ਇਹ ਦੁਖਦ ਸਮਾਚਾਰ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਹੈ। ਪੰਜਾਬ ਦੇ ਬਰਨਾਲਾ ਜਿਲ੍ਹੇ ਤੋਂ ਮਨੀਲਾ ਵਿੱਚ ਪਿੰਡ ਛੀਨੀਵਾਲਾ ਕਲਾਂ ਦੇ ਇੱਕ ਨੌਜਵਾਨ ਦੀ ਗੋ-ਲੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਉਮਰ 26 ਸਾਲ ਪੁੱਤਰ ਬਲਵੀਰ ਸਿੰਘ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਪੰਜ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਚ ਗਿਆ ਸੀ। ਇਸ ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਕ ਮਨੀਲਾ ਵਿਚ ਕੁਝ ਅਣਪਛਾਤੇ ਲੋਕਾਂ ਨੇ ਉਸ ਦੇ ਫਾਇਰ ਮਾਰ ਦਿੱਤਾ ਜਿਸ ਕਾਰਨ ਉਸ ਦੀ ਮੌ-ਤ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਜਿਸ ਰਾਤ ਕੁਲਵਿੰਦਰ ਸਿੰਘ ਦਾ ਕ-ਤ-ਲ ਕੀਤਾ ਗਿਆ, ਉਸ ਰਾਤ ਨੌਜਵਾਨ ਦਾ ਜਨਮ ਦਿਨ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਤੜਕੇ 2 ਵਜੇ ਦੇ ਕਰੀਬ ਦੋ ਵਿਅਕਤੀਆਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚੀ ਤਾਂ ਉਨ੍ਹਾਂ ਨੇ ਕੁਲਵਿੰਦਰ ਸਿੰਘ ਦੀ ਬਲੱਡ ਨਾਲ ਭਿੱਜੀ ਹੋਈ ਮ੍ਰਿਤਕ ਦੇਹ ਉਥੇ ਪਈ ਦੇਖੀ। ਉਸ ਦੇ ਮੱਥੇ ਉਤੇ ਫਾਇਰ ਲੱਗਿਆ ਹੋਇਆ ਸੀ ਜਦੋਂ ਕਿ ਉਸ ਦੇ ਪੱਟ ਅਤੇ ਹੱਥ ਉਤੇ ਵੀ ਗੋ-ਲੀ ਦੇ ਜ਼ਖ਼ਮ ਸਨ। ਜਾਣਕਾਰੀ ਅਨੁਸਾਰ ਉਸ ਦੀ ਦੇਹ ਕੋਲੋਂ ਇੱਕ ਕਾਲੇ ਰੰਗ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਨੌਜਵਾਨ ਬਾਰੇ ਆਈ ਇਹ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਛਾ ਗਿਆ।
ਜਾਣਕਾਰੀ ਦਿੰਦਿਆਂ ਜਾਣ ਪਹਿਚਾਣ ਵਾਲਿਆਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਮਿਹਨਤੀ ਨੌਜਵਾਨ ਸੀ। ਉਸ ਦੇ ਪਿਤਾ ਦੀ ਵੀ ਕਾਫੀ ਸਮਾਂ ਪਹਿਲਾਂ ਮੌ-ਤ ਹੋ ਚੁੱਕੀ ਹੈ। ਉਸ ਦੀ ਪਰਵਰਿਸ਼ ਉਸ ਦੀ ਦਾਦੀ ਨੇ ਕੀਤੀ ਸੀ। ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਕੁਲਵਿੰਦਰ ਸਿੰਘ ਆਪਣੇ ਘਰ ਦੇ ਹਾਲ ਨੂੰ ਸੁਧਾਰਨ ਲਈ ਮਨੀਲਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲੇ ਮ੍ਰਿਤਕ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੇ ਸਮਰੱਥ ਨਹੀਂ ਹਨ।