ਪੰਜਾਬ ਸੂਬੇ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਘਰਾਂ ਦੀਆਂ ਮਜਬੂਰੀਆਂ ਨੂੰ ਵੇਖਦੇ ਹੋਏ ਆਪਣੇ ਪਰਿਵਾਰ ਦੇ ਆਰਥਿਕ ਹਾਲ ਨੂੰ ਸੁਧਾਰਨ ਲਈ ਵਿਦੇਸ਼ ਦੀ ਧਰਤੀ ਦੇ ਵੱਲ ਰੁਖ ਕਰ ਰਹੇ ਹਨ। ਵਿਦੇਸ਼ ਦੀ ਧਰਤੀ ਉਤੇ ਜਾ ਕੇ ਪੰਜਾਬੀ ਨੌਜਵਾਨ ਦਿਨ ਪੁਰ ਰਾਤ ਮਿਹਨਤ ਕਰਦੇ ਹਨ ਤਾਂ ਕਿ ਆਪਣੀ ਇਸ ਮਿਹਨਤ ਮਜ਼ਦੂਰੀ ਨਾਲ ਆਪਣੇ ਪਰਿਵਾਰ ਦਾ ਚੰਗਾ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ। ਪਰ ਕਈ ਵਾਰ ਉਨ੍ਹਾਂ ਨੌਜਵਾਨਾਂ ਦੇ ਨਾਲ ਕੰਮ ਕਰਦੇ ਹੋਏ ਜਾਂ ਸ਼ਫਰ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਝਿੰਜੋੜ ਦਿੰਦੀਆਂ ਹਨ। ਅਜਿਹੇ ਵਿਚ ਇੱਕ ਹੋਰ ਮਾਮਲਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਸਾਹਮਣੇ ਆਇਆ ਹੈ।
ਬਰੈਂਪਟਨ ਵਿੱਚ ਸੁਨਾਮ ਦੇ ਪਿੰਡ ਚੱਠਾ ਨਨਹੇੜਾ ਦੇ ਮਨਪ੍ਰੀਤ ਸਿੰਘ ਉਮਰ 24 ਸਾਲ ਦੀ ਦਿਲ ਦੇ ਦੌਰੇ ਕਾਰਨ ਮੌ-ਤ ਹੋ ਗਈ ਹੈ। ਇਸ ਦੁਖ ਭਰੀ ਖਬਰ ਮਿਲਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਪਰਿਵਾਰਕ ਮੈਂਬਰ ਆਪਣੇ ਆਪ ਨੂੰ ਸੰਭਾਲ ਨਹੀਂ ਪਾ ਰਹੇ। ਇਹ ਨੌਜਵਾਨ ਚਾਰ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਚੱਠਾ ਦੀ ਪਿੰਡ ਇਕਾਈ ਦੇ ਪ੍ਰਧਾਨ ਅਤੇ ਮ੍ਰਿਤਕ ਦੇ ਚਾਚਾ ਦਲੇਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਮਨਪ੍ਰੀਤ ਸਿੰਘ ਚੱਠਾ ਉਮਰ 24 ਸਾਲ ਪੁੱਤਰ ਕਾਹਲਾ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਵਿਚ ਗਿਆ ਸੀ।
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌ-ਤ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਨਪ੍ਰੀਤ ਸਿੰਘ ਦੇ ਮਾਮੇ ਦੇ ਲੜਕੇ ਲਵਪ੍ਰੀਤ ਸਿੰਘ ਚੋਟੀਆਂ ਨੇ ਕੈਨੇਡਾ ਤੋਂ ਫੋਨ ਰਾਹੀਂ ਦਿੱਤੀ ਹੈ। ਕਿਸਾਨ ਆਗੂਆਂ ਗੁਰਪਿਆਰ ਸਿੰਘ ਚੱਠਾ, ਪਰਵਿੰਦਰ ਸਿੰਘ ਗੋਰਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕਰੀ ਜਾਵੇ।