ਨੌਜਵਾਨ ਨਾਲ ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰ ਗਿਆ ਭਾਣਾ, ਦੱਸਿਆ ਜਾ ਰਿਹਾ ਇਹ ਕਾਰਨ

Punjab

ਪੰਜਾਬ ਵਿਚ ਜਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਦੇ ਵਿੱਚ ਵਿਆਹ ਤੋਂ ਇੱਕ ਦਿਨ ਪਹਿਲਾਂ ਨੌਜਵਾਨ ਦੀ ਮੌ-ਤ ਹੋ ਜਾਣ ਦਾ ਮਾੜਾ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਵਿੱਚ ਖੁਸ਼ੀ ਦਾ ਮਾਹੌਲ ਸੀ ਅਤੇ ਜੋਰਾਂ ਤੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰਾਤ ਨੂੰ ਜਾਗੋ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ। ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ ਘਰ ਵਿੱਚ ਜਸ਼ਨ ਮਨਾ ਰਹੇ ਸਨ। ਇਸ ਦੌਰਾਨ ਪਰਿਵਾਰ ਦੀਆਂ ਖੁਸ਼ੀਆਂ ਨੂੰ ਕਿਸੇ ਨੇ ਨਜ਼ਰ ਲੱਗ ਗਈ। ਵਿਆਹ ਵਾਲੇ ਲੜਕੇ ਨੂੰ ਦਿਲ ਦਾ ਅਟੈਕ ਆ ਜਾਣ ਦੇ ਕਾਰਨ ਉਸ ਦੀ ਮੌ-ਤ ਹੋ ਗਈ।

ਇਸ ਨੌਜਵਾਨ ਦੀ ਪਹਿਚਾਣ ਪੂਰਨਦੀਪ ਸਿੰਘ ਉਮਰ 32 ਸਾਲ ਦੇ ਰੂਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰਨਦੀਪ ਕਿਸੇ ਕੰਮ ਲਈ ਘਰ ਤੋਂ ਪੱਖੋਂ ਕੈਂਚੀਆਂ ਨੂੰ ਜਾ ਰਿਹਾ ਸੀ। ਪਿੰਡ ਮੱਲੀਆਂ ਦੇ ਨੇੜੇ ਇਕ ਦਮ ਹੀ ਉਸ ਦੀ ਸਿਹਤ ਪੂਰੀ ਤਰ੍ਹਾਂ ਵਿਗੜ ਗਈ। ਇਸ ਤੋਂ ਪਹਿਲਾਂ ਕਿ ਉਹ ਆਪਣੇ ਆਪ ਨੂੰ ਸੰਭਾਲ ਲੈਂਦਾ ਇਸ ਤੋਂ ਪਹਿਲਾਂ ਹੀ ਪੂਰਨਦੀਪ ਦੀ ਮੌ-ਤ ਹੋ ਗਈ। ਰਾਹਗੀਰ ਅਤੇ ਸਥਾਨਕ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ। ਪੂਰਨਦੀਪ ਦੀ ਮੌ-ਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।

ਪਿੰਡ ਵਾਲਿਆਂ ਅਤੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ ਬਦਲ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਪੱਖੋ ਕਾਚੀਆਂ ਪੁਲਿਸ ਚੌਕੀ ਦੇ ਐਸ. ਐਚ. ਓ. ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਫਿਲਹਾਲ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੂਰਨਦੀਪ ਸਿੰਘ ਦੀ ਮੌ-ਤ ਦਿਲ ਦਾ ਅਟੈਕ ਆਉਣ ਦੇ ਕਾਰਨ ਹੋਈ ਹੈ।

Leave a Reply

Your email address will not be published. Required fields are marked *