ਪੰਜਾਬ ਦੇ ਜਿਲ੍ਹਾ ਸੰਗਰੂਰ ਤੋਂ ਬਹੁਤ ਹੀ ਦੁਖ ਦਾਈ ਸਮਾਚਾਰ ਸਾਹਮਣੇ ਆਇਆ ਹੈ। ਸੰਗਰੂਰ ਵਿਖੇ ਇੱਕ ਸੜਕ ਹਾਦਸੇ ਦੌਰਾਨ ਇਕ ਫੌਜ ਦੇ ਜਵਾਨ ਦੀ ਮੌ-ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਇੰਦਰਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਸ਼ੇਰੋ ਮਾਡਲ ਟਾਊਨ ਦੇ ਰੂਪ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਆਪਣੇ ਦੋਸਤ ਗੁਰਵਿੰਦਰ ਸਿੰਘ ਨਾਲ ਕਾਰ ਵਿਚ ਸਵਾਰ ਹੋ ਕੇ ਪਟਿਆਲੇ ਘੁੰਮਣ ਲਈ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਲਹਿਰਾ ਰੋਡ ਉਤੇ ਪਹੁੰਚਿਆ ਤਾਂ ਅਚਾ-ਨਕ ਉਸ ਦੀ ਕਾਰ ਇਕ ਦਰੱਖਤ ਨਾਲ ਜਾ ਕੇ ਟਕਰਾ ਗਈ। ਇਸ ਦੁਖ ਭਰੇ ਹਾਦਸੇ ਵਿਚ ਇੰਦਰਪ੍ਰੀਤ ਸਿੰਘ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਜਦੋਂ ਕਿ ਗੁਰਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਤੁਹਾਨੂੰ ਦੱਸ ਦੇਈਏ ਕਿ ਇੰਦਰਪ੍ਰੀਤ ਸਿੰਘ ਫੌਜ ਦਾ ਜਵਾਨ ਸੀ ਉਹ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਛੁੱਟੀ ਉਤੇ ਘਰ ਆਇਆ ਸੀ। ਉਹ ਆਪਣੇ ਪਰਿਵਾਰ ਦਾ ਇਕੋ ਇਕ ਪੁੱਤ ਸੀ। ਉਸ ਦੀ ਮੌ-ਤ ਦੀ ਖ਼ਬਰ ਮਿਲਦੇ ਸਾਰ ਹੀ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।
ਨੌਜਵਾਨ ਫੌਜੀ ਦਾ ਮੰਗਲਵਾਰ ਨੂੰ ਪਿੰਡ ਵਿੱਚ ਨਮ ਅੱਖਾਂ ਨਾਲ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਸ ਦੀ ਮਾਂ ਨੇ ਅੰਤਿਮ ਸੰਸਕਾਰ ਤੋਂ ਪਹਿਲਾਂ ਆਪਣੇ ਬੇਟੇ ਦੇ ਸਿਰ ਉੱਤੇ ਵਿਆਹ ਵਾਲੇ ਸੇਹਰੇ ਨੂੰ ਸਜਾਇਆ। ਇਹ ਸਭ ਦੇਖ ਕੇ ਸਾਰਿਆਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। ਅਨਾਜ ਮੰਡੀ ਪੁਲਿਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਹੈ।