ਮਹਿੰਗਾ ਪਿਆ ਜਮੀਨ ਦਾ ਮਾਮੂਲੀ ਕਲੇਸ਼, ਇਕ ਵਿਅਕਤੀ ਨੇ ਛੱਡੀ ਦੁਨੀਆਂ

Punjab

ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਨੰਗਲ ਤੋਂ ਇਕ ਗਮਗੀਨ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਨਵਾਂ ਸ਼ਹਿਰ ਦੇ ਨੰਗਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਆਪਸੀ ਰੌਲਾ ਐਨਾ ਜਿਆਦਾ ਵਧ ਗਿਆ ਕਿ ਇਸ ਨੇ ਜਾਨ-ਲੇਵਾ ਰੂਪ ਲੈ ਲਿਆ। ਇਸ ਦੌਰਾਨ ਇੱਕ ਵਿਅਕਤੀ ਦੀ ਮੌ-ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ।

ਇਸ ਮਾਮਲੇ ਸਬੰਧੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨੰਗਲ ਦੇ ਨਾਲ ਲੱਗਦੇ ਪਿੰਡ ਤਰਫ ਮਾਜਰੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲ-ੜਾ-ਈ ਇੰਨੀ ਵੱਧ ਗਈ ਕਿ ਇਸ ਲੜਾਈ ਵਿੱਚ ਇੱਕ ਵਿਅਕਤੀ ਦੀ ਮੌ-ਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਅਨਿਲ ਵਾਸੀ ਹਰਿਆਣਾ ਦੇ ਰੂਪ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਨੰਗਲ ਦੇ ਡੀ. ਐਸ. ਪੀ. ਸਤੀਸ਼ ਕੁਮਾਰ ਨੇ ਦੱਸਿਆ ਹੈ ਕਿ ਇਹ ਸਾਰਾ ਮਾਮਲਾ ਜ਼ਮੀਨੀ ਝ-ਗ-ੜੇ ਦੇ ਨਾਲ ਜੁੜਿਆ ਹੋਇਆ ਹੈ। ਅਨਿਲ ਅਤੇ ਉਸ ਦੇ ਸਾਥੀ ਉਤੇ ਦੋਸ਼ੀਆਂ ਵਲੋਂ ਵਾਰ ਕਰ ਦਿੱਤਾ ਗਿਆ ਅਤੇ ਸਿਰ ਤੇ ਸੱਟਾਂ ਲੱਗ ਜਾਣ ਕਾਰਨ ਉਸ ਨੂੰ ਮੌਕੇ ਉਤੇ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਕਰਨ ਤੋਂ ਪਿਛੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ ਮਾਮਲੇ ਵਿਚ ਪੁਲਿਸ ਨੇ 7 ਦੇ ਵਿਰੁੱਧ ਧਾਰਾ 302, 323, 149/49 ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਇਨ੍ਹਾਂ ਵਿੱਚੋਂ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਰਹਿੰਦੇ ਦੋਸ਼ੀਆਂ ਦੀ ਭਾਲ ਕੀਤੀ ਜਾ ਹੈ।

Leave a Reply

Your email address will not be published. Required fields are marked *