ਪੁਲਿਸ ਨੇ ਸ਼ੇਰਪੁਰ ਤਾਇਬਾਂ ਵਾਸੀ ਅਮਰਜੀਤ ਕੌਰ ਬੱਬੂ ਦੇ ਕ-ਤ-ਲ ਕੇਸ ਦਾ ਕੁਝ ਘੰਟਿਆਂ ਵਿੱਚ ਖੁਲਾਸਾ ਕਰ ਦਿੱਤਾ ਅਤੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਧਰਮਕੋਟ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਕਸ਼ਮੀਰ ਸਿੰਘ ਪਿੰਡ ਸ਼ੇਰਪੁਰ ਤਾਇਬਾਂ ਦੀ ਸ਼ਿਕਾਇਤ ਉਤੇ ਮ੍ਰਿਤਕਾ ਦੇ ਪਤੀ ਅਤੇ ਉਸ ਦੀ ਪ੍ਰੇਮਿਕਾ ਸਮੇਤ ਤਿੰਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਨੇ ਧਰਮਕੋਟ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਜਦੋਂ ਉਹ ਬੀਤੀ ਦੇਰ ਰਾਤ ਆਪਣੀ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ ਉਤੇ ਪਿੰਡ ਢੋਲੇਵਾਲਾ ਸਾਈਡ ਤੋਂ ਸ਼ੇਰਪੁਰ ਤਾਇਬਾਂ ਵੱਲ ਆ ਰਿਹਾ ਸੀ ਤਾਂ ਪੁਲ ਨਾਹਰ ਸ਼ੇਰਪੁਰ ਤਾਇਬਾਂ ਨੇੜੇ ਮੋਟਰਸਾਈਕਲ ਤੇ ਸਵਾਰ 6 ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟ-ਮਾਰ ਕਰਕੇ ਫ਼ਰਾਰ ਹੋ ਗਏ |
ਇਸ ਸਬੰਧੀ ਧਰਮਕੋਟ ਦੇ ਡੀ. ਐਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕ-ਤ-ਲ ਕੇਸ ਵਿੱਚ ਸੁਰਾਗ ਲੱਭਣ ਲਈ ਥਾਣਾ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਤੇ ਆਧਾਰਿਤ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਸ ਨੇ ਮ੍ਰਿਤਕਾ ਦੇ ਪਤੀ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਅਮਰਜੀਤ ਕੌਰ ਉਰਫ਼ ਬੱਬੂ ਦਾ ਪ੍ਰੇਮ ਵਿਆਹ 6 ਸਾਲ ਪਹਿਲਾਂ ਇਸੇ ਪਿੰਡ ਦੇ ਹੀ ਲੜਕੇ ਬਲਵਿੰਦਰ ਸਿੰਘ ਉਰਫ਼ ਬਿੰਦੂ ਨਾਲ ਹੋਇਆ ਸੀ, ਜਿਸ ਦੇ 2 ਬੱਚੇ ਹਨ।
ਅਮਰਜੀਤ ਨੇ ਦੱਸਿਆ ਕਿ ਉਸ ਦੇ ਪਤੀ ਦੇ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਹਨ ਅਤੇ ਉਹ ਅਕਸਰ ਉਸ ਨੂੰ ਰੋਕਦੀ ਰਹਿੰਦੀ ਸੀ, ਜਿਸ ਕਾਰਨ ਘਰ ਵਿਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਕਰੀਬ 10 ਵਜੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਢੋਲੇਵਾਲਾ ਸਾਈਡ ਤੋਂ ਆਪਣੀ ਪਤਨੀ ਨਾਲ ਮੋਟਰਸਾਈਕਲ ਤੇ ਆ ਰਿਹਾ ਸੀ ਤਾਂ ਉਸ ਨੂੰ ਪੁਲ ਨਹਿਰ ਨੇੜੇ ਘੇਰ ਕੇ ਉਸ ਦੀ ਪਤਨੀ ਅਮਰਜੀਤ ਕੌਰ ਉਰਫ ਬੱਬੂ ਦੀ ਕੁੱਟ-ਮਾਰ ਕੀਤੀ ਅਤੇ ਉਹ ਉਥੋਂ ਭੱਜ ਗਏ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਬੇਟੀ ਦਾ ਕ-ਤ-ਲ ਕੀਤਾ ਗਿਆ ਹੈ।
ਇਸ ਤੋਂ ਬਾਅਦ ਜਦੋਂ ਪੁਲਿਸ ਨੇ ਬਲਵਿੰਦਰ ਸਿੰਘ ਉਰਫ਼ ਬਿੰਦੂ ਤੋਂ ਪੁੱਛ ਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਨੇ ਜੋਤੀ ਨਾਂਅ ਦੀ ਔਰਤ ਅਤੇ ਹੋਰਾਂ ਨਾਲ ਮਿਲ ਕੇ ਅਮਰਜੀਤ ਕੌਰ ਦਾ ਕ-ਤ-ਲ ਕੀਤਾ ਹੈ। ਇਸ ਤੇ ਪੁਲਿਸ ਨੇ ਬਲਵਿੰਦਰ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਥਾਣਾ ਇੰਚਾਰਜ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਦੇ ਬਾਕੀ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਪੋਸਟ ਮਾਰਟਮ ਤੋਂ ਬਾਅਦ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।