ਪੰਜਾਬ ਵਿਚ ਗੁਰਦਾਸਪੁਰ ਜਿਲ੍ਹੇ ਦੇ ਕਾਦੀਆਂ ਵਿਚ ਬੀਤੀ ਦੇਰ ਰਾਤ ਨੂੰ ਕਾਦੀਆਂ ਬਟਾਲਾ ਰੋਡ ਡੱਲਾ ਮੋੜ ਦੇ ਨੇੜੇ ਇੱਕ ਅਣਪਛਾਤੇ ਵਾਹਨ ਡਰਾਈਵਰ ਵੱਲੋਂ ਟੱਕਰ ਮਾਰਨ ਕਰਕੇ ਮੋਟਰਸਾਈਕਲ ਸਵਾਰ ਸੀ. ਆਈ. ਡੀ. ਮੁਲਾਜ਼ਮ ਦੀ ਮੌ-ਤ ਹੋ ਜਾਣ ਦੀ ਦੁਖ ਭਰੀ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਕਰਮਚਾਰੀ ਸੁਭਾਸ਼ ਚੰਦਰ ਦੀ ਪਤਨੀ ਦਰਸ਼ਨਾ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਨੇ ਦੱਸਿਆ ਕਿ ਉਸ ਦੇ ਪਤੀ ਸੀ. ਆਈ. ਡੀ. ਵਿੰਗ ਕਾਦੀਆਂ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਾਦੀਆਂ ਵਿਚ ਡਿਊਟੀ ਤੇ ਗਏ ਸੀ ਅਤੇ ਬੀਤੀ ਰਾਤ ਉਸ ਨੂੰ ਕਿਸੇ ਨੇ ਫ਼ੋਨ ਕਰਕੇ ਦੱਸਿਆ ਕਿ ਤੁਹਾਡੇ ਪਤੀ ਡੱਲਾ ਮੋੜ ਨੇੜੇ ਖੇਤਾਂ ਵਿਚ ਡਿੱਗੇ ਹੋਏ ਹਨ। ਇਹ ਸੂਚਨਾ ਮਿਲਣ ਤੋਂ ਬਾਅਦ ਉਹ ਆਪਣੇ ਪਤੀ ਦੇ ਭਰਾ ਨੱਥਾ ਰਾਮ ਅਤੇ ਨਰੇਸ਼ ਕੁਮਾਰ ਪੁੱਤਰ ਅਨੰਤ ਰਾਮ ਨੂੰ ਨਾਲ ਲੈ ਕੇ ਮੌਕੇ ਉਤੇ ਪੁੱਜੀ ਅਤੇ ਆਪਣੇ ਪਤੀ ਨੂੰ ਜ਼ਖ਼ਮੀ ਹਾਲ ਵਿੱਚ ਸਿਵਲ ਹਸਪਤਾਲ ਲਿਜਾਣ ਲਈ ਚੱਲ ਪਏ। ਪਰ ਰਸਤੇ ਵਿੱਚ ਹੀ ਉਸ ਦੀ ਮੌ-ਤ ਹੋ ਗਈ। ਇਸ ਮਾਮਲੇ ਬਾਰੇ ਥਾਣਾ ਕਾਦੀਆਂ ਦੇ ਐਸ. ਐਚ. ਓ. ਇੰਸ-ਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਚਾਰੀ ਕਾਦੀਆਂ ਵਿਖੇ ਸੀ. ਆਈ. ਡੀ. ਵਿੰਗ ਵਿਚ ਡਿਊਟੀ ਨਿਭਾ ਰਿਹਾ ਸੀ ਅਤੇ ਸੜਕ ਹਾਦਸੇ ਵਿਚ ਉਸ ਦੀ ਮੌ-ਤ ਹੋ ਗਈ।
ਅੱਗੇ ਉਨ੍ਹਾਂ ਦੱਸਿਆ ਕਿ ਮ੍ਰਿਤਕ ਕਰਮਚਾਰੀ ਦੀ ਪਤਨੀ ਦਰਸ਼ਨਾ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਕਾਦੀਆਂ ਵਿਚ ਅਣਪਛਾਤੇ ਵਾਹਨ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੇਹ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਕਰਮਚਾਰੀ ਦੀ ਸੜਕ ਹਾਦਸੇ ਵਿਚ ਮੌ-ਤ ਦੀ ਖਬਰ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ, ਉੱਥੇ ਹੀ ਪੂਰੀ ਕਾਦੀਆ ਪੁਲਿਸ ਅਤੇ ਸੀ. ਆਈ. ਡੀ. ਵਿਭਾਗ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ।