ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਹੈਬੋਵਾਲ ਕਾਲੀ ਮਾਤਾ ਮੰਦਿਰ ਦੇ ਕੋਲ ਇੱਕ ਸਾਲ ਦਾ ਜੁਆਕ ਇਕਦਮ ਆਪਣੀ ਮਾਂ ਦੇ ਹੱਥੋਂ ਤਿਲਕ ਗਿਆ ਅਤੇ ਗੰਦੇ ਨਾਲੇ ਵਿੱਚ ਡਿੱਗ ਗਿਆ। ਇਸ ਸਬੰਧੀ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਨਿਗਮ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਕਰੇਨ ਦੀ ਮਦਦ ਨਾਲ ਜੁਆਕ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਦੇਰ ਰਾਤ ਤੱਕ ਕੁਝ ਪਤਾ ਨਹੀਂ ਲੱਗਾ। ਟੀਮ ਲਗਾਤਾਰ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਦੂਜੇ ਪਾਸੇ ਇਲਾਕੇ ਦੇ ਲੋਕਾਂ ਨੇ ਮਾਂ ਉਤੇ ਹੀ ਦੋਸ਼ ਲਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਪਹਿਲਾਂ ਆਪਣੇ ਜੁਆਕ ਨੂੰ ਗਲੀ ਵਿੱਚ ਕੁੱਟਿਆ ਅਤੇ ਫਿਰ ਉਸ ਨੂੰ ਨਾਲੇ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਈ। ਮਹਿਲਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਮਹਿਲਾ ਹੈਬੋਵਾਲ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿੰਦੀ ਹੈ। ਉਸ ਦਾ ਕਹਿਣਾ ਹੈ ਕਿ ਉਸ ਉਤੇ ਝੂਠੇ ਦੋਸ਼ ਲਾਏ ਗਏ ਹਨ। ਉਹ ਜੁਆਕ ਨੂੰ ਲੈ ਕੇ ਨਾਲੇ ਕੋਲ ਦੀ ਜਾ ਰਹੀ ਸੀ। ਇਸੇ ਦੌਰਾਨ ਇੱਕ ਬਾਈਕ ਉਸ ਦੇ ਸਾਹਮਣੇ ਆ ਗਈ। ਉਹ ਹੱਥੋਂ ਤਿਲਕ ਕੇ ਨਾਲੇ ਵਿੱਚ ਜਾ ਡਿੱਗਿਆ।
ਪੁਲਿਸ ਆਸ ਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੀ ਹੈ ਜਦੋਂ ਕਿ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਹੁਣ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਟੀਮ ਜਲਦੀ ਹੀ ਉਸ ਨੂੰ ਬਚਾ ਲਵੇਗੀ। ਇਲਾਕੇ ਦੇ ਲੋਕਾਂ ਨੇ ਉਸ ਦੀ ਮਾਂ ਉਤੇ ਉਸ ਨੂੰ ਭਜਾ ਕੇ ਸੁੱਟਣ ਦਾ ਦੋਸ਼ ਲਾਇਆ ਹੈ। ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅਸਲ ਗੱਲ ਦਾ ਪਤਾ ਲਾਇਆ ਜਾ ਸਕੇ।