌਜਵਾਨਾਂ ਦੇ ਨਾਲ ਕੰਮਕਾਰ ਕਰਦੇ ਹੋਏ ਜਾਂ ਸ਼ਫਰ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਝਿੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ-ਤ ਹੋ ਗਈ ਹੈ। ਇਸ ਮ੍ਰਿਤਕ ਦੀ ਪਹਿਚਾਣ ਪੰਜਾਬ ਦੇ ਤਰਨਤਾਰਨ ਅੰਦਰ ਪੈਂਦੇ ਪਿੰਡ ਕਰਿਆਲੀ ਦੇ ਰਹਿਣ ਵਾਲੇ ਜਗਦੀਪ ਸਿੰਘ ਨਾਮ ਦੇ ਰੂਪ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਕਰੀਬ ਚਾਰ ਕੁ ਸਾਲ ਪਹਿਲਾਂ ਕੈਨੇਡਾ ਵਿਚ ਗਿਆ ਸੀ ਅਤੇ ਜਗਦੀਪ ਦਾ ਵਿਆਹ ਹੋਇਆ ਸੀ। ਉਹ ਆਪਣੇ ਪਿਛੇ ਪਤਨੀ ਅਤੇ ਇਕ ਪੁੱਤਰ ਨੂੰ ਛੱਡ ਗਿਆ ਹੈ। ਪੁੱਤਰ ਇੱਥੇ ਆਪਣੇ ਰਿਸ਼ਤੇਦਾਰਾਂ ਦੇ ਕੋਲ ਰਹਿੰਦਾ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੰਮ ਕਰਦੇ ਸਮੇਂ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਜਖਮਾਂ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੇ ਦਮ ਤੋੜ ਦਿੱਤਾ। ਜਗਦੀਪ ਦੀ ਮੌ-ਤ ਕਾਰਨ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਦੂਤਾਵਾਸ ਨੂੰ ਜਲਦੀ ਤੋਂ ਜਲਦੀ ਵੀਜ਼ਾ ਦੇਣ ਅਪੀਲ ਕੀਤੀ ਹੈ ਤਾਂ ਕਿ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਨੂੰ ਪੂਰਾ ਕਰ ਸਕਣ।