ਪੰਜਾਬ ਦੇ ਜਿਲ੍ਹਾ ਜਲੰਧਰ, ਫਿਲੌਰ ਦੇ ਦੋ ਪਿੰਡਾਂ ਮਹਿਸਮਪੁਰ ਅਤੇ ਚਚਰਾੜੀ ਤੋਂ ਬਹੁਤ ਹੀ ਦੁਖ ਵਾਲੀ ਖ਼ਬਰ ਪ੍ਰਾਪਤ ਹੋਈ ਹੈ। ਇਥੋਂ ਦੇ ਇੱਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿੱਚ ਗੋਲੀ ਨਾਲ ਕ-ਤ-ਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਇਲਾਕੇ ਵਿਚ ਸੋਗ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਦੇ ਪਿੰਡ ਚਚਰਾੜੀ ਦੇ ਵਸਨੀਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਸੁਖਵਿੰਦਰ ਸਿੰਘ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਦਾ 25 ਮਾਰਚ ਦੀ ਰਾਤ ਨੂੰ ਘਰ ਵਿੱਚ ਹੀ ਗੋ-ਲੀਆਂ ਨਾਲ ਕ-ਤ-ਲ ਕਰ ਦਿੱਤਾ ਗਿਆ।
ਇਸ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਮ੍ਰਿਤਕ ਦੇ ਵੱਡੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਪੰਜਾਬ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਮਨੀਲਾ ਵਿਚ ਸ਼ਨੀਵਾਰ ਰਾਤ 10 ਵਜੇ ਦੇ ਕਰੀਬ ਇਕ ਦੋਸ਼ੀ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸ ਦੇ ਭਰਾ ਉਤੇ ਤਿੰਨ ਫਾਇਰ ਕੀਤੇ ਜਿਸ ਤੋਂ ਬਾਅਦ ਜਦੋਂ ਉਸ ਦੀ ਪਤਨੀ ਕਿਰਨਦੀਪ ਕੌਰ ਵੀ ਆਵਾਜ਼ ਸੁਣ ਕੇ ਬਾਹਰ ਆਈ ਤਾਂ ਉਸ ਉਤੇ ਵੀ ਫਾਇਰ ਕਰ ਦਿੱਤੇ ਗਏ। ਮ੍ਰਿਤਕ ਸੁਖਵਿੰਦਰ ਸਿੰਘ ਪਿਛਲੇ 19 ਸਾਲਾਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ।
ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੌ-ਤ ਦਾ ਪਤਾ ਐਤਵਾਰ ਨੂੰ ਉਸ ਸਮੇਂ ਲੱਗਾ, ਜਦੋਂ ਉਨ੍ਹਾਂ ਦੇ ਪਿੰਡ ਦਾ ਇਕ ਲੜਕਾ ਉਨ੍ਹਾਂ ਦੇ ਘਰ ਗਿਆ ਤਾਂ ਉੱਥੇ ਪਤੀ ਅਤੇ ਪਤਨੀ ਦੀਆਂ ਦੇਹਾਂ ਪਈਆਂ ਦੇਖੀਆਂ। ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਕਿਰਨਦੀਪ ਕੌਰ ਦੇ ਜੱਦੀ ਪਿੰਡ ਚਚਰਾੜੀ ਵਿੱਚ ਇੱਕ ਬਜਾਰ ਵੀ ਹੈ। ਉਸ ਦੇ ਪਿਤਾ ਗੁਰਦਾਵਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਉਸ ਦੀ ਲੜਕੀ ਦੇ ਵਿਆਹ ਨੂੰ ਤਿੰਨ ਸਾਲ ਹੋ ਗਏ ਹਨ।
ਇਸ ਘ-ਟ-ਨਾ ਬਾਰੇ ਉਸ ਨੂੰ ਕੱਲ੍ਹ ਦੁਪਹਿਰ ਪਤਾ ਲੱਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਵਾਈ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸ ਦੀ ਬੇਟੀ ਅਤੇ ਜਵਾਈ ਦੀਆਂ ਦੇਹਾਂ ਕਈ ਘੰਟੇ ਉਥੇ ਪਈਆਂ ਰਹੀਆਂ। ਪੁਲਿਸ ਨੇ ਦੇਹਾਂ ਦਾ ਪੋਸਟ ਮਾਰਟਮ ਕਰਵਾ ਦਿੱਤਾ ਹੈ। ਦੋਵਾਂ ਦਾ ਸਸਕਾਰ ਮੰਗਲਵਾਰ ਨੂੰ ਮਨੀਲਾ ਵਿੱਚ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਦਾ ਕ-ਤ-ਲ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।