ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਤੋਂ ਦੁਖ ਵਾਲੀ ਖਬਰ ਪ੍ਰਾਪਤ ਹੋਈ ਹੈ। ਇੱਥੇ ਇੱਕ ਨੌਜਵਾਨ ਦੀ ਹੱ-ਤਿ-ਆ ਕਰ ਦਿੱਤੀ ਗਈ ਹੈ। ਇਸ ਮਾਮਲੇ ਬਾਰੇ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵਲਟੋਹਾ ਨੇ ਨੌਜਵਾਨ ਲੜਕੇ ਦੇ ਪ੍ਰੇਮ ਸਬੰਧਾਂ ਕਰਕੇ ਕ-ਤ-ਲ ਦੀ ਸ਼ੰਕਾ ਵਿਚ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਉਤੇ 2 ਔਰਤਾਂ ਸਮੇਤ ਕੁੱਲ 5 ਵਿਅਕਤੀਆਂ ਦੇ ਖਿਲਾਫ਼ ਕ-ਤ-ਲ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਵਿਚ ਜਸਬੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਕੋਟਲੀ ਵਸਾਵਾ ਸਿੰਘ ਜ਼ਿਲ੍ਹਾ ਤਰਨਤਾਰਨ ਨੇ ਥਾਣਾ ਵਲਟੋਹਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਲੜਕਾ ਰਣਜੀਤ ਸਿੰਘ ਜੋ ਕਿ ਖੇਤੀ ਬਾੜੀ ਦਾ ਕੰਮ ਕਰਦਾ ਸੀ, ਜਿਸ ਦੀ ਜਸਪਾਲ ਸਿੰਘ ਪੁੱਤਰੀ ਰਮਨਦੀਪ ਕੌਰ ਨਾਲ ਦੋਸਤੀ ਸੀ। ਇਸ ਸਬੰਧੀ ਲੜਕੀ ਰਮਨਦੀਪ ਕੌਰ ਦੇ ਪਿਤਾ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਸੁਖਚੈਨ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਕਰੀਬ 15 ਦਿਨ ਪਹਿਲਾਂ ਉਸ ਦੇ ਲੜਕੇ ਨੂੰ ਰਸਤੇ ਵਿੱਚ ਰੋਕ ਕੇ ਜਾਨੋਂ ਖ-ਤ-ਮ ਕਰਨ ਦੀਆਂ ਧਮ-ਕੀਆਂ ਦਿੱਤੀਆਂ ਗਈਆਂ ਸਨ ਅਤੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਗਿਆ ਸੀ।
ਜਸਬੀਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਇਕ ਅਪ੍ਰੈਲ ਨੂੰ ਸ਼ਾਮ 4.30 ਵਜੇ ਉਸ ਦਾ ਲੜਕਾ ਮੋਟਰਸਾਈਕਲ ਲੈ ਕੇ ਘਰੋਂ ਗਿਆ ਸੀ ਅਤੇ ਵਾਪਸ ਘਰ ਨਹੀਂ ਆਇਆ। ਉਸ ਨੂੰ ਸਾਰੇ ਰਿਸ਼ਤੇਦਾਰ ਲੱਭਦੇ ਰਹੇ। ਇਸ ਤੋਂ ਬਾਅਦ 2 ਅਪ੍ਰੈਲ ਦੀ ਰਾਤ ਨੂੰ ਰਣਜੀਤ ਸਿੰਘ ਦੀ ਦੇਹ ਪਿੰਡ ਦੇ ਟਿਊਬਵੈੱਲ ਦੇ ਕਮਰੇ ਵਿਚੋਂ ਬਰਾਮਦ ਹੋਈ।
ਇਸ ਸਬੰਧੀ ਪੁਲਿਸ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਜਸਵੀਰ ਕੌਰ ਦੇ ਬਿਆਨਾਂ ਉਤੇ ਜਸਪਾਲ ਸਿੰਘ ਪੁੱਤਰ ਸੁਖਚੈਨ ਸਿੰਘ, ਸੁਖਚੈਨ ਸਿੰਘ ਪੁੱਤਰ ਮੱਲ ਸਿੰਘ, ਸੁਖਵਿੰਦਰ ਕੌਰ ਪਤਨੀ ਸੁਖਚੈਨ, ਅਮਰਜੀਤ ਸਿੰਘ ਪੁੱਤਰ ਸੁੱਖਾ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਜਸਪਾਲ ਸਿੰਘ ਵਾਸੀ ਕੋਟਲੀ ਵਸਾਵਾ ਸਿੰਘ ਖਿਲਾਫ ਧਾਰਾ 302 ਤਹਿਤ ਕੇਸ ਦਰਜ ਕੀਤਾ ਗਿਆ ਹੈ।