ਇਹ ਦੁੱਖ ਭਰਿਆ ਸਮਾਚਾਰ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਨਾਨੋਵਾਲ ਖੁਰਦ ਤੋਂ ਸਾਹਮਣੇ ਆਇਆ ਹੈ। ਇਥੋਂ ਦੇ ਇਕ ਨੌਜਵਾਨ ਦੀ ਵਿਦੇਸ਼ ਵਿਚ ਮੌ-ਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕੱਲਾ ਪੁੱਤ ਸੀ ਜੋ ਇਸ ਸਮੇਂ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਪਾਲ ਸਿੰਘ ਉਮਰ 24 ਸਾਲ ਉੱਚ ਸਿੱਖਿਆ ਦੇ ਲਈ 2017 ਵਿੱਚ ਆਸਟ੍ਰੇਲੀਆ ਗਿਆ ਸੀ। ਉੱਥੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹੁਣ ਉਹ ਵਰਕ ਪਰਮਿਟ ਉਤੇ ਕੰਮ ਕਰ ਰਿਹਾ ਸੀ। ਅਮ੍ਰਿਤਪਾਲ ਸਿੰਘ ਦੀ ਮੌ-ਤ ਦੀ ਖਬਰ ਮਿਲਦੇ ਹੀ ਪਰਿਵਾਰ ਸਦਮੇ ਵਿਚ ਆ ਗਿਆ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਇਆ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌ-ਤ ਹੋ ਗਈ। ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਦਾ ਪੁੱਤਰ ਮਨਪ੍ਰੀਤ ਸਿੰਘ ਜੋ ਕਿ ਆਸਟ੍ਰੇਲੀਆ ਵਿਚ ਹੀ ਰਹਿੰਦਾ ਹੈ, ਨੇ ਇਸ ਦੁੱਖ-ਦਾਈ ਖਬਰ ਦੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਮਿ੍ਤਕ ਦੇ ਪਿਤਾ ਜਸਪਾਲ ਸਿੰਘ, ਮਾਤਾ ਜਸਵੀਰ ਕੌਰ, ਚਾਚਾ ਸਾਬਕਾ ਸਰਪੰਚ ਹਰਵਿੰਦਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ, ਇਸ ਲਈ ਉਸ ਦੇ ਮਾਪਿਆਂ ਨੇ ਉਸ ਨੂੰ ਪੜ੍ਹਾਈ ਲਈ ਆਸਟਰੇਲੀਆ ਵਿੱਚ ਭੇਜਿਆ ਸੀ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟ੍ਰੇਲੀਆ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਭੇਜਣ ਦਾ ਪ੍ਰਬੰਧ ਕਰਿਆ ਜਾਵੇ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਮੌ-ਤ ਤੋਂ ਇਕ ਦਿਨ ਬਾਅਦ ਹੀ ਉਸ ਦੀ ਛੋਟੀ ਭੈਣ ਦੀ ਮੰਗਣੀ ਹੋਣ ਵਾਲੀ ਸੀ ਪਰ ਉਸ ਦੇ ਗੁਜਰ ਜਾਣ ਕਾਰਨ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਗਮੀ ਵਿਚ ਬਦਲ ਗਈਆਂ। ਉਸ ਦੀ ਮੌ-ਤ ਕਾਰਨ ਪਿੰਡ ਨਾਨੋਵਾਲ ਖੁਰਦ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।