ਪੰਜਾਬ ਵਿਚ ਲੁਧਿਆਣਾ ਜ਼ਿਲ੍ਹੇ ਦੇ ਢੋਲੇਵਾਲ ਪੁਲ ਨੇੜੇ ਇੱਕ ਸੜਕ ਹਾਦਸੇ ਵਿੱਚ 33 ਸਾਲ ਦੇ ਨੌਜਵਾਨ ਦੀ ਮੌ-ਤ ਹੋ ਗਈ। ਜ਼ਖਮੀ ਨੌਜਵਾਨ ਨੂੰ ਪਹਿਲਾਂ ਪਾਹਵਾ ਹਸਪਤਾਲ ਲਿਜਾਇਆ ਗਿਆ ਪਰ ਉਸ ਦਾ ਗੰਭੀਰ ਹਾਲ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਦੀਪ ਹਸਪਤਾਲ ਰੈਫਰ ਕਰ ਦਿੱਤਾ। ਜ਼ਖਮੀ ਦੀ ਹਸਪਤਾਲ ਪਹੁੰਚਦਿਆਂ ਹੀ ਮੌ-ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨ ਵਰਮਾ ਨਾਮ ਦੇ ਰੂਪ ਵਜੋਂ ਹੋਈ ਹੈ। ਅਮਨ ਜਨਕ ਪੁਰੀ ਗਲੀ ਨੰਬਰ 6 ਦਾ ਰਹਿਣ ਵਾਲਾ ਸੀ। ਉਹ ਵਾਹਨਾਂ ਦੀ ਫਾਈਨਾਂਸ ਕਰਨ ਵਾਈ ਇਕ ਕੰਪਨੀ ਵਿੱਚ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਪਰਤਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਅਮਨ ਢੋਲੇਵਾਲ ਪੁਲ ਤੋਂ ਉਤਰ ਕੇ ਪ੍ਰਤਾਪ ਗਿੱਲ ਚੌਂਕ ਵੱਲ ਨੂੰ ਜਾ ਰਿਹਾ ਸੀ ਕਿ ਉਸ ਦੀ ਐਕਟਿਵਾ ਪੁਲ ਦੇ ਉੱਪਰ ਹਾਦਸੇ ਦਾ ਸ਼ਿਕਾਰ ਹੋ ਗਈ। ਹਨੇਰਾ ਹੋਣ ਕਾਰਨ ਖਬਰ ਲਿਖੇ ਜਾਣ ਤੱਕ ਪੁਲਿਸ ਨੂੰ ਇਹ ਪਤਾ ਨਹੀਂ ਲੱਗ ਸਕਿਆ ਸੀ ਕਿ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰੀ ਜਾਂ ਐਕਟਿਵਾ ਦਾ ਸੰਤੁਲਨ ਵਿਗੜ ਗਿਆ। ਉਹ ਡਿਵਾਈਡਰ ਆਦਿ ਨਾਲ ਟਕਰਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਪੁਲ ਦੇ ਆਲੇ-ਦੁਆਲੇ ਲੱਗੇ CCTV ਕੈਮਰੇ ਆਦਿ ਦੀ ਜਾਂਚ ਕਰੇਗੀ।
ਰਾਹਗੀਰਾਂ ਨੇ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਵੀ ਕੀਤੀ ਪਰ ਉਸ ਦਾ ਬਲੱਡ ਇੰਨਾ ਵਹਿ ਰਿਹਾ ਸੀ ਕਿ ਉਸ ਦਾ ਹਾਲ ਨਾਜ਼ੁਕ ਹੋ ਗਿਆ। ਮ੍ਰਿਤਕ ਅਮਨ ਵਰਮਾ ਦੇ ਦੋ ਬੱਚੇ ਹਨ। ਨੌਜਵਾਨ ਦੀ ਦੇਹ ਨੂੰ ਦੇਰ ਰਾਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਸ ਦਾ ਪੋਸਟ ਮਾਰਟਮ ਕਰਵਾ ਕੇ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪਰਿਵਾਰ ਵਾਲੇ ਇਸ ਗੱਲ ਉਤੇ ਅੜੇ ਹੋਏ ਹਨ ਕਿ ਮ੍ਰਿਤਕ ਦਾ ਪੋਸਟ ਮਾਰਟਮ ਨਾ ਕੀਤਾ ਜਾਵੇ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।