200 ਰੁਪਏ ਦੇ ਹਿਸਾਬ ਕਿਤਾਬ ਪਿੱਛੇ, ਇਕ ਨੇ ਗੁਆਈ ਜਿੰਦਗੀ, ਇਹ ਹੈ ਮਾਮਲਾ

Punjab

ਇਹ ਖਬਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ। ਜਿਲ੍ਹਾ ਗੁਰਦਾਸਪੁਰ ਦੇ ਪਿੰਡ ਸਾਲਾਹਪੁਰ ਵਿੱਚ ਸਿਰਫ਼ 200 ਰੁਪਏ ਦੇ ਹਿਸਾਬ ਕਿਤਾਬ ਨੂੰ ਲੈ ਕੇ ਇੱਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ ਗਿਆ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਦੋ ਨੌਜਵਾਨ ਇਕੱਠੇ ਦਿਹਾੜੀ ਮਜ਼ਦੂਰੀ ਕਰਦੇ ਸਨ ਜਦੋਂ ਪਿਉ ਤੇ ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਜੇ ਨੌਜਵਾਨ ਨੇ ਉਨ੍ਹਾਂ ਉਤੇ ਬੇਸਬਾਲ ਨਾਲ ਵਾਰ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਤੇ ਹੀ ਮੌ-ਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਹਾਲ ਵਿਚ ਜ਼ਖ਼ਮੀ ਹੋ ਗਿਆ।

ਇਸ ਦੁਖ ਭਰੇ ਵਰਤਾਰੇ ਕਾਰਨ ਪਿੰਡ ਵਿਚ ਸਹਿਮ ਦਾ ਮਾਹੌਲ ਛਾਇਆ ਹੋਇਆ ਹੈ। ਜਦੋਂ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ 200 ਰੁਪਏ ਲਈ ਨੌਜਵਾਨ ਦਾ ਇਸ ਤਰ੍ਹਾਂ ਕ-ਤ-ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਹੈ ਕਿ ਦੋਸ਼ੀ ਨੌਜਵਾਨ ਖਿਲਾਫ ਸਖਤ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੇ ਮਾਤਾ ਪਿਤਾ ਦਾ ਇਕੋ ਇਕ ਪੁੱਤ ਸੀ।

ਪੁਲਿਸ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *