ਇਹ ਖਬਰ ਪੰਜਾਬ ਦੇ ਭਵਾਨੀਗੜ੍ਹ ਤੋਂ ਪ੍ਰਾਪਤ ਹੋਈ ਹੈ। ਇਥੇ ਬੀਤੀ ਰਾਤ ਨਜ਼ਦੀਕੀ ਪਿੰਡ ਦਿਆਲਪੁਰਾ ਦੇ ਇਕ ਵਿਅਕਤੀ ਨੂੰ ਪਿੰਡ ਜੌਲੀਆਂ ਵਿਖੇ ਕੁਝ ਵਿਅਕਤੀਆਂ ਵੱਲੋਂ ਦੁਖਦ ਤਰੀਕੇ ਨਾਲ ਕੁੱਟ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਜੈਬ ਸਿੰਘ ਪੁੱਤਰ ਬਲਵੀਰ ਸਿੰਘ ਦੇ ਪੁੱਤਰ ਰਾਮ ਸਿੰਘ ਵਾਸੀ ਦਿਆਲਪੁਰਾ ਨੇ ਦੱਸਿਆ ਕਿ ਉਸ ਦਾ ਪਿਤਾ ਅਜੈਬ ਸਿੰਘ ਮਿਹਨਤ ਕਰਕੇ ਆਪਣੇ ਪਰਿਵਾਰ ਨੂੰ ਪਾਲਦਾ ਸੀ। ਬੀਤੀ ਰਾਤ ਜਦੋਂ ਉਸ ਦਾ ਪਿਤਾ ਅਜੈਬ ਸਿੰਘ ਮੋਟਰਸਾਈਕਲ ਉਤੇ ਦਿਹਾੜੀਦਾਰ ਮਜ਼ਦੂਰੀ ਦੇ ਕੰਮ ਤੋਂ ਘਰ ਆ ਰਿਹਾ ਸੀ।
ਰਾਹ ਵਿਚ ਪਿੰਡ ਜੌਲੀਆਂ ਵਿਖੇ ਕਥਿਤ ਤੌਰ ਉਤੇ ਨਸ਼ਾ ਵੇਚ ਰਹੇ ਵਿਅਕਤੀਆਂ ਨੇ ਉਸ ਦੇ ਪਿਤਾ ਨੂੰ ਘੇਰ ਕੇ ਉਸ ਨਾਲ ਕੁੱਟ-ਮਾਰ ਕੀਤੀ ਅਤੇ ਉਸ ਕੋਲੋਂ 1200 ਰੁਪਏ ਦੀ ਨਕਦੀ ਅਤੇ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੰਭੀਰ ਰੂਪ ਵਿਚ ਜ਼ਖਮੀ ਹੋਏ ਪਿਤਾ ਨੂੰ ਸੜਕ ਉਤੇ ਸੁੱਟ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਇਕ ਰਾਹਗੀਰ ਨੇ ਉਸ ਦੇ ਪਿਤਾ ਨੂੰ ਜ਼ਖਮੀ ਹਾਲ ਵਿਚ ਸੜਕ ਤੇ ਪਏ ਦੇਖਿਆ ਤਾਂ ਉਸ ਰਾਹਗੀਰ ਨੇ ਉਸ ਦੇ ਪਿਤਾ ਦੀ ਜੇਬ ਵਿਚੋਂ ਮੋਬਾਇਲ ਫੋਨ ਕੱਢ ਕੇ ਇਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਅਜੈਬ ਸਿੰਘ ਨੂੰ ਗੰਭੀਰ ਹਾਲ ਵਿੱਚ ਇਲਾਜ ਲਈ ਸਥਾਨਕ ਹਸਪਤਾਲ ਲੈ ਕੇ ਆਏ। ਜਿੱਥੇ ਉਸ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਅਜੈਬ ਸਿੰਘ ਦੀ ਮੌ-ਤ ਹੋ ਗਈ।
ਸਥਾਨਕ ਥਾਣੇ ਅੱਗੇ ਇਕੱਠੇ ਹੋਏ ਮ੍ਰਿਤਕ ਦੇ ਵਾਰਸਾਂ ਅਤੇ ਹੋਰ ਪਿੰਡ ਵਾਸੀਆਂ ਨੇ ਜਿਨ੍ਹਾਂ ਵਿਚ ਸ਼ਾਮਲ ਮ੍ਰਿਤਕ ਦੇ ਪੁੱਤ ਰਾਮ ਸਿੰਘ, ਕਿਸਾਨ ਆਗੂ ਗਮਦੂਰ ਸਿੰਘ, ਨਛੱਤਰ ਸਿੰਘ ਸਾਬਕਾ ਪੰਚ, ਵਰਿੰਦਰ ਸਿੰਘ ਸਿੱਧੂ, ਬੱਬੂ ਸਿੰਘ ਅਤੇ ਲਖਵਿੰਦਰ ਸਿੰਘ ਨੇ ਮੰਗ ਕੀਤੀ ਕਿ ਅਜੈਬ ਸਿੰਘ ਦੀ ਮੌ-ਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਛੇਤੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕ-ਤ-ਲ ਦਾ ਕੇਸ ਦਰਜ ਕੀਤਾ ਜਾਵੇ। ਇਸ ਸਬੰਧੀ ਸਥਾਨਕ ਪੁਲਿਸ ਥਾਣਾ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੈਬ ਸਿੰਘ ਦੀ ਮੌ-ਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।