ਜਿਲ੍ਹਾ ਅੰਮ੍ਰਿਤਸਰ ਵਿਖੇ ਜ਼ਹਿਰੀ ਚੀਜ ਨਾਲ ਇੱਕ ਲੜਕੇ ਦੀ ਮੌ-ਤ ਹੋ ਗਈ ਹੈ। ਜਿਸ ਦੀ ਪਹਿਚਾਣ ਅਨੁਰਾਗ ਨਾਮ ਵਜੋਂ ਹੋਈ ਹੈ। ਅਨੁਰਾਗ 6 ਵੀਂ ਕਲਾਸ ਵਿਚ ਪੜ੍ਹਦਾ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨ ਉਸ ਨੇ ਸਕੂਲ ਵਿੱਚ ਕਿਸੇ ਜ਼ਹਿਰੀ ਵਸਤੂ ਨੂੰ ਖਾ ਲਿਆ ਸੀ। ਉਹ ਬੀਤੀ ਰਾਤ ਤੋਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਹੋਇਆ ਸੀ ਅਤੇ ਇਲਾਜ ਦੌਰਾਨ ਸਵੇਰੇ ਉਸ ਦੀ ਮੌ-ਤ ਹੋ ਗਈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਦੀ ਹਾਲ ਬੇਹਾਲ ਹੈ। ਅਨੁਰਾਗ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ। ਉਸ ਦੇ ਭਰਾ ਨੇ ਉਨ੍ਹਾਂ ਦੀ ਮੌ-ਤ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਕੀ ਕਾਰਨ ਰਹੇ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਵੇਰੇ ਸਕੂਲ ਜਾਣ ਤੋਂ ਢਾਈ ਘੰਟੇ ਬਾਅਦ ਉਸ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਅਤੇ ਉਸ ਤੋਂ ਬਾਅਦ ਉਸ ਨੂੰ ਅਸਕੋਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਨੇ ਜ਼ਹਿਰੀ ਵਸਤੂ ਨਿਗਲੀ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਇਸ ਮਾਮਲੇ ਨੂੰ ਲੈ ਕੇ ਸਕੂਲ ਵਿਚ ਕਾਫੀ ਹੰਗਾਮਾ ਵੀ ਕੀਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਪਰਿਵਾਰ ਨੂੰ ਭਰੋਸਾ ਵੀ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਨਿਰਪੱਖ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਸਕੂਲ ਪ੍ਰਸ਼ਾਸਨ ਉਤੇ ਵੀ ਸਵਾਲ ਚੁੱਕੇ ਗਏ ਹਨ।
ਇਸ ਸਬੰਧੀ ਜਦੋਂ ਸਕੂਲ ਦੀ ਪ੍ਰਿੰਸੀਪਲ ਨੀਤੂ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਅਨੁਰਾਗ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਕੂਲ ਆਇਆ ਸੀ ਅਤੇ ਕਲਾਸ ਦੇ ਦੂਜੇ ਪੀਰੀਅਡ ਵਿੱਚ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।