ਪੰਜਾਬ ਵਿਚ ਜ਼ਿਲ੍ਹਾ ਸੰਗਰੂਰ ਦੇ ਸ਼ੇਰਪੁਰ ਅਧੀਨ ਪੈਂਦੇ ਪਿੰਡ ਖੇੜੀ ਕਲਾਂ ਵਿੱਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦਾ ਕ-ਤ-ਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਸ਼ੇਰਪੁਰ ਪੁਲਿਸ ਨੇ ਪਿੰਡ ਦੇ ਹੀ ਦੋ ਸਕੇ ਭਰਾਵਾਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਕਿਸਾਨ ਦਾ ਪੋਸਟ ਮਾਰਟਮ ਕਰਵਾ ਕੇ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਕੇਸ ਬਾਰੇ ਬਲਵੀਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਖੇੜੀ ਕਲਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਤਿੰਨ ਭਰਾ ਹਨ, ਜਿਨ੍ਹਾਂ ਵਿੱਚੋਂ ਵੱਡਾ ਭਰਾ ਜਸਵੀਰ ਸਿੰਘ ਖੇਤੀ ਬਾੜੀ ਦਾ ਕੰਮ ਕਰਦਾ ਹੈ।
ਉਸ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਜਸਵੀਰ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ। ਉਹ ਖ਼ੁਦ ਵੀ ਜੋਗੀਪੀਰਾਂ ਸੜਕ ਤੇ ਜਸਵੀਰ ਸਿੰਘ ਦੇ ਪਿੱਛੇ ਜਾ ਰਿਹਾ ਸੀ ਜਦੋਂ ਉਸ ਨੇ ਦੇਖਿਆ ਕਿ ਪਿੰਡ ਦੇ ਹੀ ਲਖਵਿੰਦਰ ਸਿੰਘ ਉਰਫ਼ ਲੱਖੀ ਨੇ ਉਸ ਦੇ ਭਰਾ ਉਤੇ ਤਿੱਖੀ ਚੀਜ ਨਾਲ ਵਾਰ ਕਰ ਦਿੱਤਾ। ਇਸ ਦੌਰਾਨ ਜਸਵੀਰ ਸਿੰਘ ਡਿੱਗ ਪਿਆ ਤਾਂ ਲਖਵਿੰਦਰ ਸਿੰਘ ਨੇ ਜਸਵੀਰ ਸਿੰਘ ਦੇ ਸਿਰ ਅਤੇ ਗਲ ਤੇ ਵਾਰ ਕੀਤਾ ਅਤੇ ਰੌਲਾ ਪਾਉਣ ਉਤੇ ਉਹ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਧੂਰੀ ਪਹੁੰਚਿਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਪਿਛੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਬਲਵੀਰ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਲਖਵਿੰਦਰ ਸਿੰਘ ਦੇ ਛੋਟੇ ਭਰਾ ਤਰਨਜੀਤ ਸਿੰਘ ਨੇ ਉਸ ਨੂੰ ਫੋਨ ਕਰਕੇ ਭਰਾ ਜਸਵੀਰ ਸਿੰਘ ਦਾ ਹਾਲ ਪੁੱਛਿਆ ਤਾਂ ਉਸ ਦੀ ਮੌ-ਤ ਦੀ ਸੂਚਨਾ ਮਿਲਦਿਆਂ ਹੀ ਉਸ ਨੇ ਫੋਨ ਕੱਟ ਕਰ ਦਿੱਤਾ। ਉਸ ਨੇ ਇਸ ਦਾ ਕਾਰਨ ਖੇਤ ਦੇ ਨਾਲ ਲੱਗਦੀ ਜ਼ਮੀਨ ਨੂੰ ਲੈ ਕੇ ਦੁਸ਼-ਮਣੀ ਅਤੇ ਖੇਤ ਦਾ ਗੁਆਂਢੀ ਹੋਣ ਕਾਰਨ ਨੇੜਲੀ ਥਾਂ ਨੂੰ ਲੈ ਕੇ ਹੋਇਆ ਝ-ਗ-ੜਾ ਦੱਸਿਆ ਹੈ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਦੋਵੇਂ ਭਰਾਵਾਂ ਨੇ ਜਸਵੀਰ ਸਿੰਘ ਨੂੰ ਮਾਰਨ ਦੀ ਸਕੀਮ ਬਣਾਈ। ਥਾਣਾ ਮੁਖੀ ਸ਼ੇਰਪੁਰ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ਉਤੇ ਦੋਵਾਂ ਵਿਅਕਤੀਆਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।