ਬੀਤੇ ਦਿਨੀਂ ਪੰਜਾਬ ਦੇ ਜਿਲ੍ਹਾ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਵਿੱਚ ਇੰਜੀਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦਾ ਤਿੱਖੀ ਚੀਜ ਨਾਲ ਕ-ਤ-ਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਚਾਰੇ ਦੋਸ਼ੀ ਪੰਜਾਬੀ ਯੂਨੀਵਰਸਿਟੀ ਵਿਚ ਪੜ੍ਹਨ ਵਾਲੇ ਹਨ ਅਤੇ ਉਹ ਮ੍ਰਿਤਕ ਨਵਜੋਤ ਸਿੰਘ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਇਨ੍ਹਾਂ ਲੋਕਾਂ ਦਾ ਕਥਿਤ ਤੌਰ ਉਤੇ ਪੈਸਿਆਂ ਨੂੰ ਲੈ ਕੇ ਝਗੜਾ ਹੋਇਆ ਅਤੇ ਫਿਰ ਅਖੀਰ ਵਿੱਚ ਚਾਕੂ ਵਾਲੀ ਘਟਨਾ ਨੂੰ ਹੋਈ।
ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਸਾਰੇ ਨੌਜਵਾਨ ਪੰਜਾਬੀ ਯੂਨੀਵਰਸਿਟੀ ਵਿਚ ਪੜ੍ਹਨ ਵਾਲੇ ਹਨ। ਇਹ ਸਾਰੇ ਮ੍ਰਿਤਕ ਨਵਜੋਤ ਸਿੰਘ ਦੇ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਉਨ੍ਹਾਂ ਦਾ ਮ੍ਰਿਤਕ ਨਾਲ ਬਿਜਲੀ ਦੇ ਬਿੱਲ ਦੀ ਅਦਾਇਗੀ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜੋ ਕਾਫੀ ਵੱਧ ਗਿਆ। ਬਿਜਲੀ ਦਾ ਬਿੱਲ ਭਰਨ ਲਈ ਪੈਸੇ ਨਾ ਦੇਣ ਕਾਰਨ ਕਮਰੇ ਵਾਲਿਆਂ ਨੇ ਗੁੱਸੇ ਵਿਚ ਆ ਕੇ ਨਵਜੋਤ ਉਤੇ ਚਾਕੂ ਨਾਲ ਵਾਰ ਕਰ ਦਿੱਤੇ। ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ।
ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਮਨਦੀਪ ਸਿੰਘ, ਸੰਜੋਤ ਸਿੰਘ, ਹਰਵਿੰਦਰ ਸਿੰਘ ਅਤੇ ਮੋਹਿਤ ਕੰਬੋਜ ਦੇ ਨਾਮ ਵਜੋਂ ਹੋਈ ਹੈ। ਮਨਦੀਪ ਸਿੰਘ ਪਟਿਆਲਾ, ਸੰਜੋਤ ਸਿੰਘ ਫ਼ਿਰੋਜ਼ਪੁਰ, ਹਰਵਿੰਦਰ ਸਿੰਘ ਫ਼ਰੀਦਕੋਟ ਅਤੇ ਮੋਹਿਤ ਕੰਬੋਜ ਫ਼ਾਜ਼ਿਲਕਾ ਦਾ ਰਹਿਣ ਵਾਲਾ ਹੈ। ਮ੍ਰਿਤਕ ਨਵਜੋਤ ਸਿੰਘ ਦੀ ਉਮਰ 20 ਸਾਲ ਸੀ।
ਉਹ ਯੂਨੀਵਰਸਿਟੀ ਕਾਲਜ ਆਫ਼ ਇੰਜੀਨੀਅਰਿੰਗ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਪਿਛਲੇ ਸੋਮਵਾਰ ਨੂੰ ਕਾਲਜ ਕੈਂਪਸ ਵਿੱਚ ਉਸ ਉਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮ੍ਰਿਤਕ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੈਂਪਸ ਵਿੱਚ ਕਾਨੂੰਨ ਵਿਵਸਥਾ ਉਤੇ ਸਵਾਲ ਖੜ੍ਹੇ ਕੀਤੇ ਹਨ।