ਤਿੰਨ ਮਹੀਨੇ ਪਹਿਲਾਂ ਵਿਆਹੀ ਮਹਿਲਾ ਨਾਲ ਵਾਪਰਿਆ ਭਾਣਾ, ਪੇਕਿਆਂ ਨੇ ਲਾਏ ਇਹ ਦੋਸ਼

Punjab

ਪੰਜਾਬ ਦੇ ਜਿਲ੍ਹਾ ਸੰਗਰੂਰ ਤੋਂ ਨਵੇਂ ਵਿਆਹ ਵਾਲੀ ਮਹਿਲਾ ਨਾਲ ਸਬੰਧਤ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਖਿਲਾੜੀਆਂ ਵਿਚ 3 ਮਹੀਨੇ ਪਹਿਲਾਂ ਵਿਆਹੀ ਮਹਿਲਾ ਗੁਰਪ੍ਰੀਤ ਕੌਰ ਦੀ ਮੌ-ਤ ਹੋ ਗਈ ਹੈ। ਇਸ ਮਾਮਲੇ ਬਾਰੇ ਮ੍ਰਿਤਕ ਦੇ ਭਰਾ ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ 3 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਉਸ ਨੂੰ ਦੁਖੀ ਕੀਤਾ ਜਾ ਰਿਹਾ ਸੀ। ਉਸ ਦੇ ਸਹੁਰਿਆਂ ਨੇ ਲੜਕੀ ਦੇ ਮਾਪਿਆਂ ਨੂੰ ਫੋਨ ਕਰਕੇ ਦੱਸਿਆ ਕਿ ਲੜਕੀ ਨੂੰ ਅੱਗ ਲੱਗ ਗਈ ਹੈ। ਗੁਰਪ੍ਰੀਤ ਕੌਰ ਦੇ ਭਰਾ ਗੁਰਮੁੱਖ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਭੈਣ ਦੇ ਸਹੁਰੇ ਘਰ ਪਹੁੰਚੇ ਤਾਂ ਉੱਥੇ ਭੈਣ ਦੀ ਦੇਹ ਪਈ ਸੀ। ਦੇਹ ਉਥੇ ਪਈ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੂੜੀ ਨੂੰ ਅੱਗ ਲੱਗ ਗਈ ਜਿਸ ਦੀ ਲਪੇਟ ਮਹਿਲਾ ਆ ਗਈ।

ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਗੁਰਮੁਖ ਸਿੰਘ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਮੇਰੀ ਭੈਣ ਕੁਝ ਦਿਨ ਠੀਕ ਸੀ ਪਰ ਬਾਅਦ ਵਿਚ ਉਸ ਨੂੰ ਦਾਜ ਲਈ ਦੁਖੀ ਕੀਤਾ ਜਾਣ ਲੱਗਿਆ ਸੀ। ਅਸੀਂ ਆਪਣੀ ਭੈਣ ਦਾ ਵਿਆਹ ਆਪਣੀ ਹੈਸੀਅਤ ਮੁਤਾਬਕ ਬਹੁਤ ਵਧੀਆ ਕਰਿਆ ਸੀ। ਪਰ ਸਹੁਰਿਆਂ ਦਾ ਲਾਲਚ ਦਿਨੋਂ ਦਿਨ ਵਧਦਾ ਗਿਆ ਅਤੇ ਹੋਰ ਦਾਜ ਦੀ ਮੰਗ ਨੇ ਉਸ ਦੀ ਜਿੰਦਗੀ ਲੈ ਲਈ। ਪਰ ਲੜਕੀ ਨੇ ਕਦੇ ਵੀ ਆਪਣੇ ਮਾਤਾ-ਪਿਤਾ ਕੋਲ ਇਸ ਦੀ ਸ਼ਿਕਾਇਤ ਨਹੀਂ ਕੀਤੀ, ਜਦੋਂ ਉਸ ਦੀ ਭੈਣ ਘਰ ਆਈ ਤਾਂ ਉਸ ਨੂੰ ਪੁੱਛਿਆ ਗਿਆ ਕਿ ਉਸ ਨੂੰ ਕੀ ਹੋਇਆ ਤਾਂ ਉਸ ਨੇ ਦੱਸਿਆ ਕਿ ਉਹ ਮੇਰੇ ਨਾਲ ਦੁਰਵਿਵਹਾਰ ਕਰ ਰਹੇ ਹਨ।

ਲੜਕੀ ਦੇ ਭਰਾ ਗੁਰਮੁੱਖ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਸਹੁਰੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਅਸੀਂ ਮੌਕੇ ਉਤੇ ਪਹੁੰਚੇ ਤਾਂ ਦੇਖਿਆ ਕਿ ਮਹਿਲਾ ਦੀ ਸੜੀ ਹੋਈ ਦੇਹ ਬਰਾਮਦ ਹੋਈ ਸੀ। ਪੋਸਟ ਮਾਰਟਮ ਕਰਾਇਆ ਗਿਆ ਹੈ। ਮ੍ਰਿਤਕ ਲੜਕੀ ਦੀ ਦੇਹ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ। ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕਰੀ ਜਾ ਰਹੀ ਹੈ। ਜਿਹੜਾ ਵੀ ਦੋਸ਼ੀ ਪਾਇਆ ਜਾਊ, ਉਸ ਉਤੇ ਐਕਸਨ ਲਿਆ ਜਾਵੇਗਾ।

Leave a Reply

Your email address will not be published. Required fields are marked *