ਹਰਿਆਣਾ ਵਿਚ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਨੇੜੇ ਨੈਸ਼ਨਲ ਹਾਈਵੇਅ ਉਤੇ ਇੱਕ ਅਣਪਛਾਤੇ ਵਾਹਨ ਨੇ ਇੱਕ ਵਰਨਾ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇੱਕ ਨੌਜਵਾਨ ਦੀ ਮੌ-ਤ ਹੋ ਗਈ। ਜਦੋਂ ਕਿ ਦੋ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਤੜਕੇ 4 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਰਖਵਾ ਦਿੱਤਾ ਹੈ।
ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪਿੰਡ ਬਾੜਾ ਦਾ ਰਹਿਣ ਵਾਲਾ ਅੰਕਿਤ ਰਾਣਾ ਉਮਰ 30 ਸਾਲ ਆਪਣੇ ਦੋਸਤਾਂ ਰਾਹੁਲ ਅਤੇ ਕੁਲਦੀਪ ਦੇ ਨਾਲ ਚਾਰ ਵਜੇ ਸਵੇਰੇ ਕੁਰੂਕਸ਼ੇਤਰ ਵੱਲ ਜਾ ਰਿਹਾ ਸੀ। ਇਸ ਦੌਰਾਨ ਅੰਕਿਤ ਹੀ ਗੱਡੀ ਨੂੰ ਚਲਾ ਰਿਹਾ ਸੀ। ਜਦੋਂ ਉਹ ਨੀਲੋਖੇੜੀ ਨੇੜੇ ਪਹੁੰਚੇ ਤਾਂ ਨੈਸ਼ਨਲ ਹਾਈਵੇ ਉਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਜ਼ਬਰ ਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿਚ ਸਵਾਰ ਤਿੰਨੋਂ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਅਤੇ ਤਿੰਨਾਂ ਜ਼ਖਮੀਆਂ ਨੂੰ ਨੀਲੋਖੇੜੀ ਦੇ ਹਸਪਤਾਲ ਪਹੁੰਚਾ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਅੰਕਿਤ ਰਾਣਾ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਸ ਦੇ ਦੋਸਤ ਰਾਹੁਲ ਰਾਣਾ ਅਤੇ ਕੁਰੂਕਸ਼ੇਤਰ ਵਾਸੀ ਕੁਲਦੀਪ ਦੇ ਗੰਭੀਰ ਹਾਲ ਨੂੰ ਦੇਖਦੇ ਹੋਏ ਡਾਕਟਰ ਨੇ ਉਸ ਨੂੰ ਇਲਾਜ ਲਈ ਕਰਨਾਲ ਰੈਫਰ ਕਰ ਦਿੱਤਾ। ਕਰਨਾਲ ਦੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਦਿੰਦਿਆਂ ਅੰਕਿਤ ਰਾਣਾ ਦੇ ਚਾਚਾ ਨੇ ਦੱਸਿਆ ਕਿ ਅੰਕਿਤ 8 ਸਾਲ ਪਹਿਲਾਂ ਆਸਟ੍ਰੇਲੀਆ ਵਿਚ ਗਿਆ ਸੀ। ਉਸ ਦਾ ਵਿਆਹ 1 ਸਾਲ ਪਹਿਲਾਂ ਹੀ ਹੋਇਆ ਸੀ। ਹੁਣ ਉਹ ਚਾਰ ਦਿਨ ਪਹਿਲਾਂ ਹੀ ਉਹ ਆਸਟ੍ਰੇਲੀਆ ਤੋਂ ਘਰ ਆਇਆ ਸੀ। ਇਸ ਵਾਰ ਉਹ ਆਪਣੀ ਪਤਨੀ ਨੂੰ ਨਾਲ ਲੈ ਕੇ ਆਸਟ੍ਰੇਲੀਆ ਜਾਣ ਵਾਲਾ ਸੀ। ਉਹ ਸਵੇਰੇ ਚਾਰ ਵਜੇ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਕੁਰੂਕਸ਼ੇਤਰ ਜਾ ਰਿਹਾ ਸੀ। ਇਸ ਹਾਦਸੇ ਕਾਰਨ ਪਰਿਵਾਰ ਵਿਚ ਸੋਗ ਦੀ ਲਹਿਰ ਛਾ ਗਈ ਹੈ।
ਪੋਸਟ ਮਾਰਟਮ ਹਾਊਸ ਵਿਚ ਪਹੁੰਚੇ ਬੁਟਾਨਾ ਥਾਣੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਚਾਰ ਵਜੇ ਵਾਪਰਿਆ ਹੈ। ਸਵੇਰ ਇਸ ਹਾਦਸੇ ਵਿੱਚ ਅੰਕਿਤ ਦੀ ਮੌ-ਤ ਹੋ ਗਈ। ਜਦੋਂ ਕਿ ਰਾਹੁਲ ਅਤੇ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਦਾ ਇਲਾਜ ਕਰਨਾਲ ਦੇ ਹਸਪਤਾਲ ਵਿਚ ਚੱਲ ਰਿਹਾ ਹੈ। ਪੁਲਿਸ ਨੇ ਅਣਪਛਾਤੇ ਵਾਹਨ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।