ਇਹ ਖਬਰ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਤੋਂ ਪ੍ਰਾਪਤ ਹੋਈ ਹੈ। ਹੁਸ਼ਿਆਰਪੁਰ ਜਿਲ੍ਹੇ ਵਿੱਚ ਦੋ ਜੁਆਕਾਂ ਵਾਲੀ ਮਹਿਲਾ ਦਾ ਕ-ਤ-ਲ ਕਰ ਦਿੱਤਾ ਗਿਆ ਹੈ। ਇਥੋਂ ਦੇ ਪਿੰਡ ਬੋਦਲ ਕੋਟਲੀ ਵਿੱਚ ਅੱਜ ਸਵੇਰੇ ਗੁਆਂਢ ਵਿੱਚ ਰਹਿਣ ਵਾਲੇ ਦੋ ਨੌਜਵਾਨਾਂ ਵੱਲੋਂ 25 ਸਾਲ ਉਮਰ ਦੀ ਔਰਤ ਦਾ ਕ-ਤ-ਲ ਕਰਿਆ ਗਿਆ ਅਤੇ ਫਿਰ ਉਸ ਦੀ ਦੇਹ ਨੂੰ ਇੱਕ ਪੇਟੀ ਵਿੱਚ ਬੰਦ ਕਰ ਦਿੱਤਾ ਗਿਆ। ਔਰਤ ਦੀ ਪਹਿਚਾਣ ਨਵਜੋਤ ਕੌਰ ਜੋਤੀ ਦੇ ਨਾਮ ਵਜੋਂ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਵਾਰ-ਦਾਤ ਵਾਲੀ ਥਾਂ ਮੌਕੇ ਉਤੇ ਪਹੁੰਚ ਗਈ।
ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਭੈਣ ਰੀਨਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨਵਜੋਤ ਕੌਰ ਦਾ ਵਿਆਹ ਪਿੰਡ ਡਾਬਰ ਵਾਸੀ ਨੀਟਾ ਨਾਲ ਹੋਇਆ ਸੀ। ਉਹ ਅਕਸਰ ਪਿੰਡ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਮਿਲਣ ਆਉਂਦੀ ਸੀ। ਜਿਸ ਦੌਰਾਨ ਪਿੰਡ ਦੇ ਦੋ ਨੌਜਵਾਨਾਂ ਨੇ ਉਸ ਦਾ ਕ-ਤ-ਲ ਕਰਕੇ ਦੇਹ ਨੂੰ ਪੇਟੀ ਵਿਚ ਬੰਦ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਆਰੋਪੀ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਲੜਕੀ ਜੋਤੀ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਿਆ।
ਇਸ ਮਾਮਲੇ ਬਾਰੇ ਐਸ. ਐਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ਇਸ ਕ-ਤਲ ਦੇ ਸਬੰਧ ਵਿੱਚ ਸਾਨੂੰ ਪਿੰਡ ਬੋਦਲ ਕੋਟਲੀ ਦੇ ਸਰਪੰਚ ਤੋਂ ਸੂਚਨਾ ਮਿਲੀ ਸੀ ਕਿ ਅੱਜ ਸਵੇਰੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਕ-ਤ-ਲ ਕਰਕੇ ਦੇਹ ਨੂੰ ਇੱਕ ਪੇਟੀ ਵਿੱਚ ਬੰਦ ਕਰ ਦਿੱਤਾ ਹੈ। ਪੁਲਿਸ ਪਾਰਟੀ ਸਮੇਤ ਪਹੁੰਚ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੇ ਕ-ਤ-ਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।