ਇਹ ਸਮਾਚਾਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਮਾਨਸਾ ਜਿਲ੍ਹੇ ਦੇ ਕਸਬਾ ਜੋਗਾ ਵਿੱਚ ਇੱਕ ਨੌਜਵਾਨ ਦੀ ਵੱਧ ਨ-ਸਾ ਲੈਣ ਨਾਲ ਮੌ-ਤ ਹੋ ਗਈ। ਉਸ ਦੀ ਮ੍ਰਿਤਕ ਦੇਹ ਪਿੰਡ ਦੇ ਸ਼ਮਸ਼ਾਨ ਘਾਟ ਵਿੱਚੋਂ ਮਿਲੀ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੇਹ ਨੂੰ ਬਰਨਾਲਾ ਰੋਡ ਉੱਤੇ ਰੱਖ ਕੇ ਰੋਡ ਤੇ ਜਾਮ ਲਾ ਦਿੱਤਾ। ਮ੍ਰਿਤਕ ਦੀ ਪਹਿਚਾਣ ਰਵੀ ਕੁਮਾਰ ਵਾਸੀ ਮਾਨਸਾ ਦੇ ਰੂਪ ਵਜੋਂ ਹੋਈ ਹੈ। ਜੋਗਾ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਣੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਬਰਨਾਲਾ ਤੋਂ ਮਾਨਸਾ ਰੋਡ ਉਤੇ ਦੇਹ ਰੱਖ ਕੇ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਲਾਕੇ ਦੇ ਕੁਝ ਨੌਜਵਾਨ ਖੁੱਲ੍ਹੇ ਆਮ ਨ-ਸ਼ਾ ਵੇਚ ਰਹੇ ਹਨ। ਰਵੀ ਘਰੋਂ ਕਣਕ ਵੇਚਣ ਦੇ ਲਈ ਗਿਆ ਸੀ। ਇਸ ਸਬੰਧੀ ਸਮਾਜ ਸੇਵੀ ਜਗਸੀਰ ਸਿੰਘ ਸੀਰਾ, ਮਿੱਠੂ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਉਹ ਕਈ ਵਾਰ ਨ-ਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ।
ਦੂਜੇ ਪਾਸੇ ਇਸ ਮਾਮਲੇ ਬਾਰੇ ਜਾਂਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਦੇ ਬਿਆਨਾਂ ਦੇ ਅਧਾਰ ਉਤੇ ਗੁਰਜੀਤ ਸਿੰਘ ਉਰਫ ਮਦੀ, ਸੁਖਚੈਨ ਸਿੰਘ ਤੋਂ ਇਲਾਵਾ ਮਨਜੀਤ ਕੌਰ ਅਤੇ ਘੁੱਕਾ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ. ਐਸ. ਪੀ. ਸੰਜੀਵ ਗੋਇਲ ਨੇ ਇਸ ਪਰਿਵਾਰ ਨੂੰ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌ-ਤ ਹੋਣ ਤੋਂ ਬਾਅਦ ਉਸ ਦਾ ਦੂਜਾ ਵਿਆਹ ਰਵੀ ਕੁਮਾਰ ਨਾਲ ਹੋਇਆ। ਹੁਣ ਨ-ਸ਼ੇ ਨੇ ਰਵੀ ਦੀ ਜਾ-ਨ ਵੀ ਲੈ ਲਈ ਹੈ।